ਪੰਜਾਬ ਵਿੱਚ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ। 6 ਅਗਸਤ ਤੱਕ ਅਜਿਹੇ ਹੀ ਹਾਲਾਤ ਬਣੇ ਰਹਿਣ ਦੀ ਆਸ ਜਤਾਈ ਜਾ ਰਹੀ ਹੈ। ਇਸੇ ਦੌਰਾਨ, ਹਿਮਾਚਲ ਵਿੱਚ ਹੋ ਰਹੀ ਬਾਰਿਸ਼ ਕਾਰਨ ਪੰਜਾਬ ਵਿੱਚ ਹੜ੍ਹਾ ਦਾ ਖ਼ਤਰਾ ਬਣਿਆ ਹੋਇਆ ਹੈ।

ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡੇ ਜਾਣ ਕਰਕੇ ਬਿਆਸ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ, ਜਦਕਿ ਸਤਲੁਜ ਦਰਿਆ ਦਾ ਪਾਣੀ ਪੱਧਰ ਵੀ ਵੱਧਿਆ ਹੋਇਆ ਹੈ। ਇਸ ਸਥਿਤੀ ਨਾਲ ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਸਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਕਈ ਇਲਾਕੇ ਇਸ ਵੇਲੇ ਪਾਣੀ ਵਿੱਚ ਡੁੱਬੇ ਹੋਏ ਹਨ। ਮੌਸਮ ਵਿਭਾਗ ਨੇ 14 ਅਤੇ 15 ਅਗਸਤ ਨੂੰ ਰਾਜ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਉਂਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ।

13 ਅਗਸਤ 2025 ਦੀ ਸਵੇਰੇ 6 ਵਜੇ ਦੀ ਰਿਪੋਰਟ ਮੁਤਾਬਕ ਭਾਖੜਾ, ਪੌਂਗ ਅਤੇ ਥੀਨ ਡੈਮਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਭਾਖੜਾ ਡੈਮ ਵਿੱਚ 1650.08 ਫੁੱਟ (77.51% ਸਮਰੱਥਾ), ਪੌਂਗ ਡੈਮ ਵਿੱਚ 1377.47 ਫੁੱਟ (78.02% ਸਮਰੱਥਾ) ਅਤੇ ਥੀਨ ਡੈਮ ਵਿੱਚ 1701.95 ਫੁੱਟ (78.56% ਸਮਰੱਥਾ) ਪਾਣੀ ਦਰਜ ਕੀਤਾ ਗਿਆ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ ਕਾਫੀ ਵੱਧ ਹੈ।

ਬੀਤੇ ਦਿਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਸੁੱਕਾ ਰਿਹਾ, ਜਿਸ ਤੋਂ ਬਾਅਦ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 32.7 ਡਿਗਰੀ, ਲੁਧਿਆਣਾ ਵਿੱਚ 32.9 ਡਿਗਰੀ, ਪਟਿਆਲਾ ਵਿੱਚ 35.8 ਡਿਗਰੀ, ਫ਼ਰੀਦਕੋਟ ਵਿੱਚ 34.5 ਡਿਗਰੀ, ਗੁਰਦਾਸਪੁਰ ਵਿੱਚ 34 ਡਿਗਰੀ ਅਤੇ ਫ਼ਿਰੋਜ਼ਪੁਰ ਵਿੱਚ 35.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸ ਤੋਂ ਇਲਾਵਾ, ਹੁਸ਼ਿਆਰਪੁਰ ਵਿੱਚ ਹਲਕੀ ਬਾਰਿਸ਼ ਵੀ ਹੋਈ।

7 ਜ਼ਿਲ੍ਹਿਆਂ 'ਚ ਅੱਜ ਮੀਂਹ ਲਈ ਅਲਰਟ

ਪੰਜਾਬ ਦੇ 7 ਜ਼ਿਲ੍ਹਿਆਂ — ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ 'ਚ ਅੱਜ ਮੀਂਹ ਨੂੰ ਲੈ ਕੇ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਜ਼ਿਲ੍ਹਿਆਂ 'ਚ ਮੌਸਮ ਸਧਾਰਨ ਰਹੇਗਾ।

ਇਸ ਤੋਂ ਇਲਾਵਾ, 16 ਅਗਸਤ ਤੱਕ ਵੀ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ 'ਚ ਤੇਜ਼ ਮੀਂਹ ਦਾ ਅਲਰਟ ਜਾਰੀ ਹੈ। ਇਸ ਤੋਂ ਬਾਅਦ ਆਉਣ ਵਾਲੇ ਕਈ ਦਿਨ ਸ਼ੁੱਧ ਰਹਿਣਗੇ ਅਤੇ ਤਾਪਮਾਨ ਵਿੱਚ ਵਾਧਾ ਹੋ ਸਕਦਾ ਹੈ।

ਪੰਜਾਬ ਦੇ ਮੁੱਖ ਸ਼ਹਿਰਾਂ ਵਿੱਚ ਅੱਜ ਦਾ ਮੌਸਮ

ਅੰਮ੍ਰਿਤਸਰ: ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਦੀ ਵੀ ਸੰਭਾਵਨਾ ਹੈ। ਤਾਪਮਾਨ 27 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।ਜਲੰਧਰ: ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।ਲੁਧਿਆਣਾ: ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਦਾ ਅਨੁਮਾਨ ਹੈ। ਤਾਪਮਾਨ 27 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।ਪਟਿਆਲਾ: ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 27 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।ਮੋਹਾਲੀ: ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਦਾ ਅਨੁਮਾਨ ਹੈ। ਤਾਪਮਾਨ 27 ਤੋਂ 30 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।