ਫਿਰੋਜ਼ਪੁਰ: ਫਿਰੋਜ਼ਪੁਰ ਵਿੱਚ ਅੱਜ ਬਾਰਸ਼ ਹੋਣ ਨਾਲ ਕਿਸਾਨ ਪ੍ਰੇਸ਼ਾਨ ਹਨ। ਕਿਸਾਨਾਂ ਦੇ ਸਾਹ ਸੁੱਕੇ ਹੋਏ ਹਨ ਕਿਉਂਕਿ ਹਾਲੇ ਵੀ ਸੰਘਣੇ ਬੱਦਲ ਛਾਏ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵਾਰ ਪਹਿਲਾਂ ਹੀ ਸਾਨੂੰ ਕੁਦਰਤ ਦੀ ਮਾਰ ਪੈ ਚੁੱਕੀ ਹੈ। ਮਾਰਚ ਮਹੀਨੇ ਵਿੱਚ ਗਰਮੀ ਕਰਕੇ ਕਣਕ ਦਾ ਝਾੜ ਘੱਟ ਨਿਕਲਿਆ ਹੈ। ਹੁਣ ਫਿਰ ਮੌਸਮ ਖਰਾਬ ਹੋ ਗਿਆ ਹੈ। ਖੁੱਲ੍ਹੇ ਆਸਮਾਨ ਵਿੱਚ ਕਣਕ ਦੀ ਫਸਲ ਪਈ ਹੋਈ ਹੈ ਜਿਸ ਦਾ ਨੁਕਸਾਨ ਹੋ ਰਿਹਾ ਹੈ।
ਦੱਸ ਦਈਏ ਕਿ ਮੌਸਮ ਵਿਭਾਗ ਨੇ ਪਹਿਲਾਂ ਹੀ ਅਲਰਟ ਕੀਤਾ ਹੋਇਆ ਹੈ ਕਿ ਬਾਰਸ਼ ਹੋ ਸਾਕਦੀ ਹੈ। ਉੱਥੇ ਹੀ ਅੱਜ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਮੌਸਮ ਨੇ ਕਰਵਟ ਲੈ ਲਈ। ਅੱਜ ਫਿਰੋਜ਼ਪੁਰ ਵਿੱਚ ਤੜਕਸਾਰ ਬਾਰਸ਼ ਹੋਈ ਤੇ ਅਨਾਜ ਮੰਡੀ ਵਿੱਚ ਕਿਸਾਨਾਂ ਦੀ ਖੁੱਲ੍ਹੇ ਆਸਮਾਨ ਵਿੱਚ ਫਸਲ ਭਿੱਜਦੀ ਦਿੱਸੀ ਤੇ ਕਿਸਾਨ ਆਪਣੀ ਫਸਲ ਨੂੰ ਢੱਕਦੇ ਰਹੇ।
ਉੱਥੇ ਹੀ ਕਿਸਾਨਾਂ ਨੇ ਕਿਹਾ ਕਿ ਪਹਿਲਾਂ ਹੀ ਸਾਨੂਂ ਕੁਦਰਤ ਦੀ ਮਾਰ ਵੱਜ ਚੁਕੀ ਹੈ। ਕਣਕ ਦਾ ਝਾੜ ਘੱਟ ਨਿਕਲਿਆ ਹੈ। ਹੁਣ ਫਿਰ ਮੌਸਮ ਖਰਾਬ ਹੋ ਗਿਆ ਹੈ। ਖੁੱਲ੍ਹੇ ਆਸਮਾਨ ਵਿੱਚ ਕਣਕ ਦੀ ਫਸਲ ਪਈ ਹੋਈ ਹੈ ਤੇ ਜੇ ਜ਼ਿਆਦਾ ਬਾਰਸ਼ ਹੋਈ ਤਾਂ ਫਸਲ ਖਰਾਬ ਹੋ ਸਕਦੀ ਹੈ। ਇਸ ਨਾਲ ਝਾੜ ਹੋਰ ਘੱਟ ਜਾਏਗਾ।
ਅਗਲੇ 5 ਦਿਨ ਪੰਜਾਬ ਵਿੱਚ ਹਲਕੀ ਬਾਰਸ਼ ਦੀ ਭਵਿੱਖਬਾਣੀ
ਉਧਰ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਬਾਰਸ਼ ਹੋ ਸਕਦੀ ਹੈ। ਦਰਅਸਲ, ਐਕਟਿਵ ਵੈਸਟਰਨ ਡਿਸਟਰਬੈਂਸ ਕਾਰਨ ਸੂਬੇ ਦਾ ਮੌਸਮ ਬਦਲ ਰਿਹਾ ਹੈ। ਇਸ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 5 ਦਿਨਾਂ ਦੌਰਾਨ ਪੰਜਾਬ ਵਿੱਚ ਹਲਕੀ ਬਾਰਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ 19 ਤੇ 20 ਅਪ੍ਰੈਲ ਨੂੰ ਸੂਬੇ ਦੀਆਂ ਵੱਖ-ਵੱਖ ਥਾਵਾਂ 'ਤੇ 25 ਤੋਂ 35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਧੂੜ ਭਰੀਆਂ ਹਵਾਵਾਂ ਚੱਲ ਸਕਦੀਆਂ ਹਨ।
ਇਸ ਤੋਂ ਇਲਾਵਾ ਮੰਗਲਵਾਰ ਨੂੰ ਸੂਬੇ ਦੇ 16 ਜ਼ਿਲ੍ਹਿਆਂ 'ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਧੂੜ ਭਰੀ ਤੂਫਾਨ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਦੂਜੇ ਪਾਸੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਹੈ। ਆਓ ਜਾਣਦੇ ਹਾਂ ਮੰਗਲਵਾਰ ਨੂੰ ਪੰਜਾਬ ਦੇ ਵੱਡੇ ਜ਼ਿਲ੍ਹਿਆਂ 'ਚ ਕਿਹੋ ਜਿਹਾ ਰਹੇਗਾ ਮੌਸਮ?