Punjab news: ਪੰਜਾਬ ਵਿੱਚ ਆਉਣ ਵਾਲੇ 3 ਦਿਨਾਂ ਵਿੱਚ ਮਾਝਾ, ਮਾਲਵਾ, ਦੁਆਬਾ ਅਤੇ ਪੂਰਵੀ ਮਾਲਵਾ ਵਿੱਚ ਮੀਂਹ ਦੇ ਆਸਾਰ ਬਣ ਰਹੇ ਹਨ। ਦੱਸ ਦਈਏ ਕਿ ਸ਼ਨੀਵਾਰ ਨੂੰ 15 ਜ਼ਿਲ੍ਹਿਆਂ ਵਿੱਚ ਮੀਂਹ ਦੇ ਆਸਾਰ ਸਿਰਫ 25 ਫੀਸਦੀ ਹਨ ਤੇ ਆਮ ਮੀਂਹ ਪੈਣ ਦਾ ਅਨੂਮਾਨ ਹੈ। ਉੱਥੇ ਹੀ ਐਤਵਾਰ ਤੇ ਸੋਮਵਾਰ ਨੂੰ ਹਿਮਾਚਲ ਨਾਲ ਲੱਗਦੇ ਇਲਾਕਿਆਂ ਵਿੱਚ 50 ਫੀਸਦੀ ਤੱਕ ਮੀਂਹ ਪੈਣ ਦੇ ਆਸਾਰ ਬਣ ਰਹੇ ਹਨ। ਇੱਥੇ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Independence Day 2023: ਕਿਹੋ ਜਿਹੀ ਆਜ਼ਾਦੀ ਚਾਹੁੰਦੇ ਸੀ ਸ਼ਹੀਦ ਭਗਤ ਸਿੰਘ, ਕੀ ਅੱਜ ਸ਼ਹੀਦਾਂ ਦੇ ਸੁਫਨੇ ਹੋਏ ਪੂਰੇ?
ਉੱਥੇ ਹੀ ਪਿਛਲੇ ਮਹੀਨੇ ਜ਼ਿਆਦਾ ਮੀਂਹ ਪੈਣ ਕਾਰਨ ਬਿਜਲੀ ਦੀ ਮੰਗ ਆਮ ਸੀ, ਪਰ ਇਸ ਮਹੀਨੇ ਪੰਜਾਬ ਦੇ ਹੜ੍ਹਾਂ ਦੀ ਸਥਿਤੀ ਤੋਂ ਉਭਰਨ ਤੋਂ ਬਾਅਦ ਤੇਜ਼ ਗਰਮੀ ਅਤੇ ਝੋਨੇ ਦੀ ਲਵਾਈ ਮੁੜ ਸ਼ੁਰੂ ਹੋਣ ਕਾਰਨ ਬਿਜਲੀ ਦੀ ਮੰਗ ਵਧਣ ਲੱਗ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ ਦੀ ਮੰਗ 14.5 ਹਜ਼ਾਰ ਮੈਗਾਵਾਟ ਦੇ ਕਰੀਬ ਪਹੁੰਚ ਗਈ ਹੈ। ਜੂਨ ਮਹੀਨੇ ਤੋਂ ਬਾਅਦ ਹੁਣ ਇਹ ਮੰਗ 15 ਹਜ਼ਾਰ ਮੈਗਾਵਾਟ ਦੇ ਪੱਧਰ ਤੱਕ ਪਹੁੰਚ ਰਹੀ ਹੈ। ਪੀਐਸਪੀਸੀਐਲ ਅਨੁਸਾਰ ਇਹ ਮੰਗ ਪਿਛਲੇ ਸਾਲ ਨਾਲੋਂ 20% ਵੱਧ ਗਈ ਹੈ।
ਇਹ ਵੀ ਪੜ੍ਹੋ: Gurpatwant Pannu: ਗੁਰਪਤਵੰਤ ਪੰਨੂ ਨੇ ਮੁੜ ਨੌਜਵਾਨਾਂ ਨੂੰ ਭੜਕਾਇਆ, ਲਾਲ ਕਿਲੇ 'ਤੇ ਖਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਲਈ ਇਨਾਮ ਦਾ ਐਲਾਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।