Rain alert in Punjab- ਪੰਜਾਬ ਵਿਚ ਅੱਜ ਮੌਸਮ ਬਦਲ ਸਕਦਾ ਹੈ। ਮੌਸਮ ਵਿਭਾਗ ਨੇ ਅੱਜ 8 ਅਤੇ 9 ਅਕਤੂਬਰ ਨੂੰ ਕਈ ਜ਼ਿਲ੍ਹਿਆਂ ਵਿਚ ਬਾਰਸ਼ ਕੀ ਭਵਿੱਖਬਾਣੀ ਕੀਤੀ ਹੈ। ਇਸ ਮੌਕੇ ਕਿਸਾਨਾਂ ਨੂੰ ਵੀ ਚੌਕਸ ਰਹਿਣ ਲਈ ਆਖਿਆ ਗਿਆ ਹੈ। ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਵਿਭਾਗ ਮੁਤਾਬਕ 8 ਅਤੇ 9 ਅਕਤੂਬਰ ਨੂੰ ਪੰਜਾਬ-ਹਰਿਆਣਾ ਵਿਚ ਕੁਝ ਥਾਵਾਂ ਉਤੇ ਮੀਂਹ ਪਵੇਗਾ। ਅੱਜ ਸ਼ਾਮ ਤੋਂ ਮੌਸਮ ਬਦਲ ਸਕਦਾ ਹੈ। ਚੇਤੇ ਰਹੇ ਕਿ ਮਾਨਸੂਨ ਨੇ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਨੂੰ ਅਲਵਿਦਾ ਕਹਿ ਦਿੱਤਾ ਹੈ। ਇਨ੍ਹਾਂ ਇਲਾਕਿਆਂ ਵਿਚ ਮਾਨਸੂਨ ਦੌਰਾਨ ਰਿਕਾਰਡ ਮੀਂਹ ਪਿਆ।



ਮੌਸਮ ਵਿਭਾਗ ਵੱਲੋਂ ਪੱਛਮੀ ਬੰਗਾਲ, ਸਿੱਕਮ, ਕੇਰਲ, ਕਰਨਾਟਕ ਅਤੇ ਤਾਮਿਲਨਾਡੂ ਵਰਗੇ ਪੂਰਬੀ ਅਤੇ ਦੱਖਣੀ ਰਾਜਾਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ, ਇਸ ਹਫ਼ਤੇ ਉੱਤਰ-ਪੱਛਮੀ, ਪੱਛਮੀ ਅਤੇ ਮੱਧ ਭਾਰਤ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਨਹੀਂ ਹੈ।


ਇਹ ਵੀ ਪੜ੍ਹੋ: ਪੰਜਾਬ ਵਿਚ 17 ਅਕਤੂਬਰ ਦੀ ਛੁੱਟੀ, ਸਕੂਲ-ਕਾਲਜ, ਸਰਕਾਰੀ ਦਫਤਰ ਰਹਿਣਗੇ ਬੰਦ


ਇਨ੍ਹਾਂ ਖੇਤਰਾਂ ਵਿਚ ਤੂਫਾਨ ਦੀ ਸੰਭਾਵਨਾ
ਫਿਲਹਾਲ ਅਰਬ ਸਾਗਰ 'ਚ ਮਾਨਸੂਨ ਤੋਂ ਬਾਅਦ ਦੇ ਤੂਫਾਨ ਦੀ ਸੰਭਾਵਨਾ ਦੇ ਸ਼ੁਰੂਆਤੀ ਸੰਕੇਤ ਮਿਲੇ ਹਨ। ਦੱਖਣ-ਪੂਰਬੀ ਅਰਬ ਸਾਗਰ ਅਤੇ ਲਕਸ਼ਦੀਪ ਖੇਤਰ ਦੇ ਉੱਪਰ ਚੱਕਰਵਾਤੀ ਸਰਕੂਲੇਸ਼ਨ ਦਾ ਇੱਕ ਖੇਤਰ ਬਣ ਗਿਆ ਹੈ। ਇਹ ਆਉਣ ਵਾਲੇ ਚੱਕਰਵਾਤ ਦਾ ਪੂਰਵ ਸੂਚਕ ਹੈ, ਜੋ ਮਾਨਸੂਨ ਸੀਜ਼ਨ ਤੋਂ ਬਾਅਦ 2024 ਦਾ ਪਹਿਲਾ ਤੂਫਾਨ ਹੋਵੇਗਾ। ਇਹ 10 ਤੋਂ 11 ਅਕਤੂਬਰ ਦੇ ਆਸਪਾਸ ਘੱਟ ਦਬਾਅ ਵਾਲੇ ਖੇਤਰ ਵਜੋਂ ਪ੍ਰਮੁੱਖਤਾ ਨਾਲ ਉਭਰੇਗਾ। ਇਹ ਮੌਸਮ ਪ੍ਰਣਾਲੀ 12 ਅਕਤੂਬਰ ਤੱਕ ਯਾਨੀ ਲਗਭਗ 4 ਦਿਨਾਂ ਤੱਕ ਸਮੁੰਦਰ ਦੇ ਇਸ ਹਿੱਸੇ 'ਤੇ ਘੁੰਮਦੀ ਰਹੇਗੀ। ਇਸ ਤੋਂ ਬਾਅਦ ਸਰਕੂਲੇਸ਼ਨ ਤੇਜ਼ ਹੋ ਕੇ ਡੂੰਘੇ ਸਮੁੰਦਰ ਵੱਲ ਵਧਣ ਦੀ ਸੰਭਾਵਨਾ ਹੈ।


ਇਹ ਵੀ ਪੜ੍ਹੋ: ਜਲੰਧਰ ਤੋਂ ਸਨਸਨੀਖੇਜ਼ ਖ਼ਬਰ! ਚੋਰੀ ਦੇ ਮੁਲਜ਼ਮ ਨੂੰ ਲਿਜਾ ਰਹੇ ਦੋ ਥਾਣੇਦਾਰਾਂ ਦੀਆਂ ਮਿਲੀਆਂ ਲਾਸ਼ਾਂ


ਆਈਐਮਡੀ ਨੇ ਕੇਰਲ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਯੈਲੋ ਅਲਰਟ ਚਿਤਾਵਨੀ ਜਾਰੀ ਕੀਤੀ ਹੈ। ਮੀਂਹ 11 ਅਕਤੂਬਰ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ, ਕੁਝ ਖੇਤਰਾਂ ਵਿੱਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੂਫ਼ਾਨ ਅਤੇ ਹਵਾਵਾਂ ਚੱਲਣ ਦੀ ਸੰਭਾਵਨਾ ਹੈ।



ਅਗਲੇ 24 ਘੰਟਿਆਂ ਦਾ ਮੌਸਮ
ਅਗਲੇ 24 ਘੰਟਿਆਂ ਦੌਰਾਨ ਕੇਰਲ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ। ਉੱਤਰ-ਪੂਰਬੀ ਭਾਰਤ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਵਿੱਚ ਇੱਕ ਜਾਂ ਦੋ ਥਾਂ ਭਾਰੀ ਬਾਰਿਸ਼ ਹੋ ਸਕਦੀ ਹੈ। 24 ਘੰਟਿਆਂ ਬਾਅਦ ਤੇਲੰਗਾਨਾ, ਕੋਂਕਣ, ਗੋਆ ਅਤੇ ਛੱਤੀਸਗੜ੍ਹ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਧਣ ਦੀ ਸੰਭਾਵਨਾ ਹੈ। ਬਿਹਾਰ, ਝਾਰਖੰਡ, ਓਡੀਸ਼ਾ, ਗੰਗਾ ਪੱਛਮੀ ਬੰਗਾਲ, ਵਿਦਰਭ, ਮਰਾਠਵਾੜਾ, ਮੱਧ ਮਹਾਰਾਸ਼ਟਰ, ਤੱਟਵਰਤੀ ਕਰਨਾਟਕ ਅਤੇ ਤਾਮਿਲਨਾਡੂ ਵਿੱਚ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਮੱਧ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।