Punjab Weather Today: ਮੌਸਮ ਵਿਭਾਗ ਵੱਲੋਂ ਪੰਜਾਬ 'ਚ 5 ਦਿਨਾਂ ਲਈ ਵਰਖਾ ਦੀ ਚੇਤਾਵਨੀ; ਹਿਮਾਚਲ 'ਚ ਪੈ ਰਹੇ ਮੀਂਹ ਕਾਰਨ ਖੋਲ੍ਹੇ ਜਾ ਸਕਦੇ ਫਲੱਡ ਗੇਟ, ਲੋਕ ਰਹਿਣ ਸਾਵਧਾਨ!
ਅੱਜ ਵੀ ਤੜਕ ਸਵੇਰੇ ਕੁੱਝ ਸ਼ਹਿਰਾਂ ਦੇ ਵਿੱਚ ਬੂੰਦਾਂ-ਬਾਦੀ ਦੇਖਣ ਨੂੰ ਮਿਲੀ। ਭਾਖੜਾ ਡੈਮ ਨਾਲ ਜੁੜੀ ਚੇਤਾਵਨੀ ਤੇ ਮੌਜੂਦਾ ਹਾਲਾਤਾਂ ਨੂੰ ਲੈ ਕੇ BBMB ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, ਹਿਮਾਚਲ ਪ੍ਰਦੇਸ਼ 'ਚ ਲਗਾਤਾਰ ਹੋ ਰਹੀ ਭਾਰੀ ਵਰਖਾ..

ਪੰਜਾਬ ਵਿੱਚ ਅੱਜ ਤੱਕ ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ, ਪਰ ਕੱਲ੍ਹ ਮੰਗਲਵਾਰ ਨੂੰ ਮੌਸਮ ਵਿੱਚ ਹਲਕਾ ਬਦਲਾਅ ਆ ਸਕਦਾ ਹੈ। ਪਿਛਲੇ ਦਿਨੀਂ ਮਾਨਸੂਨ ਦੇ ਸੁਸਤ ਹੋਣ ਕਾਰਨ ਤਾਪਮਾਨ ਵਿੱਚ ਹੌਲੀ ਵਾਧਾ ਦਰਜ ਕੀਤਾ ਗਿਆ ਹੈ। ਅੱਜ ਵੀ ਤੜਕ ਸਵੇਰੇ ਕੁੱਝ ਸ਼ਹਿਰਾਂ ਦੇ ਵਿੱਚ ਬੂੰਦਾਂ-ਬਾਦੀ ਦੇਖਣ ਨੂੰ ਮਿਲੀ।
ਇਸਦੇ ਨਾਲ ਹੀ, ਭਾਖੜਾ ਡੈਮ ਪ੍ਰਬੰਧਕ ਬੋਰਡ ਵੱਲੋਂ ਫਲੱਡ ਗੇਟ ਖੋਲ੍ਹਣ ਬਾਰੇ ਚੇਤਾਵਨੀ ਜਾਰੀ ਕਰ ਦਿੱਤੀ ਗਈ ਹੈ। ਭਾਰਤ ਮੌਸਮ ਵਿਗਿਆਨ ਵਿਭਾਗ ਦੇ ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਰਿਪੋਰਟ ਅਨੁਸਾਰ, ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਹਾਲਾਂਕਿ, ਤਾਪਮਾਨ ਹੁਣ ਵੀ ਆਮ ਪੱਧਰ ਦੇ ਨੇੜੇ ਹੀ ਬਣਿਆ ਹੋਇਆ ਹੈ। ਸਭ ਤੋਂ ਵੱਧ ਤਾਪਮਾਨ 35.5°C ਨੋਟ ਕੀਤਾ ਗਿਆ, ਜੋ ਭਾਖੜਾ ਡੈਮ ਨੰਗਲ ਸਟੇਸ਼ਨ 'ਤੇ ਦਰਜ ਕੀਤਾ ਗਿਆ।
ਇਸ ਦੇ ਇਲਾਵਾ, ਅੰਮ੍ਰਿਤਸਰ ਵਿੱਚ ਤਾਪਮਾਨ 34.5°C ਅਤੇ ਪਟਿਆਲਾ ਵਿੱਚ 34.8°C ਦਰਜ ਕੀਤਾ ਗਿਆ। ਜੇ ਕਰੀਏ ਮੀਂਹ ਦੀ ਗੱਲ ਤਾਂ ਕੁਝ ਜ਼ਿਲਿਆਂ ਜਿਵੇਂ ਕਿ ਪਟਿਆਲਾ, ਪਠਾਨਕੋਟ ਅਤੇ ਮੋਹਾਲੀ ਵਿੱਚ ਹਲਕੀ ਵਰਖਾ ਰਿਕਾਰਡ ਕੀਤੀ ਗਈ।
ਪ੍ਰਸ਼ਾਸਨ ਵੱਲੋਂ ਅਲਰਟ ਰਹਿਣ ਦੀ ਸਲਾਹ
ਭਾਖੜਾ ਡੈਮ ਨਾਲ ਜੁੜੀ ਚੇਤਾਵਨੀ ਅਤੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਬੀਬੀਐਮਬੀ (ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਭਾਰੀ ਵਰਖਾ ਕਾਰਨ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ ਜਾ ਸਕਦੇ ਹਨ। ਇਸ ਸਬੰਧੀ ਪ੍ਰਸ਼ਾਸਨ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਜੇਕਰ ਫਲੱਡ ਗੇਟ ਖੋਲ੍ਹੇ ਜਾਂਦੇ ਹਨ ਤਾਂ ਇਸ ਦਾ ਸਿੱਧਾ ਅਸਰ ਪੰਜਾਬ ਦੇ 6 ਜ਼ਿਲਿਆਂ — ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਰੂਪਨਗਰ (ਰੋਪੜ), ਨਵਾਂਸ਼ਹਿਰ ਅਤੇ ਫਿਰੋਜ਼ਪੁਰ ਉੱਤੇ ਪੈ ਸਕਦਾ ਹੈ। ਇਨ੍ਹਾਂ ਇਲਾਕਿਆਂ ਦੇ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਲੋੜ ਹੈ।
ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। 1 ਅਗਸਤ ਨੂੰ ਇੱਥੇ ਪਾਣੀ ਦਾ ਪੱਧਰ 1623.47 ਫੁੱਟ ਦਰਜ ਕੀਤਾ ਗਿਆ, ਜਦਕਿ ਪਿਛਲੇ ਸਾਲ ਇਸ ਦਿਨ ਇਹ ਪੱਧਰ 1608.6 ਫੁੱਟ ਸੀ।
ਇਸਦੇ ਨਾਲ ਹੀ, ਪੌਂਗ ਡੈਮ ਵਿੱਚ ਵੀ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਪੌਂਗ ਡੈਮ ਦੀ ਪੂਰੀ ਭਰਨ ਸਮਰਥਾ 1400 ਫੁੱਟ ਹੈ। ਸਿਰਫ਼ 24 ਘੰਟਿਆਂ ਵਿੱਚ ਇੱਥੇ 4.19 ਫੁੱਟ ਦੀ ਵਾਧੂ ਭਰੋਤਰੀ ਦਰਜ ਕੀਤੀ ਗਈ। 3 ਅਗਸਤ ਦੀ ਸਵੇਰ ਨੂੰ ਇੱਥੇ ਪਾਣੀ ਦਾ ਪੱਧਰ 1365.26 ਫੁੱਟ ਨੋਟ ਕੀਤਾ ਗਿਆ। ਇਸ ਕਰਕੇ ਇੱਥੋਂ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ 5 ਦਿਨਾਂ ਦੌਰਾਨ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਹਲਕੀ ਤੋਂ ਮੱਧਮ ਵਰਖਾ ਹੋਣ ਦੀ ਸੰਭਾਵਨਾ ਹੈ। 4 ਅਗਸਤ ਨੂੰ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਵੱਧ ਮੀਂਹ ਦੀ ਉਮੀਦ ਹੈ, ਜਦਕਿ ਭਠਿੰਡਾ, ਮਾਨਸਾ ਅਤੇ ਫਾਜ਼ਿਲਕਾ ਵਿੱਚ ਮੌਸਮ ਸੁੱਕਾ ਰਹੇਗਾ। 5 ਅਗਸਤ ਨੂੰ ਮੀਂਹ ਦਾ ਖੇਤਰ ਵਧ ਸਕਦਾ ਹੈ ਅਤੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਲੰਧਰ, ਕਪੂਰਥਲਾ, ਪਟਿਆਲਾ, ਲੁਧਿਆਣਾ, ਸੰਗਰੂਰ ਅਤੇ ਨਵਾਂਸ਼ਹਿਰ ਆਦਿ ਵਿੱਚ ਹਲਕੀ ਤੋਂ ਮੱਧਮ ਮੀਂਹ ਹੋਣ ਦੀ ਸੰਭਾਵਨਾ ਹੈ। 6 ਤੋਂ 8 ਅਗਸਤ ਤੱਕ ਮੀਂਹ ਨੂੰ ਲੈ ਕੇ ਕੋਈ ਅਲਰਟ ਨਹੀਂ ਜਾਰੀ ਹੋਇਆ, ਪਰ ਕੁਝ ਜ਼ਿਲਿਆਂ ਵਿੱਚ ਹਲਕੀ ਵਰਖਾ ਹੋ ਸਕਦੀ ਹੈ। 9 ਅਗਸਤ ਨੂੰ ਫਿਰ ਇਕ ਵਾਰੀ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਕਈ ਜ਼ਿਲਿਆਂ ਵਿੱਚ ਮੀਂਹ ਹੋਣ ਦੀ ਉਮੀਦ ਹੈ।
ਪੰਜਾਬ ਦੇ ਮੁੱਖ ਸ਼ਹਿਰਾਂ ਦਾ ਮੌਸਮ:
ਅੰਮ੍ਰਿਤਸਰ: ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 26 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ: ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 26 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ: ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨા ਵੀ ਹੈ। ਤਾਪਮਾਨ 26 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ: ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 26 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ: ਹਲਕੇ ਬੱਦਲ ਛਾਏ ਰਹਿਣਗੇ, ਮੀਂਹ ਦੀ ਸੰਭਾਵਨਾ ਵੀ ਹੈ। ਤਾਪਮਾਨ 24 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।






















