Punjab Weather: ਕਿਸਾਨਾਂ ਲਈ ਰਾਹਤ ਦੀਆਂ ਕਣੀਆਂ, ਕਣਕ ਨੂੰ ਘਿਓ ਵਾਂਗ ਲੱਗ ਰਿਹੈ ਮੀਂਹ
ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਸਮੇਂ ਫਸਲ ਲਈ ਆਦਰਸ਼ ਤਾਪਮਾਨ 15-16 ਡਿਗਰੀ ਸੈਲਸੀਅਸ ਹੈ। ਕਿਉਂਕਿ ਧੁੰਦ ਦੇ ਦਿਨ ਖ਼ਤਮ ਹੋਣ ਦੇ ਨਾਲ ਹੀ ਦਿਨ ਦਾ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਸੀ। ਪਰ ਮੀਂਹ ਨੇ ਤਾਪਮਾਨ ਨੂੰ ਹੇਠਾਂ ਲਿਆਂਦਾ ਹੈ। ਜੋ ਕਿ ਫ਼ਸਲ ਲਈ ਘਿਓ ਵਾਂਗ ਕੰਮ ਕਰ ਰਿਹਾ ਹੈ।
Rain in Punjab: ਪੰਜਾਬ ਵਿੱਚ ਪੈ ਰਹੇ ਮੀਂਹ ਨੇ ਕਣਕ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ ਕਿਉਂ ਕਿ ਇਸ ਨਾਲ ਫਸਲ ਲਈ ਲੋੜੀਂਦੇ ਤਾਪਮਾਨ ਵਿੱਚ ਗਿਰਾਵਟ ਆਈ ਹੈ। ਜੋ ਕਿ ਕਣਕ ਲਈ ਲਾਹੇਵੰਦ ਸਾਬਤ ਹੋਵੇਗੀ।
ਇਸ ਬਾਬਤ ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਸਮੇਂ ਫਸਲ ਲਈ ਆਦਰਸ਼ ਤਾਪਮਾਨ 15-16 ਡਿਗਰੀ ਸੈਲਸੀਅਸ ਹੈ। ਕਿਉਂਕਿ ਧੁੰਦ ਦੇ ਦਿਨ ਖ਼ਤਮ ਹੋਣ ਦੇ ਨਾਲ ਹੀ ਦਿਨ ਦਾ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਸੀ। ਪਰ ਮੀਂਹ ਨੇ ਤਾਪਮਾਨ ਨੂੰ ਹੇਠਾਂ ਲਿਆਂਦਾ ਹੈ। ਜੋ ਕਿ ਫ਼ਸਲ ਲਈ ਘਿਓ ਵਾਂਗ ਕੰਮ ਕਰ ਰਿਹਾ ਹੈ।
ਬਿਮਾਰੀ ਤੋਂ ਬਚਾਅ ਰੱਖਣ ਕਿਸਾਨ
ਇਸ ਦੌਰਾਨ ਖੇਤੀਬਾੜੀ ਮਾਹਰਾਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਪੀਲੀ ਕੁੰਗੀ ਦੀ ਬਿਮਾਰੀ ਦੇ ਕਿਸੇ ਵੀ ਹਮਲੇ 'ਤੇ ਨਜ਼ਰ ਰੱਖਣ ਦੀ ਲੋੜ ਹੈ। ਕਿਉਂਕਿ ਇਹ ਪਹਾੜੀ ਖੇਤਰਾਂ ਤੋਂ ਆਉਣ ਵਾਲੀ ਹਵਾ ਨਾਲ ਫੈਲਣ ਵਾਲੀ ਬਿਮਾਰੀ ਹੈ, ਇਸ ਲਈ ਕੰਢੀ ਪੱਟੀ, ਰੋਪੜ, ਫਤਹਿਗੜ੍ਹ ਸਾਹਿਬ, ਭੋਗਪੁਰ, ਆਦਮਪੁਰ ਅਤੇ ਫਿਲੌਰ ਖੇਤਰਾਂ ਦੇ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਪੌਦੇ ਦੇ ਜਿਨ੍ਹਾਂ ਹਿੱਸਿਆਂ 'ਤੇ ਪੀਲੇ ਜ਼ਖਮ ਦਿਖਾਈ ਦਿੰਦੇ ਹਨ, ਉਨ੍ਹਾਂ ਦਾ ਇਲਾਜ ਕਰਨਾ ਚਾਹੀਦਾ ਹੈ ਨਹੀਂ ਤਾਂ ਇਹ ਪੂਰੀ ਫਸਲ ਨੂੰ ਨੁਕਸਾਨ ਪਹੁੰਚਾ ਸਕਦਾ ਹੈ।
ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ
ਐਤਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਬਹੁਤੇ ਹਿੱਸਿਆਂ ਵਿੱਚ ਠੰਢ ਦਾ ਕਹਿਰ ਬਣਿਆ ਰਿਹਾ, ਸ੍ਰੀ ਮੁਕਤਸਰ ਸਾਹਿਬ ਵਿੱਚ ਘੱਟੋ-ਘੱਟ ਤਾਪਮਾਨ ਦੋ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਿੱਥੇ ਪੰਜਾਬ ਦੇ ਮੁਕਤਸਰ 'ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ, ਉੱਥੇ ਹੀ ਹੋਰਨਾਂ ਥਾਵਾਂ 'ਤੇ ਵੀ ਕੜਾਕੇ ਦੀ ਠੰਡੀ ਸਥਿਤੀ ਬਣੀ ਰਹੀ।ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਫਿਰੋਜ਼ਪੁਰ ਵਿੱਚ ਘੱਟੋ-ਘੱਟ ਤਾਪਮਾਨ 2.5 ਡਿਗਰੀ ਸੈਲਸੀਅਸ ਅਤੇ ਫਰੀਦਕੋਟ ਵਿੱਚ ਘੱਟੋ-ਘੱਟ ਤਿੰਨ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਪਟਿਆਲਾ ਵਿੱਚ ਵੀ ਰਾਤ 6.4 ਡਿਗਰੀ ਸੈਲਸੀਅਸ ਦਰਜ ਕੀਤੀ ਗਈ।ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 6.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 6.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।