Punjab Weather Report: ਪੰਜਾਬ ਦੇ ਕਈ ਇਲਾਕਿਆਂ 'ਚ ਅੱਜ ਹੋ ਸਕਦੀ ਬਾਰਸ਼, ਅਗਲੇ ਤਿੰਨ ਦਿਨ ਮੌਸਮ ਰਹੇਗਾ ਸਾਫ
Punjab Weather Report: ਪੰਜਾਬ ਵਿੱਚ ਪਾਰਾ ਲਗਾਤਾਰ ਵੱਧਦਾ ਜਾ ਰਿਹਾ ਹੈ। ਹਾਲਾਂਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸਮੇਤ ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ ਤੇ ਕੁਝ ਹੋਰਨਾਂ ਇਲਾਕਿਆਂ ਵਿੱਚ ਹਲਕੀ ਬੂੰਦਾ-ਬਾਂਦੀ ਹੋਣ ਕਰਕੇ ਤਾਪਮਾਨ
Punjab Weather Report: ਪੰਜਾਬ ਵਿੱਚ ਪਾਰਾ ਲਗਾਤਾਰ ਵੱਧਦਾ ਜਾ ਰਿਹਾ ਹੈ। ਹਾਲਾਂਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਸਮੇਤ ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ ਤੇ ਕੁਝ ਹੋਰਨਾਂ ਇਲਾਕਿਆਂ ਵਿੱਚ ਹਲਕੀ ਬੂੰਦਾ-ਬਾਂਦੀ ਹੋਣ ਕਰਕੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਨੇ ਅੱਜ ਕੁਝ ਥਾਵਾਂ ’ਤੇ ਮੀਂਹ ਤੇ ਹਵਾਵਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਤੋਂ ਬਾਅਦ 20, 21 ਤੇ 22 ਜੂਨ ਨੂੰ ਮੌਸਮ ਸਾਫ ਰਹੇਗਾ ਤੇ ਅਜਿਹੇ ਵਿਚ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਹਾਸਲ ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਕੁਝ ਇਲਾਕਿਆਂ ’ਚ ਹਲਕਾ ਮੀਂਹ ਪਿਆ, ਜਿਸ ਕਰਕੇ ਤਾਪਮਾਨ ’ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਦੂਜੇ ਪਾਸੇ ਮੌਸਮ ਵਿੱਚ ਆਈ ਤਬਦੀਲੀ ਨੂੰ ਦੇਖ ਕੇ ਝੋਨੇ ਦੀ ਲੁਆਈ ਕਰ ਰਹੇ ਕਿਸਾਨਾਂ ਦੇ ਚਿਹਰੇ ਖਿੜ੍ਹ ਗਏ, ਪਰ ਮੀਂਹ ਨਾ ਪੈਣ ਕਰਕੇ ਉਨ੍ਹਾਂ ਨੂੰ ਵੀ ਮਾਯੂਸੀ ਦਾ ਸਾਹਮਣਾ ਕਰਨਾ ਪਿਆ। ਸੂਬੇ ’ਚ ਗਰਮੀ ਵਧਣ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਲਗਾਤਾਰ ਵਧਦੀ ਜਾ ਰਹੀ ਹੈ।
ਮੌਸਮ ਵਿਗਿਆਨੀਆਂ ਅਨੁਸਾਰ ਐਤਵਾਰ ਨੂੰ ਪੰਜਾਬ ’ਚ ਅੰਮ੍ਰਿਤਸਰ ਸਭ ਤੋਂ ਗਰਮ ਸ਼ਹਿਰ ਰਿਹਾ ਹੈ, ਜਿੱਥੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦਰਜ ਕੀਤਾ। ਇਸੇ ਤਰ੍ਹਾਂ ਪਟਿਆਲਾ ’ਚ ਵੱਧ ਤੋਂ ਵੱਧ ਤਾਪਮਾਨ ਸਾਰਿਆਂ ਨਾਲੋਂ ਘੱਟ ਦਰਜ ਕੀਤਾ। ਪਟਿਆਲਾ ’ਚ ਵੱਧ ਤੋਂ ਵੱਧ ਤਾਪਮਾਨ 32.5 ਡਿਗਰੀ ਸੈਲਸੀਅਸ ਦਰਜ ਕੀਤਾ, ਜੋ ਆਮ ਨਾਲੋਂ 5.1 ਡਿਗਰੀ ਸੈਲਸੀਅਸ ਘੱਟ ਸੀ।
ਇਸੇ ਤਰ੍ਹਾਂ ਚੰਡੀਗੜ੍ਹ, ਲੁਧਿਆਣਾ, ਨਵਾਂ ਸ਼ਹਿਰ, ਬਰਨਾਲਾ, ਫਤਹਿਗੜ੍ਹ ਸਾਹਿਬ ’ਚ ਵੱਧ ਤੋਂ ਵੱਧ ਤਾਪਮਾਨ 34 ਤੋਂ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਤਾਪਮਾਨ ਆਮ ਨਾਲੋਂ 2 ਤੋਂ 3 ਡਿਗਰੀ ਸੈਲਸੀਅਸ ਘੱਟ ਰਿਹਾ। ਇਸੇ ਦੌਰਾਨ ਗਰਮੀ ਵਧਣ ਨਾਲ ਪੰਜਾਬ ਵਿੱਚ ਬਿਜਲੀ ਦੀ ਮੰਗ ਵੀ ਵਧ ਗਈ ਹੈ। ਜੇ ਆਉਂਦੇ ਦਿਨੀਂ ਮੀਂਹ ਨਾ ਪਿਆ ਤਾਂ ਝੋਨੇ ਦੀ ਲੁਆਈ ਸ਼ੁਰੂ ਹੋਣ ਨਾਲ ਬਿਜਲੀ ਦੀ ਮੰਗ ਹੋਰ ਵਧਣ ਦੀ ਸੰਭਾਵਨਾ ਹੈ।