ਚੰਡੀਗੜ੍ਹ: ਬਾਰਸ਼ ਤੇ ਤੇਜ਼ ਹਨ੍ਹੇਰੀ ਨੇ ਪੰਜਾਬ ਦਾ ਪਾਰਾ ਡੇਗ ਦਿੱਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਲੰਘੀ ਰਾਤ ਵੀ ਬਾਰਸ਼ ਹੁੰਦੀ ਰਹੀ। ਇਸ ਦੇ ਨਾਲ ਹੀ ਤੇਜ਼ ਹਵਾ ਨਾਲ ਤਾਪਮਾਨ ਕਾਫੀ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਨੇ 11 ਤੋਂ 13 ਦਸੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਸੀ। ਇਸ ਲਈ ਅੱਜ ਵੀ ਬਾਰਸ਼ ਦੇ ਆਸਾਰ ਹਨ।
ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਗੇਤੀ ਬੀਜੀ ਕਣਕ ਲਈ ਤਾਂ ਇਹ ਮੀਂਹ ਕਾਫ਼ੀ ਲਾਹੇਵੰਦ ਹੈ ਪਰ ਕੁਝ ਕੁ ਦਿਨ ਪਹਿਲਾਂ ਬੀਜੀ ਕਣਕ ਮੀਂਹ ਨਾਲ ਕਰੰਡ ਹੋਣ ਦੇ ਆਸਾਰ ਹਨ। ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਕਣਕ ਦੀ ਬਿਜਾਈ ਹੋ ਚੁੱਕੀ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਤਾਜ਼ਾ ਮੀਂਹ ਸਬਜ਼ੀਆਂ ਤੇ ਹਰੇ ਚਾਰੇ ਲਈ ਵੀ ਲਾਭਦਾਇਕ ਹੈ।
ਮੌਸਮ ਵਿਭਾਗ ਮੁਤਾਬਕ ਬਠਿੰਡਾ, ਬਰਨਾਲਾ, ਮਾਨਸਾ, ਪਟਿਆਲਾ, ਸੰਗਰੂਰ, ਮੁਹਾਲੀ, ਫ਼ਰੀਦਕੋਟ, ਫਿਰੋਜ਼ਪੁਰ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਕਪੂਰਥਲਾ, ਗੁਰਦਾਸਪੁਰ, ਤਰਨ ਤਾਰਨ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੋਪੜ ਤੇ ਹੁਸ਼ਿਆਰਪੁਰ ਵਿਚ ਮੀਂਹ ਪੈਣ ਦੀਆਂ ਰਿਪੋਰਟਾਂ ਮਿਲੀਆਂ ਹਨ। ਮੌਸਮ ਵਿਭਾਗ ਨੇ ਦਸੰਬਰ ਮਹੀਨੇ ਦੇ ਤੀਜੇ ਤੇ ਆਖ਼ਰੀ ਹਫ਼ਤੇ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਇਸ ਵਾਰ ਸਰਦੀ ਦਾ ਆਗਾਜ਼ ਭਾਵੇਂ ਜਲਦੀ ਹੋ ਗਿਆ ਸੀ ਪਰ ਤਾਪਤਾਨ 20 ਡਿਗਰੀ ਤੋਂ ਉੱਪਰ ਹੀ ਚੱਲ ਰਿਹਾ ਸੀ। ਬਾਰਸ਼ ਕਾਰਨ ਹੁਣ ਜ਼ਿਆਦਾਤਰ ਖੇਤਰਾਂ ਵਿੱਚ ਤਾਪਮਾਨ ਘਟ ਕੇ 12 ਤੋਂ 14 ਡਿਗਰੀ ਦੇ ਕਰੀਬ ਆ ਗਿਆ ਹੈ। ਮੌਸਮ ਵਿਭਾਗ ਮੁਤਾਬਕ 11 ਤੇ 12 ਦਸੰਬਰ ਦੀ ਦਰਮਿਆਨੀ ਰਾਤ ਨੂੰ ਸ਼ੁਰੂ ਹੋਏ ਮੀਂਹ ਨੇ ਸਾਰੇ ਪੰਜਾਬ ਨੂੰ ਆਪਣੀ ਲਪੇਟ ’ਚ ਲੈ ਲਿਆ ਤੇ ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਉਮੀਦ ਹੈ।
ਬਾਰਸ਼ ਨੇ ਠਾਰ੍ਹਿਆ ਪੰਜਾਬ, ਫਸਲਾਂ ਲਈ ਕਰੇਗੀ ਘਿਓ ਦਾ ਕੰਮ
ਏਬੀਪੀ ਸਾਂਝਾ
Updated at:
13 Dec 2019 12:14 PM (IST)
ਬਾਰਸ਼ ਤੇ ਤੇਜ਼ ਹਨ੍ਹੇਰੀ ਨੇ ਪੰਜਾਬ ਦਾ ਪਾਰਾ ਡੇਗ ਦਿੱਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਲੰਘੀ ਰਾਤ ਵੀ ਬਾਰਸ਼ ਹੁੰਦੀ ਰਹੀ। ਇਸ ਦੇ ਨਾਲ ਹੀ ਤੇਜ਼ ਹਵਾ ਨਾਲ ਤਾਪਮਾਨ ਕਾਫੀ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਨੇ 11 ਤੋਂ 13 ਦਸੰਬਰ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਸੀ। ਇਸ ਲਈ ਅੱਜ ਵੀ ਬਾਰਸ਼ ਦੇ ਆਸਾਰ ਹਨ।
- - - - - - - - - Advertisement - - - - - - - - -