Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਅਚਾਨਕ ਵਧੇਗੀ ਠੰਡ, IMD ਵੱਲੋਂ ਅਲਰਟ ਜਾਰੀ; 24 ਘੰਟਿਆਂ ਦੌਰਾਨ...
Punjab Weather Update: ਪੰਜਾਬ ਵਿੱਚ ਹਲਕੀ ਠੰਡ ਵਿਚਾਲੇ ਮੌਸਮ ਇੱਕ ਵਾਰ ਫਿਰ ਤੋਂ ਬਦਲਣ ਵਾਲਾ ਹੈ। ਦੱਸ ਦੇਈਏ ਕਿ ਬਾਰਿਸ਼ ਤੋਂ ਬਾਅਦ ਠੰਡ ਬਹੁਤ ਤੇਜ਼ੀ ਨਾਲ ਵਧੇਗੀ। ਦਰਅਸਲ, ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ...

Punjab Weather Update: ਪੰਜਾਬ ਵਿੱਚ ਹਲਕੀ ਠੰਡ ਵਿਚਾਲੇ ਮੌਸਮ ਇੱਕ ਵਾਰ ਫਿਰ ਤੋਂ ਬਦਲਣ ਵਾਲਾ ਹੈ। ਦੱਸ ਦੇਈਏ ਕਿ ਬਾਰਿਸ਼ ਤੋਂ ਬਾਅਦ ਠੰਡ ਬਹੁਤ ਤੇਜ਼ੀ ਨਾਲ ਵਧੇਗੀ। ਦਰਅਸਲ, ਅੱਜ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਇਨ੍ਹਾਂ 16 ਜ਼ਿਲ੍ਹਿਆਂ ਵਿੱਚ ਪਏਗਾ ਮੀਂਹ
ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਪਠਾਨਕੋਟ ਵਿੱਚ 0.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ।
ਪੰਜਾਬ ਵਿੱਚ ਵਧਿਆ ਘੱਟੋ-ਘੱਟ ਤਾਪਮਾਨ
ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 5.9 ਡਿਗਰੀ ਵੱਧ ਰਿਹਾ। ਬਠਿੰਡਾ ਵਿੱਚ ਸੂਬੇ ਦਾ ਸਭ ਤੋਂ ਘੱਟ ਤਾਪਮਾਨ 14.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿੱਚ ਬਦਲਾਅ ਕਾਰਨ ਦਿਨ ਦੇ ਤਾਪਮਾਨ ਵਿੱਚ ਕਮੀ ਆ ਸਕਦੀ ਹੈ। ਇਸ ਨਾਲ ਠੰਢ ਦਾ ਅਸਰ ਵਧਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਇਸ ਸਮੇਂ ਪੱਛਮੀ ਗੜਬੜੀ ਸਰਗਰਮ ਹੈ। ਇਸ ਤੋਂ ਇਲਾਵਾ 15 ਨਵੰਬਰ ਤੋਂ ਉੱਤਰ-ਪੱਛਮੀ ਭਾਰਤ ਵਿੱਚ ਇੱਕ ਹੋਰ ਪੱਛਮੀ ਗੜਬੜੀ ਦਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਹਾਲਾਂਕਿ, 15 ਨਵੰਬਰ ਤੋਂ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਇਸ ਤੋਂ ਬਾਅਦ ਰਾਤ ਅਤੇ ਸਵੇਰ ਦੇ ਤਾਪਮਾਨ ਵਿੱਚ ਗਿਰਾਵਟ ਆ ਸਕਦੀ ਹੈ।
16 ਤੋਂ 18 ਨਵੰਬਰ ਤੱਕ ਵਧੇਗੀ ਠੰਡ
ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ 16 ਤੋਂ 18 ਨਵੰਬਰ ਦੇ ਵਿਚਕਾਰ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 10 ਤੋਂ 11 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਇਸ ਕਾਰਨ ਸਵੇਰੇ ਅਤੇ ਰਾਤ ਸਮੇਂ ਠੰਢ ਵਧੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ













