ਬਾਰਸ਼ ਨਾਲ ਗਰਮੀ ਤੋਂ ਰਾਹਤ, ਪੰਜਾਬ-ਹਰਿਆਣਾ ਲਈ ਚੇਤਾਵਨੀ
ਏਬੀਪੀ ਸਾਂਝਾ | 10 Jul 2019 02:20 PM (IST)
ਪੰਜਾਬ-ਹਰਿਆਣਾ ਸਣੇ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਅੱਜ ਵੀ ਬਾਰਸ਼ ਹੋਈ। ਚੰਡੀਗੜ੍ਹ ਤੇ ਇਸ ਦੇ ਨਾਲ ਲੱਗਦੇ ਪੰਜਾਬ ਤੇ ਹਰਿਆਣਾ ਦੇ ਇਲਾਕਿਆਂ ਵਿੱਚ ਅੱਜ ਸਵੇਰੇ ਚੰਗੀ ਬਾਰਸ਼ ਹੋਈ ਜਿਸ ਨਾਲ ਤਾਪਮਾਨ ਕਾਫੀ ਹੇਠਾਂ ਆ ਗਿਆ।
NEXT PREV
ਚੰਡੀਗੜ੍ਹ: ਪੰਜਾਬ-ਹਰਿਆਣਾ ਸਣੇ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਅੱਜ ਵੀ ਬਾਰਸ਼ ਹੋਈ। ਚੰਡੀਗੜ੍ਹ ਤੇ ਇਸ ਦੇ ਨਾਲ ਲੱਗਦੇ ਪੰਜਾਬ ਤੇ ਹਰਿਆਣਾ ਦੇ ਇਲਾਕਿਆਂ ਵਿੱਚ ਅੱਜ ਸਵੇਰੇ ਚੰਗੀ ਬਾਰਸ਼ ਹੋਈ ਜਿਸ ਨਾਲ ਤਾਪਮਾਨ ਕਾਫੀ ਹੇਠਾਂ ਆ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਚਾਰ ਦਿਨ ਚੰਗੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਲਈ ਪੰਜਾਬ ਤੇ ਹਰਿਆਣਾ ਲਈ ਚੇਤਾਵਨੀ ਜਾਰੀ ਕਰ ਦਿੱਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਮੌਨਸੂਨ ਦਾ ਦਬਾਅ ਕੁਝ ਘਟਿਆ ਹੈ ਪਰ ਅਗਲੇ ਦਿਨਾਂ ਵਿੱਚ ਚੰਗੀ ਬਾਰਸ਼ ਹੋਣ ਦੀ ਉਮੀਦ ਹੈ। ਮੰਗਲਵਾਰ ਨੂੰ ਵੀ ਚੰਡੀਗੜ੍ਹ ਤੇ ਇਸ ਦੇ ਨਾਲ ਲੱਗਦੇ ਪੰਜਾਬ ਤੇ ਹਰਿਆਣਾ ਦੇ ਇਲਾਕਿਆਂ ਵਿੱਚ ਬਾਰਸ਼ ਹੋਈ ਸੀ।