Punjab Breaking News LIVE: ਪੰਜਾਬ ਤੇ ਚੰਡੀਗੜ੍ਹ 'ਚ ਅੱਜ ਤੋਂ ਬਾਰਸ਼, ਹੁਣ ਬੰਬੀਹਾ ਗੈਂਗ ਦੀ ਲਾਰੈਂਸ ਤੇ ਗੋਲਡੀ ਬਰਾੜ ਨੂੰ ਧਮਕੀ, ਬਠਿੰਡਾ ਦੀ ਕੇਂਦਰੀ ਜੇਲ੍ਹ 'ਚੋਂ ਫਿਰ ਮਿਲੇ ਮੋਬਾਈਲ ਫੋਨ
Punjab Breaking News LIVE: ਪੰਜਾਬ ਤੇ ਚੰਡੀਗੜ੍ਹ 'ਚ ਅੱਜ ਤੋਂ ਸ਼ੁਰੂ ਹੋਵੇਗੀ ਬਾਰਿਸ਼, ਹੁਣ ਬੰਬੀਹਾ ਗੈਂਗ ਦੀ ਲਾਰੈਂਸ ਤੇ ਗੋਲਡੀ ਬਰਾੜ ਨੂੰ ਧਮਕੀ, ਬਠਿੰਡਾ ਦੀ ਕੇਂਦਰੀ ਜੇਲ੍ਹ 'ਚੋਂ ਫਿਰ ਮਿਲੇ ਮੋਬਾਈਲ ਫੋਨ
ਦਲ ਖਾਲਸਾ ਦੇ ਸੰਸਥਾਪਕ ਤੇ ਸਾਬਕਾ ਖਾਲਿਸਤਾਨ ਪੱਖੀ ਲੀਡਰ ਜਸਵੰਤ ਸਿੰਘ ਠੇਕੇਦਾਰ ਨੇ ਕਿਹਾ ਹੈ ਕਿ 'ਪੰਜਾਬ ਵਾਰਿਸ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਾਲਿਸਤਾਨ ਬਾਰੇ ਕੁਝ ਨਹੀਂ ਜਾਣਦੇ। ਉਨ੍ਹਾਂ ਕਿਹਾ ਕਿ ਉਹ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣਗੇ। ਠੇਕੇਦਾਰ ਨੇ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਖਾਲਿਸਤਾਨੀ ਨਹੀਂ, ਉਸ ਨੂੰ ਇਸ ਬਾਰੇ ਕੁਝ ਨਹੀਂ ਪਤਾ ਪਰ ਉਸ ਨੇ ਖਾਲਿਸਤਾਨ ਦੇ ਨਾਂ 'ਤੇ ਬਹੁਤ ਪੈਸਾ ਜ਼ਰੂਰ ਕਮਾਇਆ ਹੈ। ਮੈਨੂੰ ਨਹੀਂ ਲੱਗਦਾ ਕਿ ਉਹ ਅੱਗੇ ਜਾ ਕੇ ਆਪਣੇ ਮਨਸੂਬਿਆਂ 'ਚ ਕਾਮਯਾਬ ਹੋਵੇਗਾ।
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅਪਰੈਲ ਵਿੱਚ ਜੇਲ੍ਹ ਤੋਂ ਬਾਹਰ ਆਉਣਗੇ। ਸੂਤਰਾਂ ਦੀ ਮੰਨੀਏ ਤਾਂ ਉਨ੍ਹਾਂ ਦੀ ਰਿਹਾਈ 1 ਅਪ੍ਰੈਲ ਨੂੰ ਹੋ ਸਕਦੀ ਹੈ। ਇਸ ਲਈ ਨਵਜੋਤ ਸਿੱਧੂ ਦੇ ਹਮਾਇਤੀ ਤਿਆਰੀਆਂ ਵਿੱਚ ਜੁੱਟ ਗਏ ਹਨ। ਨਵਜੋਤ ਸਿੱਧੂ ਦੇ ਹਮਾਇਤੀ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਨ ਦੀ ਪਲਾਨਿੰਗ ਕਰ ਰਹੇ ਹਨ। ਹਾਸਲ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਨੂੰ ਆਪਣੀ ਪੂਰੀ ਸਜ਼ਾ ਦੌਰਾਨ ਕੋਈ ਛੁੱਟੀ ਨਾ ਲੈਣ ਦਾ ਲਾਭ ਮਿਲ ਸਕਦਾ ਹੈ। ਉਂਝ ਕਿਸੇ ਵੀ ਜੇਲ੍ਹ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ 26 ਜਨਵਰੀ ਨੂੰ ਨਵਜੋਤ ਸਿੱਧੂ ਦੀ ਰਿਹਾਈ ਦੀ ਚਰਚਾ ਸੀ ਪਰ ਪੰਜਾਬ ਕੈਬਨਿਟ ਨੂੰ ਭੇਜੀ ਗਈ ਫਾਈਲ ਵਿੱਚ ਉਨ੍ਹਾਂ ਦਾ ਨਾਂ ਨਾ ਹੋਣ ਕਾਰਨ ਉਨ੍ਹਾਂ ਦੀ ਰਿਹਾਈ ਸੰਭਵ ਨਹੀਂ ਹੋ ਸਕੀ ਸੀ।
ਮੰਤਰੀ ਚੀਮਾ ਨੇ ਕਿਹਾ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਨੇ 4 ਸਾਲ ਬਾਅਦ ਕਰਨੇ ਸਨ, ਉਹ ਕੰਮ 'ਆਪ' ਸਰਕਾਰ ਨੇ ਸ਼ੁਰੂ ਤੋਂ ਹੀ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਨੇ ਦੱਸਿਆ ਕਿ 'ਆਪ' ਦੀ ਪਹਿਲੀ ਕੈਬਨਿਟ ਮੀਟਿੰਗ 'ਚ 26 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦੀ ਮਨਜ਼ੂਰੀ ਦਿੱਤੀ ਗਈ ਸੀ। ਪੰਜਾਬ ਵਿੱਚ 300 ਯੂਨਿਟ ਮੁਫਤ ਬਿਜਲੀ ਦੇਣ ਦਾ ਫੈਸਲਾ ਲਾਗੂ ਕੀਤਾ। ਇਸ ਤੋਂ ਇਲਾਵਾ 500 ਮੁਹੱਲਾ ਕਲੀਨਿਕ ਖੋਲ੍ਹੇ ਗਏ। ਇੱਥੇ 10.5 ਲੱਖ ਤੋਂ ਵੱਧ ਲੋਕਾਂ ਦਾ ਮੁਫਤ ਇਲਾਜ ਕੀਤਾ ਗਿਆ ਹੈ ਅਤੇ 1.25 ਲੱਖ ਤੋਂ ਵੱਧ ਮੁਫਤ ਮੈਡੀਕਲ ਟੈਸਟ ਕੀਤੇ ਗਏ ਹਨ।
ਪੋਸਟ 'ਚ ਲਿਖਿਆ ਕਿ ਲਾਰੈਂਸ ਤੇਰਾ ਵੀ ਪਤਾ ਹੈ ਕਿ ਤੂੰ ਕਿੰਨਾ ਕੁ ਵੱਡਾ ਬਦਮਾਸ਼ ਹੈਂ, ਜਦੋਂ ਵਿੱਕੀ ਗੌਂਡਰ ਜ਼ਿੰਦਾ ਸੀ ਤਾਂ ਘਰੋਂ ਨਿਕਲਣ ਤੋਂ ਵੀ ਡਰਦਾ ਸੀ, ਹੁਣ ਤੁਸੀਂ ਵੱਡੇ ਬਦਮਾਸ਼ ਬਣ ਰਹੇ ਹੋ। ਜਿਸ ਦਿਨ ਸਾਡੇ ਹੱਥਾਂ ਵਿੱਚ ਆ ਗਿਆ, ਉਸ ਦਿਨ ਜਾਂ ਤਾਂ ਰੱਬ ਨੂੰ ਪਤਾ ਕੀ ਹੋਏਗਾ ਜਾਂ ਸਾਨੂੰ ਪਤਾ। ਬਾਕੀ ਐਂਵੇ ਗੱਲਾਂ ਨਾ ਮਾਰ ਤੈਨੂੰ ਮੌਤ ਬੜੀ ਔਖੀ ਆਉਣੀ ਹੈ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਦਾਅਵਾ ਕੀਤਾ ਹੈ ਕਿ ਨਵੀਂ ਐਕਸਾਈਜ਼ ਪਾਲਿਸੀ ਨਾਲ਼ ਪੰਜਾਬ ਦੇ ਮਾਲੀਏ ਵਿੱਚ ਲਗਪਗ 45% ਦਾ ਵਾਧਾ ਹੋਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਿੱਤੀ ਸਾਲ 2022-23 ਦੌਰਾਨ 9000 ਕਰੋੜ ਦਾ ਮਾਲੀਆ ਪੰਜਾਬ ਦੇ ਖਜ਼ਾਨੇ 'ਚ ਪਹੁੰਚਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਅਸੀਂ ਸ਼ਰਾਬ ਮਾਫ਼ੀਆ ਨੂੰ ਖਤਮ ਕਰਨ ਵੱਲ ਲਗਾਤਾਰ ਕਦਮ ਵਧਾ ਰਹੇ ਹਾਂ। ਇਸੇ ਲੜੀ ਤਹਿਤ 6317 FIR ਦਰਜ ਕੀਤੀਆਂ ਗਈਆਂ, 6114 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਮਾਨਸਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਆ ਰਹੀ ਹੈ। ਇੱਥੋਂ ਨੇੜਲੇ ਪਿੰਡ ਕੋਟਲੀ ਕਲਾਂ ਵਿੱਚ ਛੇ ਸਾਲਾਂ ਦੇ ਬੱਚੇ ਹਰਉਦੈਵੀਰ ਸਿੰਘ ਦੀ ਬੁਲੇਟ ਮੋਟਰਸਾਈਕਲ ਸਵਾਰ ਦੋ ਜਾਣਿਆ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਬੱਚੇ ਦੀ ਭੈਣ ਵੀ ਜ਼ਖ਼ਮੀ ਹੋਈ ਹੈ। ਇਸ ਬਾਰੇ ਮਾਨਸਾ ਦੇ ਡੀਐਸਪੀ ਸੰਜੀਵ ਗੋਇਲ ਨੇ ਦੱਸਿਆ ਕਿ ਰਾਤ 10 ਵਜੇ ਕੋਟਲੀ ਕਲਾਂ ਦੇ ਜਸਪ੍ਰੀਤ ਸਿੰਘ ਆਪਣੇ ਪੁੱਤਰ ਹਰਉਦੈਵੀਰ ਸਿੰਘ (6) ਤੇ ਬੇਟੀ ਨਵਸੀਰਤ ਕੌਰ ਨਾਲ ਗਲ਼ੀ ’ਚੋਂ ਲੰਘ ਕੇ ਆਪਣੇ ਘਰ ਜਾ ਰਹੇ ਸਨ ਕਿ ਅਚਾਨਕ ਹੀ ਦੋ ਜਣੇ ਬੁਲੇਟ ਮੋਟਰਸਾਈਕਲ ਉਤੇ ਆਏ ਤੇ ਗੋਲੀਆਂ ਚਲਾ ਦਿੱਤੀਆਂ।
ਲੁਧਿਆਣਾ ਨੂੰ ਵੱਡਾ ਤੋਹਫਾ ਮਿਲਣ ਜਾ ਰਿਹਾ ਹੈ। ਹੁਣ ਸਮਾਰਟ ਸਿਟੀ ਲੁਧਿਆਣਾ ਦਾ ਰੇਲਵੇ ਸਟੇਸ਼ਨ ਵੀ ਸਮਾਰਟ ਬਣਨ ਜਾ ਰਿਹਾ ਹੈ। ਲੁਧਿਆਣਾ ਰੇਲਵੇ ਸਟੇਸ਼ਨ ’ਤੇ 478 ਕਰੋੜ ਰੁਪਏ ਦੀ ਲਾਗਤ ਨਾਲ ਯਾਤਰੀਆਂ ਨੂੰ ਵਿਸ਼ਵ ਪੱਧਰੀ ਸੁਵਿਧਾਵਾਂ ਮਿਲਣਗੀਆਂ। ਇਸ ਲਈ ਟੈਂਡਰ ਜਾਰੀ ਹੋ ਚੁੱਕੇ ਹਨ ਤੇ ਜਲਦ ਹੀ ਇਸ ਦੇ ਕੰਮ ਦੀ ਸ਼ੁਰੂਆਤ ਹੋ ਜਾਵੇਗੀ। ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਦਾ ਧੰਨਵਾਦ ਕੀਤਾ ਹੈ। ਰਵਨੀਤ ਬਿੱਟੂ ਨੇ ਦੱਸਿਆ ਕਿ ਉਨ੍ਹਾਂ ਨੇ ਸਾਲ 2020 ਵਿੱਚ ਲੁਧਿਆਣਾ ਰੇਲਵੇ ਸਟੇਸ਼ਨ ਦੇ ਆਧੁਨੀਕੀਕਰਨ ਦੀ ਮੰਗ ਨੂੰ ਲੈ ਕੇ ਉਸ ਵੇਲੇ ਦੇ ਰੇਲ ਮੰਤਰੀ ਪਿਊਸ਼ ਗੋਇਲ ਕੋਲ ਮੰਗ ਰੱਖੀ ਸੀ। ਕਈ ਟੀਮਾਂ ਤੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਤੇ ਵਿਚਾਰ-ਵਟਾਂਦਰੇ ਤੋਂ ਬਾਅਦ ਇਸ ਨੂੰ ਹਰੀ ਝੰਡੀ ਮਿਲ ਗਈ ਸੀ।
ਟਰਾਈਸਿਟੀ ਲਈ ਖੁਸ਼ਖਬਰੀ ਹੈ। ਚੰਡੀਗੜ੍ਹ-ਮੁਹਾਲੀ ਤੇ ਪੰਚਕੂਲਾ ਵਿਚਾਲੇ ਮੈਟਰੋ ਸ਼ੁਰੂ ਹੋਣ ਦੀ ਉਮੀਦ ਬੱਝ ਗਈ ਹੈ। ਇਸ ਨਾਲ ਆਉਣ ਵਾਲੇ ਸਮੇਂ ਵਿੱਚ ਲੰਬੇ-ਲੰਬੇ ਜਾਮਾਂ ਤੋਂ ਰਾਹਤ ਮਿੇਗੀ। ਇਹ ਪ੍ਰੋਜੈਕਟ 10570 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਹੋਏਗਾ। ਇਸ ਲਈ ਪੰਜਾਬ ਤੇ ਹਰਿਆਣਾ ਨੇ ਸਹਿਮਤੀ ਦੇ ਦਿੱਤੀ ਹੈ। ਹੁਣ ਬੱਸ ਕੇਂਦਰ ਸਰਕਾਰ ਦੀ ਮੋਹਰ ਲੱਗਣੀ ਬਾਕੀ ਹੈ। ਦੱਸ ਦਈਏ ਕਿ ਟਰਾਈਸਿਟੀ ਵਿੱਚ ਪੇਸ਼ ਆ ਰਹੀ ਆਵਾਜਾਈ ਦੀ ਸਮੱਸਿਆ ਦੇ ਨਿਪਟਾਰੇ ਲਈ ਮੈਟਰੋ ਲੈ ਕੇ ਪੰਜਾਬ ਤੇ ਹਰਿਆਣਾ ਨੇ ਵੀ ਹਾਮੀ ਭਰ ਦਿੱਤੀ ਹੈ। ਇਸ ਤੋਂ ਇਲਾਵਾ ਆਵਾਜਾਈ ਦੀ ਸਮੱਸਿਆ ਦੇ ਨਿਪਟਾਰੇ ਲਈ ਕਈ ਹੋਰ ਅਹਿਮ ਫੈਸਲੇ ਲਏ ਗਏ ਹਨ। ਇਹ ਫ਼ੈਸਲਾ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਹੇਠ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਨੁਮਾਇੰਦਿਆਂ ਦੀ ਹੋਈ ਸਾਂਝੀ ਮੀਟਿੰਗ ਵਿੱਚ ਲਿਆ ਗਿਆ।
ਚੰਡੀਗੜ੍ਹ ਤੋਂ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਨੇ ਵੋਟਰਾਂ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਆਲੋਚਨਾ ਕੀਤੀ ਹੈ। ਦਰਅਸਲ, ਕਿਰਨ ਖੇਰ ਬੁੱਧਵਾਰ (15 ਮਾਰਚ) ਨੂੰ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਆਈ ਸੀ। ਕਿਸ਼ਨਗੜ੍ਹ ਵਿੱਚ ਕਰਵਾਈ ਇਸ ਮੀਟਿੰਗ ਵਿੱਚ ਉਹ ਆਪਣੇ ਸੰਸਦੀ ਹਲਕੇ ਵਿੱਚ ਕੀਤੇ ਵਿਕਾਸ ਕਾਰਜਾਂ ਬਾਰੇ ਗੱਲਬਾਤ ਕਰ ਰਹੇ ਸਨ। ਦਾਅਵਾ ਕੀਤਾ ਜਾ ਰਿਹੈ ਕਿ ਇਸ ਦੌਰਾਨ ਉਹਨਾਂ ਨੇ ਕੁਝ ਅਜਿਹੇ ਸ਼ਬਦਾਂ ਦੀ ਵਰਤੋਂ ਕੀਤੀ ਜੋ ਅਣਉਚਿਤ ਸਨ।
