ਪੜਚੋਲ ਕਰੋ

Punjab Weather: ਪੰਜਾਬ 'ਚ 3 ਹੋਰ ਦਿਨ ਵਰ੍ਹੇਗਾ ਮੀਂਹ! ਗਰਜ-ਤੇਜ਼ ਤੂਫ਼ਾਨ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

Punjab Weather: ਪੰਜਾਬ ਦੇ ਮੌਸਮ ਵਿੱਚ ਅਚਾਨਕ ਆਈ ਤਬਦੀਲੀ ਤੋਂ ਬਾਅਦ ਠੰਡ ਦੇ ਚਲਦਿਆਂ ਇੱਕ ਵਾਰ ਫਿਰ ਤੋਂ ਲੋਕਾਂ ਨੇ ਜੈਕਟਾਂ ਕੱਢ ਲਈਆਂ ਹਨ। ਦੱਸ ਦੇਈਏ ਕਿ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਲਗਾਤਾਰ ਬਾਰਿਸ਼ ਹੋਣ ਦੇ ਨਾਲ-ਨਾਲ...

Punjab Weather: ਪੰਜਾਬ ਦੇ ਮੌਸਮ ਵਿੱਚ ਅਚਾਨਕ ਆਈ ਤਬਦੀਲੀ ਤੋਂ ਬਾਅਦ ਠੰਡ ਦੇ ਚਲਦਿਆਂ ਇੱਕ ਵਾਰ ਫਿਰ ਤੋਂ ਲੋਕਾਂ ਨੇ ਜੈਕਟਾਂ ਕੱਢ ਲਈਆਂ ਹਨ। ਦੱਸ ਦੇਈਏ ਕਿ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਲਗਾਤਾਰ ਬਾਰਿਸ਼ ਹੋਣ ਦੇ ਨਾਲ-ਨਾਲ ਗੜ੍ਹੇਮਾਰੀ ਵੀ ਹੋਈ ਹੈ। ਉਥੇ ਹੀ ਮੌਸਮ ਵਿਭਾਗ ਨੇ ਅਗਲੇ ਦਿਨਾਂ ਲਈ ਵੱਡੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਵੱਲੋਂ 21 ਤਾਰੀਖ਼ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਜਿਨ੍ਹਾਂ ਵਿਚ ਤਿੰਨ ਦਿਨ ਅਹਿਮ ਹਨ। ਤਿੰਨ ਦਿਨ ਲਗਾਤਾਰ ਮੀਂਹ ਪਵੇਗਾ ਅਤੇ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਬਿਜਲੀ ਚਮਕਣ, ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਜਾਣੋ ਕਦੋਂ ਤੋਂ ਹੋਏਗਾ ਆਮ ਮੌਸਮ?

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਗਰਜ, ਬਿਜਲੀ ਅਤੇ ਤੂਫ਼ਾਨ ਦੀ ਸੰਭਾਵਨਾ ਦੇ ਮੱਦੇਨਜ਼ਰ 'ਯੈਲੋ ਅਲਰਟ' ਜਾਰੀ ਕੀਤਾ ਹੈ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ ਲਗਭਗ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਹਿ ਸਕਦੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਕੀਤੇ ਗਏ ਅਨੁਮਾਨ ਮੁਤਾਬਕ ਅਗਲੇ 5-7 ਦਿਨਾਂ ਤੱਕ ਮੌਸਮ ਬਦਲਦਾ ਹੋਇਆ ਨਜ਼ਰ ਆਵੇਗਾ। ਇਸੇ ਕਾਰਨ ਸਾਵਧਾਨ ਰਹਿਣ ਦੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਫਿਲਹਾਲ ਜਾਰੀ ਹੋਏ ਅਨੁਮਾਨ ਮੁਤਾਬਕ 20 ਮਾਰਚ ਤੋਂ ਬਾਅਦ ਮੌਸਮ ਆਮ ਵਾਂਗ ਹੋ ਜਾਵੇਗਾ। ਮੌਸਮ ਵਿਭਾਗ ਨੇ ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ 'ਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (40-50 kmph) ਦੀ ਸੰਭਾਵਨਾ ਜਤਾਈ ਹੈ। 21 ਤਾਰੀਖ਼ ਤੋਂ ਮੌਸਮ ਆਮ ਹੋਵੇਗਾ। 

ਸਿਹਤ ਖ਼ਰਾਬ ਹੋਣ ਦੀ ਸੰਭਾਵਨਾ

ਪਿਛਲੇ 24 ਘੰਟਿਆਂ ਦੌਰਾਨ ਰਾਜ ਦਾ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਸੈਲਸੀਅਸ ਘਟਿਆ ਹੈ ਪਰ ਇਹ ਫਿਰ ਵੀ ਆਮ ਨਾਲੋਂ 5.8 ਡਿਗਰੀ ਵੱਧ ਰਿਹਾ। ਇਥੇ ਦੱਸਣਯੋਗ ਹੈ ਕਿ ਪਿਛਲੇ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਲੋਕਾਂ ਨੇ ਗਰਮ ਕੱਪੜੇ ਅੰਦਰ ਰੱਖ ਦਿੱਤੇ ਸਨ। ਪਰ ਅੱਜ ਮੀਂਹ ਕਾਰਨ ਲੋਕਾਂ ਨੂੰ ਵਿੰਡ ਸ਼ੀਟਰ ਦੀ ਵਰਤੋਂ ਕਰਦਿਆਂ ਵੇਖਿਆ ਗਿਆ। ਮਾਹਿਰਾਂ ਵਲੋਂ ਬਦਲ ਰਹੇ ਮੌਸਮ ਵਿਚ ਸਾਵਧਾਨੀ ਵਰਤਣ ਦੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਕਿਉਂਕਿ ਅਜਿਹੇ ਮੌਸਮ ਵਿਚ ਸਿਹਤ ਖ਼ਰਾਬ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਇਸ ਲਈ ਇਸ ਅਚਾਨਕ ਬਦਲਦੇ ਮੌਸਮ ਵਿੱਚ ਖਾਸ ਧਿਆਨ ਰੱਖਣ ਦੀ ਜ਼ਰੂਰਤ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget