ਪੜਚੋਲ ਕਰੋ

ਹੜ੍ਹਾਂ ਤੋਂ ਬਾਅਦ ਹੁਣ ਬੇਮੌਸਮੇ ਮੀਂਹ ਦਾ ਕਹਿਰ, ਕਈ ਜ਼ਿਲ੍ਹਿਆਂ 'ਚ ਵੱਡਾ ਨੁਕਸਾਨ

ਪੰਜਾਬ ਦੇ ਕਈ ਹਿੱਸਿਆਂ ਵਿੱਚ ਬੇਮੌਸਮੇ ਮੀਂਹ ਨੇ ਕਿਸਾਨਾਂ 'ਤੇ ਕਹਿਰ ਢਾਹਿਆ ਹੈ। ਝੋਨੇ ਤੋਂ ਇਲਾਵਾ ਸਭ ਤੋਂ ਵੱਧ ਨੁਕਸਾਨ ਸਬਜ਼ੀਆਂ ਦੀ ਕਾਸ਼ਤ ਨੂੰ ਹੋਇਆ ਹੈ। ਮੀਂਹ ਨਾਲ ਕੁਝ ਥਾਵਾਂ ’ਤੇ ਮਟਰ, ਗਾਜਰ, ਮੂਲੀ ਤੇ ਹੋਰ ਸਬਜ਼ੀਆਂ ਮਾਰੀਆਂ ਗਈਆਂ ਹਨ। ਕਾਸ਼ਤਕਾਰਾਂ ਨੂੰ ਇਨ੍ਹਾਂ ਦੀ ਬਿਜਾਈ ਮੁੜ ਕਰਨੀ ਪਵੇਗੀ। ਇਸ ਤੋਂ ਇਲਾਵਾ ਸਬਜ਼ੀਆਂ ਦੀ ਕਾਸ਼ਤ ਕਾਫੀ ਪੱਛੜ ਵੀ ਜਾਏਗੀ।

