Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿਚ ਬਾਰਸ਼ ਤੇ ਗੜ੍ਹੇਮਾਰੀ, ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਬਾਰੇ ਕੀਤੀ ਭਵਿੱਖਬਾਣੀ
Weather Update: ਪੰਜਾਬ ਦੇ ਕਈ ਹਿੱਸਿਆਂ ਵਿਚ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਕਈ ਜ਼ਿਲ੍ਹਿਆਂ ਵਿਚ ਤੇਜ਼ ਹਵਾਵਾਂ ਨਾਲ ਤੇਜ਼ ਬਾਰਸ਼ ਅਤੇ ਕਈ ਇਲਾਕਿਆਂ ਵਿਚ ਗੜ੍ਹੇਮਾਰੀ ਹੋਈ ਹੈ।

Weather Update: ਪੰਜਾਬ ਦੇ ਕਈ ਹਿੱਸਿਆਂ ਵਿਚ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਕਈ ਜ਼ਿਲ੍ਹਿਆਂ ਵਿਚ ਤੇਜ਼ ਹਵਾਵਾਂ ਨਾਲ ਤੇਜ਼ ਬਾਰਸ਼ ਅਤੇ ਕਈ ਇਲਾਕਿਆਂ ਵਿਚ ਗੜ੍ਹੇਮਾਰੀ ਹੋਈ ਹੈ। ਪਟਿਆਲਾ, ਰਾਜਪੁਰਾ, ਜ਼ੀਰਕਪੁਰ, ਮੁਹਾਲੀ ਦੇ ਕਈ ਹਿੱਸਿਆਂ ਵਿਚ ਤੇਜ਼ ਤੂਫਾਨ ਕਾਰਨ ਦਰਖਤ ਡਿੱਗ ਪਏ।
ਦੱਸ ਦਈਏ ਕਿ ਪਿਛਲੇ ਦੋ ਦਿਨਾਂ ਵਿੱਚ ਪਾਰਾ ਮਾਮੂਲੀ ਹੇਠਾਂ ਆਇਆ ਹੈ ਤੇ ਅਗਲੇ ਦੋ ਦਿਨ ਬਾਰਸ਼ ਦੇ ਆਸਾਰ ਹਨ। ਇਸ ਨਾਲ ਤਾਪਮਾਨ ਹੋਰ ਹੇਠਾਂ ਆਏਗਾ। ਮੌਸਮ ਵਿਭਾਗ ਦੇ ਵਿਗਿਆਨੀਆਂ ਨੇ ਕਿਹਾ ਕਿ 5 ਤੋਂ 7 ਜੂਨ ਨੂੰ ਪੰਜਾਬ ਵਾਲੇ ਪਾਸੇ ਪੱਛਮੀ ਗੜਬੜੀ ਦਾ ਮਾਹੌਲ ਬਣ ਰਿਹਾ ਹੈ। ਇਸ ਦਾ ਅਸਰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਦੇਖਣ ਨੂੰ ਮਿਲ ਸਕਦਾ ਹੈ। ਉਨ੍ਹਾਂ ਕਿਹਾ ਕਿ ਤੇਜ਼ ਹਵਾਵਾਂ ਤੇ ਮੀਂਹ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਦਰਅਸਲ ਪਿਛਲੇ 15-20 ਦਿਨਾਂ ਤੋਂ ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਲੋਕਾਂ ਨੂੰ ਗਰਮੀ ਤੋਂ ਕੋਈ ਰਾਹਤ ਨਹੀਂ ਮਿਲ ਰਹੀ। ਇਸ ਵਾਰ ਗਰਮੀ ਨੇ 50 ਸਾਲ ਦੇ ਰਿਕਾਰਡ ਤੋੜੇ ਹਨ। ਪੰਜਾਬ ਦੇ ਕਈ ਹਿੱਸਿਆਂ ਅੰਦਰ ਤਾਪਮਾਨ 48 ਡਿਗਰੀ ਤੋਂ ਵੀ ਉਪਰ ਚਲਾ ਗਿਆ ਪਰ ਪਿਛਲੇ ਦੋ-ਤਿੰਨ ਦਿਨਾਂ ਤੋਂ ਪਾਰੇ ਵਿੱਚ ਮਾਮੂਲੀ ਗਿਰਾਵਟ ਆਈ ਹੈ।
ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨ ਮੌਸਮ ਵਿੱਚ ਪੱਛਮੀ ਵਿਗਾੜ ਦੇ ਚਲਦਿਆਂ ਕਈ ਥਾਵਾਂ ’ਤੇ ਤੇਜ਼ ਹਵਾਵਾਂ ਚੱਲਣ ਤੇ ਟੁੱਟਵਾਂ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਨਾਲ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਮਾਮੂਲੀ ਰਾਹਤ ਮਿਲਣ ਦੀ ਸੰਭਾਵਨਾ ਬਣ ਗਈ ਹੈ।
ਉਧਰ, ਮਾਨਸੂਨ ਅਗਲੇ ਕੁਝ ਘੰਟਿਆਂ ਵਿੱਚ ਬਸਤਰ ਅਤੇ ਆਸਪਾਸ ਦੇ ਕਈ ਇਲਾਕਿਆਂ ਵਿੱਚ ਪਹੁੰਚ ਜਾਵੇਗਾ। ਇਸ ਤੋਂ ਬਾਅਦ ਅਗਲੇ ਦੋ ਦਿਨਾਂ ਤੱਕ ਇੱਥੇ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਮਾਨਸੂਨ 10 ਜੂਨ ਤੱਕ ਇੱਥੇ ਪਹੁੰਚ ਜਾਵੇਗਾ। ਇਸ ਤੋਂ ਪਹਿਲਾਂ ਇੱਥੇ ਮੌਸਮ ਸੁਹਾਵਣਾ ਬਣਿਆ ਰਿਹਾ। ਹਾਲਾਂਕਿ ਸੂਰਜ ਦੀ ਲੁਕਣ-ਮੀਟੀ ਜਾਰੀ ਹੈ। ਜਿੱਥੇ ਐਤਵਾਰ ਅਤੇ ਸੋਮਵਾਰ ਨੂੰ ਬੱਦਲ ਛਾਏ ਰਹੇ, ਉੱਥੇ ਮੰਗਲਵਾਰ ਨੂੰ ਇੱਕ ਵਾਰ ਫਿਰ ਤੇਜ਼ ਗਰਮੀ ਦੇਖਣ ਨੂੰ ਮਿਲੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















