Rain in Punjab: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਸੀ। ਫਰੀਦਕੋਟ ਵਿੱਚ ਮੀਂਹ ਕਾਰਨ ਸਕੂਲ ਬੰਦ ਰਹੇ। ਜਦਕਿ ਤਰਨ ਤਾਰਨ 'ਚ ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਬਾਰਸ਼ ਅਜੇ ਵੀ ਜਾਰੀ ਹੈ। ਮੋਗਾ ਵਿੱਚ ਸਾਰੀ ਰਾਤ ਕਾਲੇ ਬੱਦਲ ਛਾਏ ਰਹਿਣ ਤੋਂ ਬਾਅਦ ਅੱਜ ਸਵੇਰੇ ਕਰੀਬ 6:15 ਵਜੇ ਮੀਂਹ ਪੈਣਾ ਸ਼ੁਰੂ ਹੋ ਗਿਆ। ਭਾਰੀ ਮੀਂਹ ਕਾਰਨ ਖੇਤਾਂ ਵਿੱਚ ਪਾਣੀ ਭਰ ਗਿਆ।


ਕਿਸਾਨਾਂ ਦੇ ਕਰਜ਼ਾ ਮੁਆਫ਼ੀ ਲਈ ਮੋਦੀ ਸਰਕਾਰ 'ਤੇ ਟੇਕ, ਕੇਂਦਰੀ ਸਹਿਯੋਗ ਤੋਂ ਬਿਨਾਂ ਪੰਜਾਬ ਦੇ ਸੰਕਟ ਨਾਲ ਨਜਿੱਠਣਾ ਸੌਖਾ ਨਹੀਂ: ਧਾਲੀਵਾਲ


ਫਰੀਦਕੋਟ 'ਚ ਸ਼ੁੱਕਰਵਾਰ ਤੜਕੇ 4 ਵਜੇ ਮਾਨਸੂਨ ਦੀ ਪਹਿਲੀ ਬਾਰਸ਼ ਸ਼ੁਰੂ ਹੋ ਗਈ। ਭਾਰੀ ਬਰਸਾਤ ਦੀ ਸੰਭਾਵਨਾ ਨੂੰ ਦੇਖਦੇ ਹੋਏ ਸਕੂਲ ਪ੍ਰਬੰਧਕਾਂ ਨੇ ਸ਼ੁੱਕਰਵਾਰ ਨੂੰ ਸਕੂਲਾਂ 'ਚ ਛੁੱਟੀ (School Holiday in Faridkot) ਦਾ ਐਲਾਨ ਕਰ ਦਿੱਤਾ, ਪਰ ਜਦੋਂ ਤੱਕ ਮਾਪਿਆਂ ਦੇ ਮੋਬਾਈਲਾਂ 'ਤੇ ਮੀਂਹ ਕਾਰਨ ਸਕੂਲ ਬੰਦ ਹੋਣ ਦਾ ਸੁਨੇਹਾ ਆਇਆ ਤਾਂ ਦੂਰ-ਦੂਰ ਤੋਂ ਸਕੂਲ ਆਉਣ ਵਾਲੇ ਕਈ ਬੱਚੇ ਸਕੂਲ ਪਹੁੰਚ ਗਏ।


ਫਰੀਦਕੋਟ ਜ਼ਿਲ੍ਹੇ ਵਿੱਚ ਪਿਛਲੇ 15 ਦਿਨਾਂ ਤੋਂ ਮੀਂਹ ਦਾ ਮਾਹੌਲ ਬਣਿਆ ਹੋਇਆ ਸੀ, ਪਰ ਮੀਂਹ ਨਹੀਂ ਪੈ ਰਿਹਾ ਸੀ। ਅਜਿਹੇ ਵਿੱਚ ਸ਼ੁੱਕਰਵਾਰ ਸਵੇਰੇ 4 ਵਜੇ ਤੋਂ ਸ਼ੁਰੂ ਹੋਈ ਤੇਜ਼ ਬਾਰਸ਼ ਕਾਰਨ ਸ਼ਹਿਰ ਦੇ ਜ਼ਿਆਦਾਤਰ ਹਿੱਸਿਆਂ ਦੀਆਂ ਸੜਕਾਂ 'ਤੇ ਦੋ ਤੋਂ ਢਾਈ ਫੁੱਟ ਤੱਕ ਪਾਣੀ ਜਮ੍ਹਾਂ ਹੋ ਗਿਆ।


ਜ਼ਿਲ੍ਹੇ ਵਿੱਚ ਹੁਣ ਤੱਕ 30 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ ਤੇ ਮੌਸਮ ਦੇ ਰੁਝਾਨ ਨੂੰ ਦੇਖਦੇ ਹੋਏ ਦਿਨ ਵੇਲੇ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਕਾਰਨ ਜਿੱਥੇ ਇੱਕ ਪਾਸੇ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਦੂਜੇ ਪਾਸੇ ਝੋਨਾ ਉਤਪਾਦਕ ਕਿਸਾਨਾਂ ਨੂੰ ਵੀ ਰਾਹਤ ਮਿਲੀ ਹੈ।