Punjab Breaking News LIVE: ਪੰਜਾਬ ਤੇ ਚੰਡੀਗੜ੍ਹ 'ਚ ਅੱਜ ਤੋਂ ਬਾਰਸ਼, ਹੁਣ ਬੰਬੀਹਾ ਗੈਂਗ ਦੀ ਲਾਰੈਂਸ ਤੇ ਗੋਲਡੀ ਬਰਾੜ ਨੂੰ ਧਮਕੀ, ਬਠਿੰਡਾ ਦੀ ਕੇਂਦਰੀ ਜੇਲ੍ਹ 'ਚੋਂ ਫਿਰ ਮਿਲੇ ਮੋਬਾਈਲ ਫੋਨ
Punjab Breaking News LIVE: ਪੰਜਾਬ ਤੇ ਚੰਡੀਗੜ੍ਹ 'ਚ ਅੱਜ ਤੋਂ ਸ਼ੁਰੂ ਹੋਵੇਗੀ ਬਾਰਿਸ਼, ਹੁਣ ਬੰਬੀਹਾ ਗੈਂਗ ਦੀ ਲਾਰੈਂਸ ਤੇ ਗੋਲਡੀ ਬਰਾੜ ਨੂੰ ਧਮਕੀ, ਬਠਿੰਡਾ ਦੀ ਕੇਂਦਰੀ ਜੇਲ੍ਹ 'ਚੋਂ ਫਿਰ ਮਿਲੇ ਮੋਬਾਈਲ ਫੋਨ
LIVE
Background
Weather Update Today : ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ਵਿੱਚ ਲਗਾਤਾਰ ਬਦਲਾਅ ਹੋ ਰਿਹਾ ਹੈ। ਹੁਣ ਮੌਸਮ ਵਿਭਾਗ ਨੇ 17 ਤੋਂ 21 ਮਾਰਚ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਨਾਲ ਹੀ ਹਰਿਆਣਾ ਦੇ 18 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਯੈਲੋ ਅਲਰਟ ਅੰਬਾਲਾ, ਪੰਚਕੂਲਾ, ਕਰਨਾਲ, ਯਮੁਨਾਨਗਰ, ਰੇਵਾੜੀ, ਝੱਜਰ, ਗੁਰੂਗ੍ਰਾਮ, ਮਹਿੰਦਰਗੜ੍ਹ, ਫਤਿਹਾਬਾਦ, ਨੂਹ, ਸਿਰਸਾ, ਪਲਵਲ, ਰੋਹਤਕ, ਸੋਨੀਪਤ, ਪਾਣੀਪਤ, ਫਰੀਦਾਬਾਦ, ਹਿਸਾਰ ਅਤੇ ਚਰਖੀ ਦਾਦਰੀ ਜ਼ਿਲ੍ਹਿਆਂ ਵਿੱਚ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਗਰਜ ਅਤੇ ਬਿਜਲੀ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਘਟ ਜਾਵੇਗਾ ਤਾਪਮਾਨ
ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਵਿੱਚ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਕਰੀਬ 3 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ। ਮੌਸਮ ਵਿੱਚ ਸਾਰੇ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਕਾਰਨ ਹੋਣਗੇ। ਇਸ ਦਾ ਸਰ੍ਹੋਂ ਦੀ ਖਰੀਦ 'ਤੇ ਅਸਰ ਪੈਣ ਦੀ ਉਮੀਦ ਹੈ ਕਿਉਂਕਿ ਜਿਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਕਈ ਸਰ੍ਹੋਂ ਦੀ ਖੇਤੀ ਲਈ ਜਾਣੇ ਜਾਂਦੇ ਹਨ। ਇਸ ਤੋਂ ਇਲਾਵਾ ਮੌਸਮ ਵਿੱਚ ਆਈ ਤਬਦੀਲੀ ਨੂੰ ਦੇਖਦੇ ਹੋਏ ਮੌਸਮ ਵਿਭਾਗ ਵੱਲੋਂ ਕਿਸਾਨਾਂ ਨੂੰ ਕੁਝ ਦਿਨਾਂ ਤੱਕ ਕਣਕ ਦੀ ਫ਼ਸਲ ਵਿੱਚ ਸਿੰਚਾਈ, ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕਿਹਾ ਹੈ ਕਿ ਯੈਲੋ ਅਲਰਟ ਦੇ ਮੱਦੇਨਜ਼ਰ ਥੋੜ੍ਹੇ ਸਮੇਂ ਲਈ ਫ਼ਸਲ ਦੀ ਕਟਾਈ ਨਾ ਕਰੋ, ਜੇਕਰ ਫ਼ਸਲ ਦੀ ਕਟਾਈ ਹੋ ਚੁੱਕੀ ਹੈ ਤਾਂ ਇਸ ਨੂੰ ਸੁਰੱਖਿਅਤ ਥਾਂ 'ਤੇ ਰੱਖੋ।
ਬਠਿੰਡਾ ਦੀ ਕੇਂਦਰੀ ਜੇਲ੍ਹ 'ਚੋਂ ਫਿਰ ਮਿਲੇ ਮੋਬਾਈਲ ਫੋਨ
ਪੰਜਾਬ ਦੀਆਂ ਜੇਲ੍ਹਾਂ ਕੈਦੀਆਂ ਕੋਲ ਮੋਬਾਈਲ ਪਹੁੰਚਣ ਦਾ ਸਿਲਸਿਲਾ ਨਹੀਂ ਰੁਕ ਰਿਹਾ। ਸਭ ਤੋਂ ਵੱਧ ਚਰਚਾ ਵਿੱਚ ਰਹਿੰਦੀ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚੋਂ ਫਿਰ ਮੋਬਾਈਲ ਬਰਾਮਦ ਹੋਏ ਹਨ। ਇਹ ਫੋਨ ਤਲਾਸ਼ੀ ਮੁਹਿੰਮ ਦੌਰਾਨ ਮਿਲੇ ਹਨ।
ਹਾਸਲ ਜਾਣਕਾਰੀ ਮੁਤਾਬਕ ਜੇਲ੍ਹ ਪ੍ਰਸ਼ਾਸਨ ਨੇ ਚਾਰ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਦੋ ਫੋਨ ਖਰਾਬ ਹਨ। ਪੁਲਿਸ ਵੱਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਤੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਅਹਿਮ ਗੱਲ ਹੈ ਕਿ ਜੇਲ੍ਹ ਪ੍ਰਸਾਸ਼ਨ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਜੈਮਰ ਲੱਗੇ ਹੋਏ ਹਨ। ਇਸ ਲਈ ਜੇਲ੍ਹ ਅੰਦਰ ਕਿਸੇ ਵੀ ਹਾਲਾਤ ਵਿੱਚ ਕੋਈ ਵੀ ਫੋਨ ਨਹੀਂ ਚੱਲਦਾ। ਹੁਣ ਸਵਾਲ ਇਹ ਹੈ ਕਿ ਜੇਕਰ ਫੋਨ ਨਹੀਂ ਚੱਲਦੇ ਤਾਂ ਕੈਦ ਜੇਲ੍ਹ ਅੰਦਰ ਇਨ੍ਹਾਂ ਫੋਨਾਂ ਦਾ ਕੀ ਕਰਦੇ ਹਨ।
Punjab News: ਭਾਈ ਅੰਮ੍ਰਿਤਪਾਲ ਸਿੰਘ ਖਾਲਿਸਤਾਨੀ ਨਹੀਂ ਸਗੋਂ ਖਾਲਿਸਤਾਨ ਦੇ ਨਾਂ 'ਤੇ ਬਹੁਤ ਪੈਸਾ ਕਮਾਇਆ: ਜਸਵੰਤ ਠੇਕੇਦਾਰ
ਦਲ ਖਾਲਸਾ ਦੇ ਸੰਸਥਾਪਕ ਤੇ ਸਾਬਕਾ ਖਾਲਿਸਤਾਨ ਪੱਖੀ ਲੀਡਰ ਜਸਵੰਤ ਸਿੰਘ ਠੇਕੇਦਾਰ ਨੇ ਕਿਹਾ ਹੈ ਕਿ 'ਪੰਜਾਬ ਵਾਰਿਸ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਾਲਿਸਤਾਨ ਬਾਰੇ ਕੁਝ ਨਹੀਂ ਜਾਣਦੇ। ਉਨ੍ਹਾਂ ਕਿਹਾ ਕਿ ਉਹ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣਗੇ। ਠੇਕੇਦਾਰ ਨੇ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਖਾਲਿਸਤਾਨੀ ਨਹੀਂ, ਉਸ ਨੂੰ ਇਸ ਬਾਰੇ ਕੁਝ ਨਹੀਂ ਪਤਾ ਪਰ ਉਸ ਨੇ ਖਾਲਿਸਤਾਨ ਦੇ ਨਾਂ 'ਤੇ ਬਹੁਤ ਪੈਸਾ ਜ਼ਰੂਰ ਕਮਾਇਆ ਹੈ। ਮੈਨੂੰ ਨਹੀਂ ਲੱਗਦਾ ਕਿ ਉਹ ਅੱਗੇ ਜਾ ਕੇ ਆਪਣੇ ਮਨਸੂਬਿਆਂ 'ਚ ਕਾਮਯਾਬ ਹੋਵੇਗਾ।
Punjab News: ਨਵਜੋਤ ਸਿੱਧੂ ਸਮੇਂ ਤੋਂ ਪਹਿਲਾਂ ਹੋਣਗੇ ਰਿਹਾਅ, ਅਪ੍ਰੈਲ 'ਚ ਆ ਸਕਦੇ ਜੇਲ੍ਹ ਤੋਂ ਬਾਹਰ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅਪਰੈਲ ਵਿੱਚ ਜੇਲ੍ਹ ਤੋਂ ਬਾਹਰ ਆਉਣਗੇ। ਸੂਤਰਾਂ ਦੀ ਮੰਨੀਏ ਤਾਂ ਉਨ੍ਹਾਂ ਦੀ ਰਿਹਾਈ 1 ਅਪ੍ਰੈਲ ਨੂੰ ਹੋ ਸਕਦੀ ਹੈ। ਇਸ ਲਈ ਨਵਜੋਤ ਸਿੱਧੂ ਦੇ ਹਮਾਇਤੀ ਤਿਆਰੀਆਂ ਵਿੱਚ ਜੁੱਟ ਗਏ ਹਨ। ਨਵਜੋਤ ਸਿੱਧੂ ਦੇ ਹਮਾਇਤੀ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਨ ਦੀ ਪਲਾਨਿੰਗ ਕਰ ਰਹੇ ਹਨ। ਹਾਸਲ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਨੂੰ ਆਪਣੀ ਪੂਰੀ ਸਜ਼ਾ ਦੌਰਾਨ ਕੋਈ ਛੁੱਟੀ ਨਾ ਲੈਣ ਦਾ ਲਾਭ ਮਿਲ ਸਕਦਾ ਹੈ। ਉਂਝ ਕਿਸੇ ਵੀ ਜੇਲ੍ਹ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 26 ਜਨਵਰੀ ਨੂੰ ਨਵਜੋਤ ਸਿੱਧੂ ਦੀ ਰਿਹਾਈ ਦੀ ਚਰਚਾ ਸੀ ਪਰ ਪੰਜਾਬ ਕੈਬਨਿਟ ਨੂੰ ਭੇਜੀ ਗਈ ਫਾਈਲ ਵਿੱਚ ਉਨ੍ਹਾਂ ਦਾ ਨਾਂ ਨਾ ਹੋਣ ਕਾਰਨ ਉਨ੍ਹਾਂ ਦੀ ਰਿਹਾਈ ਸੰਭਵ ਨਹੀਂ ਹੋ ਸਕੀ ਸੀ।
Harpal Cheema: ਚੀਮਾ ਨੇ ਗਿਣਾਈਆਂ ਸਰਕਾਰ ਦੀਆਂ ਪ੍ਰਾਪਤੀਆਂ
ਮੰਤਰੀ ਚੀਮਾ ਨੇ ਕਿਹਾ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਨੇ 4 ਸਾਲ ਬਾਅਦ ਕਰਨੇ ਸਨ, ਉਹ ਕੰਮ 'ਆਪ' ਸਰਕਾਰ ਨੇ ਸ਼ੁਰੂ ਤੋਂ ਹੀ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਨੇ ਦੱਸਿਆ ਕਿ 'ਆਪ' ਦੀ ਪਹਿਲੀ ਕੈਬਨਿਟ ਮੀਟਿੰਗ 'ਚ 26 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦੀ ਮਨਜ਼ੂਰੀ ਦਿੱਤੀ ਗਈ ਸੀ। ਪੰਜਾਬ ਵਿੱਚ 300 ਯੂਨਿਟ ਮੁਫਤ ਬਿਜਲੀ ਦੇਣ ਦਾ ਫੈਸਲਾ ਲਾਗੂ ਕੀਤਾ। ਇਸ ਤੋਂ ਇਲਾਵਾ 500 ਮੁਹੱਲਾ ਕਲੀਨਿਕ ਖੋਲ੍ਹੇ ਗਏ। ਇੱਥੇ 10.5 ਲੱਖ ਤੋਂ ਵੱਧ ਲੋਕਾਂ ਦਾ ਮੁਫਤ ਇਲਾਜ ਕੀਤਾ ਗਿਆ ਹੈ ਅਤੇ 1.25 ਲੱਖ ਤੋਂ ਵੱਧ ਮੁਫਤ ਮੈਡੀਕਲ ਟੈਸਟ ਕੀਤੇ ਗਏ ਹਨ।
Gangster in Punjab: ਹੁਣ ਬੰਬੀਹਾ ਗੈਂਗ ਦੀ ਲਾਰੈਂਸ ਤੇ ਗੋਲਡੀ ਬਰਾੜ ਨੂੰ ਧਮਕੀ
ਪੋਸਟ 'ਚ ਲਿਖਿਆ ਕਿ ਲਾਰੈਂਸ ਤੇਰਾ ਵੀ ਪਤਾ ਹੈ ਕਿ ਤੂੰ ਕਿੰਨਾ ਕੁ ਵੱਡਾ ਬਦਮਾਸ਼ ਹੈਂ, ਜਦੋਂ ਵਿੱਕੀ ਗੌਂਡਰ ਜ਼ਿੰਦਾ ਸੀ ਤਾਂ ਘਰੋਂ ਨਿਕਲਣ ਤੋਂ ਵੀ ਡਰਦਾ ਸੀ, ਹੁਣ ਤੁਸੀਂ ਵੱਡੇ ਬਦਮਾਸ਼ ਬਣ ਰਹੇ ਹੋ। ਜਿਸ ਦਿਨ ਸਾਡੇ ਹੱਥਾਂ ਵਿੱਚ ਆ ਗਿਆ, ਉਸ ਦਿਨ ਜਾਂ ਤਾਂ ਰੱਬ ਨੂੰ ਪਤਾ ਕੀ ਹੋਏਗਾ ਜਾਂ ਸਾਨੂੰ ਪਤਾ। ਬਾਕੀ ਐਂਵੇ ਗੱਲਾਂ ਨਾ ਮਾਰ ਤੈਨੂੰ ਮੌਤ ਬੜੀ ਔਖੀ ਆਉਣੀ ਹੈ।
Punjab News: ਨਵੀਂ ਐਕਸਾਈਜ਼ ਪਾਲਿਸੀ ਨਾਲ ਪੰਜਾਬ ਦਾ ਮਾਲੀਆ 45% ਵਧਿਆ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਦਾਅਵਾ ਕੀਤਾ ਹੈ ਕਿ ਨਵੀਂ ਐਕਸਾਈਜ਼ ਪਾਲਿਸੀ ਨਾਲ਼ ਪੰਜਾਬ ਦੇ ਮਾਲੀਏ ਵਿੱਚ ਲਗਪਗ 45% ਦਾ ਵਾਧਾ ਹੋਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਿੱਤੀ ਸਾਲ 2022-23 ਦੌਰਾਨ 9000 ਕਰੋੜ ਦਾ ਮਾਲੀਆ ਪੰਜਾਬ ਦੇ ਖਜ਼ਾਨੇ 'ਚ ਪਹੁੰਚਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਅਸੀਂ ਸ਼ਰਾਬ ਮਾਫ਼ੀਆ ਨੂੰ ਖਤਮ ਕਰਨ ਵੱਲ ਲਗਾਤਾਰ ਕਦਮ ਵਧਾ ਰਹੇ ਹਾਂ। ਇਸੇ ਲੜੀ ਤਹਿਤ 6317 FIR ਦਰਜ ਕੀਤੀਆਂ ਗਈਆਂ, 6114 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।