ਚੰਡੀਗੜ੍ਹ: ਪੰਜਾਬ ਦੇ ਕਈ ਹਿੱਸਿਆਂ ਵਿੱਚ ਬੇਮੌਸਮੇ ਮੀਂਹ ਨੇ ਕਿਸਾਨਾਂ 'ਤੇ ਕਹਿਰ ਢਾਹਿਆ ਹੈ। ਝੋਨੇ ਤੋਂ ਇਲਾਵਾ ਸਭ ਤੋਂ ਵੱਧ ਨੁਕਸਾਨ ਸਬਜ਼ੀਆਂ ਦੀ ਕਾਸ਼ਤ ਨੂੰ ਹੋਇਆ ਹੈ। ਮੀਂਹ ਨਾਲ ਕੁਝ ਥਾਵਾਂ ’ਤੇ ਮਟਰ, ਗਾਜਰ, ਮੂਲੀ ਤੇ ਹੋਰ ਸਬਜ਼ੀਆਂ ਮਾਰੀਆਂ ਗਈਆਂ ਹਨ। ਕਾਸ਼ਤਕਾਰਾਂ ਨੂੰ ਇਨ੍ਹਾਂ ਦੀ ਬਿਜਾਈ ਮੁੜ ਕਰਨੀ ਪਵੇਗੀ। ਇਸ ਤੋਂ ਇਲਾਵਾ ਸਬਜ਼ੀਆਂ ਦੀ ਕਾਸ਼ਤ ਕਾਫੀ ਪੱਛੜ ਵੀ ਜਾਏਗੀ। ਦਰਅਸਲ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਦੋ ਤਿੰਨ ਦਿਨਾਂ ਤੋਂ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਕਰਕੇ ਝੋਨੇ ਦੀ ਕਟਾਈ ਦਾ ਕੰਮ ਰੁਕ ਗਿਆ ਹੈ। ਕੁਝ ਇਲਾਕਿਆਂ ਵਿੱਚ ਫ਼ਸਲਾਂ ਵਿਛਣ ਦੀਆਂ ਵੀ ਰਿਪੋਰਟਾਂ ਹਨ। ਕੁਝ ਮੰਡੀਆਂ ਵਿੱਚ ਝੋਨੇ ਦੀਆਂ ਢੇਰੀਆਂ ਗਿੱਲੀਆਂ ਹੋ ਗਈਆਂ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਸੋਮਵਾਰ ਨੂੰ ਵੀ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਪਠਾਨਕੋਟ ਵਿੱਚ ਸਭ ਤੋਂ ਵੱਧ 59 ਮਿਲੀਮੀਟਰ ਮੀਂਹ ਪਿਆ। ਅੰਮ੍ਰਿਤਸਰ ਵਿੱਚ 17, ਲੁਧਿਆਣਾ ਵਿੱਚ 5 ਤੇ ਪਟਿਆਲਾ ਵਿੱਚ ਢਾਈ ਮਿਲੀਮੀਟਰ ਮੀਂਹ ਪਿਆ। ਕੁਝ ਥਾਵਾਂ ’ਤੇ ਦੇਰ ਸ਼ਾਮ ਵੀ ਕਿਣਮਿਣ ਜਾਰੀ ਸੀ। ਬੱਦਲ ਛਾਏ ਹੋਣ ਕਰਕੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਅੰਮ੍ਰਿਤਸਰ ਜ਼ਿਲ੍ਹੇ ਦੀਆਂ ਰਈਆ, ਜੰਡਿਆਲਾ ਗੁਰੂ, ਭਗਤਾਂਵਾਲੀ, ਤਰਨ ਤਾਰਨ ਜ਼ਿਲ੍ਹੇ ਦੀ ਮੰਡੀ ਵਿੱਚ ਮੀਂਹ ਦਾ ਪਾਣੀ ਭਰ ਜਾਣ ਕਰਕੇ ਝੋਨਾ ਪੂਰੀ ਤਰ੍ਹਾਂ ਗਿੱਲਾ ਹੋ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਝੋਨੇ ਦੀ ਕਟਾਈ ਦਾ ਕੰਮ ਹਫ਼ਤੇ ਲਈ ਪੱਛੜ ਗਿਆ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਨੀਵੇਂ ਇਲਾਕਿਆਂ ਵਿੱਚ ਵੀ ਫ਼ਸਲਾਂ ਨੂੰ ਕੁਝ ਨੁਕਸਾਨ ਪਹੁੰਚਿਆ ਹੈ। ਪਟਿਆਲਾ, ਫ਼ਰੀਦਕੋਟ, ਮੋਗਾ ਤੇ ਲੁਧਿਆਣਾ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਝੋਨੇ ਦੀ ਖੇਤਾਂ ਵਿੱਚ ਖੜੀ ਫ਼ਸਲ ਵਿਛ ਗਈ ਹੈ। ਇਹੋ ਜਿਹੀ ਹਾਲਤ ਫਤਿਹਗੜ੍ਹ ਜ਼ਿਲ੍ਹੇ ਵਿੱਚ ਵੀ ਹੈ। ਉਧਰ, ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸੁਤੰਤਰ ਏਰੀ ਦਾ ਕਹਿਣਾ ਹੈ ਕਿ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਔਸਤ ਸੱਤ ਮਿਲੀਮੀਟਰ ਮੀਂਹ ਪਿਆ ਹੈ। ਕਿਸਾਨੀ ਦਾਅਵਿਆਂ ਦੇ ਉਲਟ ਉਨ੍ਹਾਂ ਕਿਹਾ ਕਿ ਹਵਾ ਨਾ ਚੱਲਣ ਕਰ ਕੇ ਹਾਲ ਦੀ ਘੜੀ ਫ਼ਸਲਾਂ ਦਾ ਬਚਾਅ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget