Rain in Punjab: ਪੰਜਾਬ 'ਚ 11 ਜੁਲਾਈ ਤੱਕ ਹੋਏਗਾ ਜਲਥਲ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਪੰਜਾਬ ਵਿੱਚ 11 ਜੁਲਾਈ ਤੱਕ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਮੌਨਸੂਨ ਆਪਣੀ ਸਹੀ ਰਫ਼ਤਾਰ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਪੈਂਦਾ ਰਹੇਗਾ।
Rain in Punjab: ਪੰਜਾਬ ਵਿੱਚ 11 ਜੁਲਾਈ ਤੱਕ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਡਾਇਰੈਕਟਰ ਮਨਮੋਹਨ ਸਿੰਘ ਮੁਤਾਬਕ ਮੌਨਸੂਨ ਆਪਣੀ ਸਹੀ ਰਫ਼ਤਾਰ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਪੈਂਦਾ ਰਹੇਗਾ।
ਡਾਇਰੈਕਟਰ ਮਨਮੋਹਨ ਸਿੰਘ ਨੇ ਦੱਸਿਆ ਕਿ ਅੱਜ ਪਹਾੜਾਂ ਦੇ ਨੇੜੇ ਲੱਗਣ ਵਾਲੇ ਪੰਜਾਬ ਦੇ ਇਲਾਕਿਆਂ ਵਿੱਚ ਜ਼ਿਆਦਾ ਬਾਰਸ਼ ਹੋਈ ਹੈ। ਉਨ੍ਹਾਂ ਦੱਸਿਆ ਕਿ ਸਭ ਤੋਂ ਵੱਧ ਮੀਂਹ ਰੋਪੜ ਜ਼ਿਲ੍ਹੇ ਵਿੱਚ ਪਿਆ ਹੈ।
ਕਾਬਿਲੇਗ਼ੌਰ ਹੈ ਕਿ ਪੰਜਾਬ ਸਮੇਤ ਉੱਤਰ ਭਾਰਤ ਵਿੱਚ ਮਾਨਸੂਨ ਨੇ ਦਸਤਕ ਦੇ ਦਿਤੀ ਹੈ। ਮਾਨਸੂਨ ਹਾਲੇ ਸ਼ੁਰੂ ਹੋਇਆ ਹੀ ਹੈ ਕਿ ਸੜਕਾਂ `ਤੇ ਪਾਣੀ ਭਰਨਾ ਸ਼ੁਰੂ ਵੀ ਹੋ ਗਿਆ ਹੈ। ਬੁੱਧਵਾਰ ਨੂੰ ਚੰਡੀਗੜ੍ਹ `ਚ ਇਸੇ ਤਰ੍ਹਾਂ ਦਾ ਨਜ਼ਾਰਾ ਦੇਖਣ ਨੂੰ ਮਿਲਿਆ।
ਕਈ ਸੈਕਟਰਾਂ ਵਿੱਚ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ `ਚ ਵੜ੍ਹ ਗਿਆ ਹੈ। ਸ਼ਹਿਰ ਦੀਆਂ ਕਲੋਨੀਆਂ ਦੀ ਹਾਲਤ ਹੋਰ ਵੀ ਮਾੜੀ ਹੈ। ਉੱਥੇ ਹੀ ਬਰਸਾਤੀ ਪਾਣੀ ਦੇ ਨਾਲ-ਨਾਲ ਸੀਵਰੇਜ ਦਾ ਪਾਣੀ ਵੀ ਘਰਾਂ ਵਿੱਚ ਦਾਖਲ ਹੋ ਰਿਹਾ ਹੈ। ਸ਼ਹਿਰ ਦੇ ਕਈ ਸੈਕਟਰਾਂ ਦੀਆਂ ਸੜਕਾਂ ਦੋ ਫੁੱਟ ਤੱਕ ਪਾਣੀ ਨਾਲ ਭਰ ਗਈਆਂ ਹਨ। ਲੋਕਾਂ ਨੂੰ ਵਾਹਨ ਚਲਾਉਣਾ ਔਖਾ ਹੋ ਰਿਹਾ ਹੈ। ਪਾਣੀ ਭਰਨ ਕਾਰਨ ਲੋਕਾਂ ਦੇ ਵਾਹਨ ਬੰਦ ਹੋ ਰਹੇ ਹਨ ਅਤੇ ਨੁਕਸਾਨ ਹੋ ਰਿਹਾ ਹੈ।
ਦੂਜੇ ਪਾਸੇ ਸ਼ਹਿਰ ਦੇ ਕਈ ਲਾਈਟ ਪੁਆਇੰਟ ਬੰਦ ਪਏ ਹਨ। ਅਜਿਹੇ 'ਚ ਪਾਣੀ ਭਰਨ ਦੇ ਬਾਵਜੂਦ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੈਕਟਰ 40/41 ਚੌਕ ਅਤੇ ਸੈਕਟਰ 36/37 ਦੇ ਲਾਈਟ ਪੁਆਇੰਟ ਸਮੇਤ ਹੋਰ ਕਈ ਥਾਵਾਂ ’ਤੇ ਪਾਣੀ ਭਰਨ ਦੀ ਵੱਡੀ ਸਮੱਸਿਆ ਬਣ ਗਈ ਹੈ। ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਕੂਲੋਂ ਕੱਢਣਾ ਪਿਆ। ਇਸ ਦੇ ਨਾਲ ਹੀ ਕਈ ਸੈਕਟਰਾਂ ਦੀਆਂ ਗਲੀਆਂ ਵਿੱਚ ਪਾਣੀ ਇੰਨਾ ਭਰ ਗਿਆ ਹੈ ਕਿ ਲੋਕਾਂ ਦਾ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ।