(Source: ECI/ABP News/ABP Majha)
Punjab News: ਪੰਜਾਬ 'ਚ ਅੱਧੀ ਰਾਤ ਤੋਂ ਪੈ ਰਿਹਾ ਮੀਂਹ, ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ
Rain in Punjab: ਪੰਜਾਬ ਵਿੱਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ, ਉੱਥੇ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਉੱਥੇ ਹੀ ਸੜਕਾਂ ਤੇ ਪਾਣੀ ਭਰਨ ਕਰਕੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।
Rain in Punjab: ਪੰਜਾਬ ਵਿੱਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ, ਉੱਥੇ ਹੀ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਦੱਸ ਦਈਏ ਕਿ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ ਜਿਸ ਨਾਲ ਮੌਸਮ ਤਾ ਸੁਹਾਵਣਾ ਅਤੇ ਬਹੁਤ ਵਧੀਆ ਹੋ ਗਿਆ ਹੈ ਪਰ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ।
ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ
ਦੱਸ ਦਈਏ ਕਿ ਲਗਾਤਾਰ ਮੀਂਹ ਪੈਣ ਨਾਲ ਸੜਕਾਂ 'ਤੇ ਪਾਣੀ ਖੜ੍ਹਾ ਹੋ ਗਿਆ ਹੈ ਜਿਸ ਕਰਕੇ ਰਾਹਗੀਰਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਪਰ ਦੂਜੇ ਪਾਸੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ।
ਕਿਸਾਨਾਂ ਨੂੰ ਝੋਨੇ ਦੀ ਫਸਲ ਲਾਉਣ 'ਚ ਮਿਲੇਗੀ ਕਾਫੀ ਮਦਦ
ਇਸ ਬਾਰਿਸ਼ ਕਾਰਨ ਝੋਨੇ ਦੀ ਫਸਲ ਲਗਾਉਣ 'ਚ ਵੀ ਕਾਫ਼ੀ ਮਦਦ ਮਿਲੇਗੀ। ਕਿਸਾਨਾਂ ਨੂੰ ਝੋਨੇ ਲਈ ਸਿੰਚਾਈ ਕਰਨ ਲਈ ਜ਼ਮੀਨੀ ਤੇ ਨਹਿਰੀ ਪਾਣੀ 'ਤੇ ਨਿਰਭਰ ਰਹਿਣਾ ਪੈ ਰਿਹਾ ਸੀ, ਪਰ ਹੁਣ ਇਸ ਜ਼ੋਰਦਾਰ ਬਾਰਿਸ਼ ਨੇ ਉਨ੍ਹਾਂ ਲਈ ਵੀ ਕੰਮ ਆਸਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਝੋਨਾ ਲਾਉਣ ਵੇਲੇ ਕੜਾਕੇ ਦੀ ਧੁੱਪ ਦਾ ਵੀ ਸਾਹਮਣਾ ਨਹੀਂ ਕਰਨਾ ਪਵੇਗਾ।
ਪੰਜਾਬ ਵਿੱਚ ਮੌਸਮ ਨੇ ਰੁੱਖ ਬਦਲ ਕੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਮਾਨਸੂਨ ਦੇ ਦਸਤਕ ਦੇਣ ਨਾਲ ਮੀਂਹ ਪੈਣ ਦਾ ਸਿਲਸਿਲਾ ਤਾਂ ਸ਼ੁਰੂ ਹੋ ਗਿਆ ਹੈ, ਉੱਥੇ ਹੀ ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦਾ ਅਲਰਟ ਵੀ ਜਾਰੀ ਕੀਤਾ ਹੈ, ਹੁਣ ਦੇਖਣਾ ਹੋਵੇਗਾ ਕਿ ਲੋਕਾਂ ਨੂੰ ਇਹ ਮੌਸਮ ਕਦੋਂ ਤੱਕ ਗਰਮੀ ਤੋਂ ਬਚਾਉਂਦਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।