Punjab Weather Update: ਪੰਜਾਬ ਵਿੱਚ ਭੱਖਦੀ ਗਰਮੀ ਵਿਚਾਲੇ ਇੱਕ ਵਾਰ ਫਿਰ ਤੋਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਦੱਸ ਦੇਈਏ ਕਿ ਜਲਦੀ ਹੀ ਮੌਸਮ ਬਦਲਣ ਵਾਲਾ ਹੈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਜ਼ਿਲ੍ਹਾਵਾਰ ਚੇਤਾਵਨੀ ਮੁਤਾਬਕ 11 ਤੋਂ 13 ਮਈ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਬਿਜਲੀ, ਗਰਜ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਖਾਸ ਤੌਰ ’ਤੇ ਮਾਝਾ ਅਤੇ ਦੋਆਬਾ ਖੇਤਰ ਦੇ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

Continues below advertisement

ਬਿਜਲੀ-ਗਰਜ ਨਾਲ ਤੇਜ਼ ਹਵਾਵਾਂ ਚੱਲਣਗੀਆਂ

ਇਸ ਦੌਰਾਨ ਮੌਸਮ ਵਿਭਾਗ ਨੇ 9 ਅਤੇ 10 ਮਈ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਈ ਵੱਡੀ ਚੇਤਾਵਨੀ ਨਹੀਂ ਜਾਰੀ ਕੀਤੀ ਗਈ ਅਤੇ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ। 11 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਹੁਸ਼ਿਆਰਪੁਰ, ਰੂਪਨਗਰ, ਐੱਸ.ਏ.ਐੱਸ. ਨਗਰ (ਮੋਹਾਲੀ) ਅਤੇ ਫਤਿਹਗੜ੍ਹ ਸਾਹਿਬ ਵਿੱਚ ਬਿਜਲੀ ਲਿਸ਼ਕਣ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮੋਗਾ ਵਿੱਚ ਹਾਲਾਤ ਆਮ ਰਹਿਣਗੇ।

Continues below advertisement

ਦੱਸ ਦੇਈਏ ਕਿ 12 ਮਈ ਨੂੰ ਵੀ ਮੌਸਮ ਖਰਾਬ ਰਹਿਣ ਦੇ ਆਸਾਰ ਹਨ। ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਬਠਿੰਡਾ, ਸੰਗਰੂਰ, ਮਾਨਸਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਉੱਥੇ ਹੀ 13 ਮਈ ਨੂੰ ਵੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਐੱਸ.ਏ.ਐੱਸ. ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।