Punjab Weather: ਪੰਜਾਬ 'ਚ ਅੱਜ ਤੇ ਵੀਰਵਾਰ ਮੀਂਹ ਦੀ ਉਮੀਦ! ਅੰਮ੍ਰਿਤਸਰ ਤੋਂ ਲੈ ਕੇ ਪਟਿਆਲਾ ਤੱਕ ਛਾਏ ਰਹਿਣਗੇ ਬੱਦਲ, ਪੱਕੀ ਫ਼ਸਲ ਨੂੰ ਲੈ ਕੇ ਕਿਸਾਨਾਂ ਨੂੰ ਚੇਤਾਵਨੀ
ਪੰਜਾਬ 'ਚ ਅੱਜ ਤੇ ਵੀਰਵਾਰ ਮੀਂਹ ਦੀ ਉਮੀਦ! IMD ਵੱਲੋਂ ਯੈੱਲੋ ਅਲਰਟ ਜਾਰੀ, ਅੰਮ੍ਰਿਤਸਰ ਤੋਂ ਲੈ ਕੇ ਪਟਿਆਲਾ ਤੱਕ ਬੱਦਲ ਛਾਏ ਰਹਿਣਗੇ। ਮੌਸਮ ਵਿਭਾਗ ਵੱਲੋਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਦੇ ਵਿੱਚ ਮੀਂਹ ਲਈ ਯੈੱਲੋ ਅਲਰਟ ਜਾਰੀ ਕੀਤਾ ਹੈ।

Punjab Weather: ਪੰਜਾਬ ਵਿੱਚ ਗਰਮੀ ਵਧਣ ਲੱਗੀ ਹੈ, ਪਰ ਅੱਜ ਬੁਧਵਾਰ ਅਤੇ ਵੀਰਵਾਰ ਮੀਂਹ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਨੇ ਅੱਜ ਰਾਜ ਵਿੱਚ ਯੈੱਲੋ ਅਲਰਟ ਜਾਰੀ ਕੀਤਾ ਹੈ। ਬੀਤੇ ਦਿਨ ਔਸਤ ਵੱਧ ਤੋਂ ਵੱਧ ਤਾਪਮਾਨ 1.2°C ਵਧਿਆ, ਜੋ ਆਮ ਤਾਪਮਾਨ ਨਾਲੋਂ 4.4°C ਵੱਧ ਦਰਜ ਕੀਤਾ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ 35.8°C ਤਾਪਮਾਨ ਰਿਕਾਰਡ ਹੋਇਆ, ਜੋ ਇਸ ਮੌਸਮ ਦੇ ਔਸਤ ਨਾਲੋਂ ਕਾਫੀ ਵੱਧ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਤਾਪਮਾਨ ਵਿੱਚ ਹਲਕਾ ਜਿਹਾ ਵਾਧਾ ਹੋ ਸਕਦਾ ਹੈ, ਪਰ ਵੀਰਵਾਰ ਤੋਂ 2 ਤੋਂ 4 ਡਿਗਰੀ ਦੀ ਗਿਰਾਵਟ ਦੀ ਉਮੀਦ ਹੈ। ਇਹ ਤਬਦੀਲੀ ਗੁਆਢੀ ਰਾਜਾਂ ਦੇ ਮੌਸਮ ਵਿੱਚ ਹੋ ਰਹੇ ਬਦਲਾਅ ਕਰਕੇ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਇਲਾਵਾ, ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸਦਾ ਅਸਰ ਪੰਜਾਬ ਦੇ ਤਾਪਮਾਨ ‘ਤੇ ਵੀ ਪੈ ਸਕਦਾ ਹੈ।
ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈੱਲੋ ਅਲਰਟ
ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਨੂੰ ਲੈ ਕੇ ਯੈੱਲੋ ਅਲਰਟ ਜਾਰੀ ਕੀਤਾ ਹੈ। ਇਥੇ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵਗਣ ਦਾ ਵੀ ਅਨੁਮਾਨ ਹੈ। ਹਾਲਾਂਕਿ ਵੀਰਵਾਰ ਤੋਂ ਬਾਅਦ ਸ਼ੁੱਕਰਵਾਰ ਨੂੰ ਮੌਸਮ ਫਿਰ ਤੋਂ ਸੁੱਕਾ ਰਹਿਣ ਦੀ ਉਮੀਦ ਹੈ।
ਕਿਸਾਨਾਂ ਨੂੰ ਸਾਵਧਾਨੀ ਵਰਤਣ ਦੀ ਚੇਤਾਵਨੀ
ਮੌਸਮ ਵਿਭਾਗ ਨੇ ਵਿਸ਼ੇਸ਼ ਤੌਰ ‘ਤੇ ਕਿਸਾਨਾਂ ਅਤੇ ਖੁੱਲ੍ਹੇ ਖੇਤਰਾਂ ‘ਚ ਕੰਮ ਕਰਨ ਵਾਲਿਆਂ ਨੂੰ ਸਾਵਧਾਨ ਰਹਿਣ ਦੀ ਹਦਾਇਤ ਦਿੱਤੀ ਹੈ। ਤੇਜ਼ ਹਵਾਵਾਂ ਅਤੇ ਹਨੇਰੀ-ਤੂਫ਼ਾਨ ਦੇ ਖ਼ਤਰੇ ਨੂੰ ਦੇਖਦੇ ਹੋਏ ਪੱਕੀ ਫ਼ਸਲ ਨੂੰ ਨੁਕਸਾਨ ਪਹੁੰਚ ਸਕਦਾ ਹੈ। ਇਸਦੇ ਨਾਲ ਹੀ, ਬਿਜਲੀ ਡਿੱਗਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਮੀਂਹ ਦੌਰਾਨ ਖੁੱਲ੍ਹੇ ਖੇਤਰਾਂ ਅਤੇ ਖੇਤਾਂ ਵਿੱਚ ਕੰਮ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।
ਪੰਜਾਬ ਵਿੱਚ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ – ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਵਿੱਚ ਹਲਕਾ ਵਾਧਾ ਹੋ ਸਕਦਾ ਹੈ। ਤਾਪਮਾਨ 17 ਤੋਂ 34 ਡਿਗਰੀ ਦੇ ਦਰਮਿਆਨ ਰਹਿ ਸਕਦਾ ਹੈ।
ਜਲੰਧਰ – ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਵਿੱਚ ਹਲਕਾ ਵਾਧਾ ਹੋ ਸਕਦਾ ਹੈ। ਤਾਪਮਾਨ 16 ਤੋਂ 34 ਡਿਗਰੀ ਦੇ ਦਰਮਿਆਨ ਰਹਿ ਸਕਦਾ ਹੈ।
ਲੁਧਿਆਣਾ – ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਵਿੱਚ ਹਲਕਾ ਵਾਧਾ ਹੋ ਸਕਦਾ ਹੈ। ਤਾਪਮਾਨ 17 ਤੋਂ 34 ਡਿਗਰੀ ਦੇ ਦਰਮਿਆਨ ਰਹਿ ਸਕਦਾ ਹੈ।
ਪਟਿਆਲਾ – ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਵਿੱਚ ਹਲਕਾ ਵਾਧਾ ਹੋ ਸਕਦਾ ਹੈ। ਤਾਪਮਾਨ 18 ਤੋਂ 35 ਡਿਗਰੀ ਦੇ ਦਰਮਿਆਨ ਰਹਿ ਸਕਦਾ ਹੈ।
ਮੋਹਾਲੀ – ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਵਿੱਚ ਹਲਕਾ ਵਾਧਾ ਹੋ ਸਕਦਾ ਹੈ। ਤਾਪਮਾਨ 19 ਤੋਂ 35 ਡਿਗਰੀ ਦੇ ਦਰਮਿਆਨ ਰਹਿ ਸਕਦਾ ਹੈ।






















