Punjab Weather: ਪੰਜਾਬ ਵਿੱਚ ਮੌਸਮ ਨੇ ਮਿਜਾਜ਼ ਬਦਲ ਲਿਆ ਹੈ। ਅੱਜ ਜਿੱਥੇ ਪੰਜਾਬ ਵਿੱਚ ਮੀਂਹ ਅਤੇ ਹਨੇਰੀ ਨੂੰ ਲੈਕੇ ਅਲਰਟ ਜਾਰੀ ਕੀਤਾ ਗਿਆ ਸੀ, ਉੱਥੇ ਹੀ ਅੱਜ ਪਠਾਨਕੋਟ ਵਿੱਚ ਗੜ੍ਹੇ ਪਏ।

Continues below advertisement

ਉੱਥੇ ਹੀ ਮੁਹਾਲੀ ਅਤੇ ਜਲੰਧਰ ਵਿੱਚ ਵੀ ਮੀਂਹ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਨੇ ਅਗਲੇ 2 ਘੰਟੇ ਵਿੱਚ ਟ੍ਰਾਈਸਿਟੀ ਭਾਵ ਕਿ ਚੰਡੀਗੜ੍ਹ, ਮੋਹਾਲੀ ਅਤੇ ਪੰਚਕੁਲਾ ਸਣੇ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਹੈ।

Continues below advertisement

ਇਨ੍ਹਾਂ ਵਿੱਚ ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ (ਰਾਜਪੁਰਾ), ਰੂਪਨਗਰ, ਲੁਧਿਆਣਾ, ਜਲੰਧਰ, ਕਪੂਰਥਲਾ, ਤਰਨਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ।

ਇਸ ਤੋਂ ਇਲਾਵਾ, ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਨੇ ਅਗਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ ਅਤੇ ਪਟਿਆਲਾ ਵਿੱਚ ਕਈ ਥਾਵਾਂ 'ਤੇ ਬਹੁਤ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਹੈ। ਅਥਾਰਟੀ ਐਮਰਜੈਂਸੀ ਲਈ 112 'ਤੇ ਕਾਲ ਕਰਨ ਦੀ ਸਲਾਹ ਦਿੰਦੀ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ, ਪਹਾੜੀ ਖੇਤਰਾਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਵਿਭਾਗ ਦਾ ਕਹਿਣਾ ਹੈ ਕਿ 4 ਜੂਨ ਤੱਕ ਗਰਮੀ ਦੀ ਲਹਿਰ ਪੂਰੀ ਤਰ੍ਹਾਂ ਘੱਟ ਜਾਵੇਗੀ।