Punjab Weather Update Today: ਅੱਜ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਸਵੇਰੇ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਬਦਲ ਛਾਏ ਹੋਏ ਹਨ ਅਤੇ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ। ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਬਾਰਿਸ਼/ਬਰਫ਼ਬਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ 24 ਤੋਂ 29 ਮਾਰਚ ਦੌਰਾਨ ਤੱਕ ਇਨ੍ਹਾਂ ਰਾਜਾਂ ਲਈ ਮੀਂਹ ਦੀ ਭਵਿੱਖਬਾਣੀ
ਮੌਸਮ ਵਿਭਾਗ ਅਨੁਸਾਰ 24 ਤੋਂ 29 ਮਾਰਚ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਵਿੱਚ ਗਰਜ਼-ਤੂਫ਼ਾਨ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਕੱਲ ਯਾਨੀ 25 ਮਾਰਚ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ/ਬਰਫ਼ਬਾਰੀ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੇ ਅਨੁਸਾਰ, 24 ਤੋਂ 26 ਮਾਰਚ ਦੇ ਦੌਰਾਨ ਉੱਤਰ-ਪੂਰਬੀ ਭਾਰਤ, ਉਪ-ਹਿਮਾਲੀਅਨ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਗਰਜ ਨਾਲ ਭਾਰੀ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, 26 ਤੋਂ 29 ਮਾਰਚ, 2024 ਦੌਰਾਨ ਪੱਛਮੀ ਹਿਮਾਲਿਆ ਖੇਤਰ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ।
ਉੱਤਰੀ ਭਾਰਤ ਵਿੱਚ ਗਰਮੀ ਲਗਾਤਾਰ ਵੱਧ ਰਹੀ
ਤੁਹਾਨੂੰ ਦੱਸ ਦੇਈਏ ਕਿ ਉੱਤਰੀ ਭਾਰਤ ਵਿੱਚ ਗਰਮੀ ਲਗਾਤਾਰ ਵੱਧ ਰਹੀ ਹੈ। ਆਉਣ ਵਾਲੇ ਦਿਨਾਂ 'ਚ ਮੌਸਮ 'ਚ ਜ਼ਿਆਦਾ ਬਦਲਾਅ ਨਜ਼ਰ ਨਹੀਂ ਆ ਰਿਹਾ ਹੈ। ਹਾਲਾਂਕਿ ਪਹਾੜੀ ਇਲਾਕਿਆਂ 'ਚ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ 'ਚ ਤਾਪਮਾਨ ਤੇਜ਼ੀ ਨਾਲ ਵਧ ਰਿਹਾ ਹੈ।
ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਇੱਥੇ ਤਾਪਮਾਨ ਹੌਲੀ-ਹੌਲੀ ਵਧਣਾ ਸ਼ੁਰੂ ਹੋ ਗਿਆ ਹੈ। ਸ਼ਨੀਵਾਰ 23 ਮਾਰਚ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਤੋਂ ਉੱਪਰ ਪਹੁੰਚ ਗਿਆ ਸੀ। ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਮੌਸਮ 'ਚ ਥੋੜ੍ਹਾ ਬਦਲਾਅ ਹੋਵੇਗਾ। ਇਸ ਦੌਰਾਨ ਦਿੱਲੀ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।