Punjab Weather: ਪੰਜਾਬ 'ਚ ਮੌਸਮ ਨੇ ਅਚਾਨਕ ਕਰਵਟ ਲਈ ਹੈ। ਸੋਮਵਾਰ, 5 ਮਈ 2025 ਨੂੰ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 'ਚ 8.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਜੋ ਆਮ ਤੌਰ 'ਤੇ ਤੈਅ ਤਾਪਮਾਨ ਨਾਲੋਂ 9.2 ਡਿਗਰੀ ਘੱਟ ਸੀ। ਰਾਜ 'ਚ ਸਭ ਤੋਂ ਵੱਧ ਤਾਪਮਾਨ 33.7°C ਅਬੋਹਰ ਵਿੱਚ ਰਿਕਾਰਡ ਕੀਤਾ ਗਿਆ। ਇਸਦੇ ਨਾਲ ਹੀ ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਅਤੇ ਹਨੇਰੀ-ਤੂਫਾਨ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਵੈਸਟਨ ਡਿਸਟਰਬਨ ਕਰਕੇ ਬਦਲਿਆ ਮੌਸਮ
ਇਹ ਤਬਦੀਲੀ ਵੈਸਟਨ ਡਿਸਟਰਬਨ (WD) ਅਤੇ ਸਥਾਨਕ ਮੌਸਮੀ ਪ੍ਰਣਾਲੀਆਂ ਕਾਰਨ ਆਈ ਹੈ। ਜੇਕਰ ਮੀਂਹ ਅਤੇ ਠੰਡੀ ਹਵਾਵਾਂ ਦਾ ਇਹ ਸਿਲਸਿਲਾ ਜਾਰੀ ਰਿਹਾ, ਤਾਂ ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਬੀਤੇ 24 ਘੰਟਿਆਂ ਦੌਰਾਨ ਚੰਡੀਗੜ੍ਹ ਦੇ ਆਸਪਾਸ ਦੇ ਇਲਾਕਿਆਂ ਵਿੱਚ 20 ਮਿ.ਮੀ., ਪਠਾਨਕੋਟ ਵਿੱਚ 3 ਮਿ.ਮੀ. ਅਤੇ ਪਟਿਆਲਾ ਦੇ ਨੇੜਲੇ ਇਲਾਕਿਆਂ ਵਿੱਚ 2.5 ਮਿ.ਮੀ. ਮੀਂਹ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ
6 ਤੋਂ 9 ਮਈ ਤੱਕ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬੂੰਦਾਂ-ਬਾਂਦੀ ਕਰਕੇ ਰਾਹਤ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਇਹ ਦੱਸਦੇ ਹੋਏ ਰਾਜ ਵਿੱਚ ਯੈੱਲੋ ਅਲਰਟ ਜਾਰੀ ਕੀਤਾ ਹੈ। ਇਸਦੇ ਅਨੁਸਾਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ ਸਮੇਤ ਕੁਝ ਖੇਤਰਾਂ ਵਿੱਚ ਅਗਲੇ ਚਾਰ ਦਿਨ ਵੀ ਹਨੇਰੀ-ਤੂਫਾਨ ਅਤੇ ਬਿਜਲੀ ਗਰਜਣ ਦੀ ਸੰਭਾਵਨਾ ਬਣੀ ਰਹੇਗੀ।
ਪੰਜਾਬ 'ਚ ਅੱਜ ਦਾ ਮੌਸਮ:
ਅੰਮ੍ਰਿਤਸਰ – ਅੱਜ ਹਲਕੇ ਬੱਦਲ ਛਾਏ ਰਹਿਣਗੇ। ਮੀਂਹ ਦੀ ਸੰਭਾਵਨਾ ਹੈ। ਤਾਪਮਾਨ 23 ਤੋਂ 34 ਡਿਗਰੀ ਸੈਲਸੀਅਸ ਰਹੇਗਾ।
ਜਲੰਧਰ – ਅੱਜ ਹਲਕੇ ਬੱਦਲ ਛਾਏ ਰਹਿਣਗੇ। ਮੀਂਹ ਦੀ ਸੰਭਾਵਨਾ ਹੈ। ਤਾਪਮਾਨ 22 ਤੋਂ 36 ਡਿਗਰੀ ਸੈਲਸੀਅਸ ਵਿਚ ਰਹੇਗਾ।
ਲੁਧਿਆਣਾ – ਅੱਜ ਹਲਕੇ ਬੱਦਲ ਛਾਏ ਰਹਿਣਗੇ। ਮੀਂਹ ਦੀ ਸੰਭਾਵਨਾ ਹੈ। ਤਾਪਮਾਨ 22 ਤੋਂ 36 ਡਿਗਰੀ ਸੈਲਸੀਅਸ ਵਿਚ ਰਹੇਗਾ।
ਪਟਿਆਲਾ – ਅੱਜ ਹਲਕੇ ਬੱਦਲ ਛਾਏ ਰਹਿਣਗੇ। ਮੀਂਹ ਦੀ ਸੰਭਾਵਨਾ ਹੈ। ਤਾਪਮਾਨ 21 ਤੋਂ 35 ਡਿਗਰੀ ਸੈਲਸੀਅਸ ਵਿਚ ਰਹੇਗਾ।
ਮੋਹਾਲੀ – ਅੱਜ ਹਲਕੇ ਬੱਦਲ ਛਾਏ ਰਹਿਣਗੇ। ਮੀਂਹ ਦੀ ਸੰਭਾਵਨਾ ਹੈ। ਤਾਪਮਾਨ 22 ਤੋਂ 36 ਡਿਗਰੀ ਸੈਲਸੀਅਸ ਵਿਚ ਰਹੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।