ਸਥਾਨਕ ਗੁਰੂ ਨਾਨਕ ਦੇਵ ਇੰਜਨੀਰਿੰਗ ਕਾਲਜ ਵਿਖੇ ਕਾਲਜ ਦੇ ਸਾਬਕਾ ਵਿਦਿਆਰਥੀ ਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸਮਰਪਿਤ 16 ਤੇ 17 ਮਾਰਚ ਨੂੰ ਦੋ ਰੋਜ਼ਾ ਸੱਭਿਆਚਾਰਕ ਮੇਲਾ ‘ਅਨੰਦ ਉਤਸਵ-2023’ ਕਰਵਾਇਆ ਜਾ ਰਿਹਾ ਹੈ। ਮੇਲੇ ਦੇ ਪਹਿਲੇ ਦਿਨ 16 ਮਾਰਚ ਨੂੰ ਸੱਭਿਆਚਾਰਕ ਪੇਸ਼ਕਾਰੀਆਂ ਨੇ ਸਾਰਾ ਮੇਲਾ ਲੁੱਟ ਲਿਆ। ਇਨ੍ਹਾਂ ਪੇਸ਼ਕਾਰੀਆਂ ਵਿੱਚ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਕੁਝ ਹੋਰ ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਸ਼ਿਰਕਤ ਕੀਤੀ।
ਪੰਜਾਬ ਅੰਦਰ ਮੁੜ ਗੈਂਗਸਟਰ ਆਹਮੋ-ਸਾਹਮਣੇ ਹੋਏ ਹਨ। ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੈਂਗਸਟਰ ਲਾ
ਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੂੰ ਧਮਕੀ ਦਿੱਤੀ ਹੈ। ਬੰਬੀਹਾ ਗਰੁੱਪ ਨੇ ਕਿਹਾ ਹੈ ਕਿ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਗਾਬਾਜ਼ ਹਨ। ਉਨ੍ਹਾਂ ਅੱਗੇ ਲਾਰੈਂਸ ਬਿਸ਼ਨੋਈ ਨੂੰ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਉਹ ਕੌਣ ਹੈ ਜੋ ਖਾਲਿਸਤਾਨ ਨਹੀਂ ਬਣਨ ਦੇਣ ਦੇ ਦਾਅਵੇ ਕਰ ਰਿਹਾ ਹੈ।
ਬੱਚਿਆਂ ਨੂੰ ਕੈਨੇਡਾ ਭੇਜਣ ਵਾਲੇ ਸਾਵਧਾਨ ਹੋ ਜਾਣ। ਜਾਅਲੀ ਆਫਰ ਲੈਟਰ ਨਾਲ ਵਿਦਿਆਰਥੀਆਂ ਨੂੰ ਕੈਨੇਡਾ ਭੇਜਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨਾਲ ਹੁਣ ਸੈਂਕੜੇ ਪੰਜਾਬੀ ਵਿਦਿਆਰਥੀ ਕੈਨੇਡਾ ਵਿੱਚ ਫਸ ਗਏ ਹਨ। ਉਹ ਏਜੰਟਾਂ ਨੂੰ 15 ਤੋਂ 20 ਲੱਖ ਰੁਪਏ ਦੇ ਕੇ ਕੈਨੇਡਾ ਪੜ੍ਹਾਈ ਕਰਨ ਗਏ ਸੀ ਪਰ ਹੁਣ ਉਨ੍ਹਾਂ ਨੂੰ ਡਿਪੋਰਟ ਕਰਨ ਦੀ ਤਿਆਰੀ ਹੋ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਕੈਨੇਡਾ ਦੇ ਸੂਬੇ ਓਂਟਾਰੀਓ ਦੇ ਇੱਕ ਕਾਲਜ ਵਿੱਚ ਦਾਖਲੇ ਦੇ ਆਧਾਰ ’ਤੇ ਵੀਜ਼ੇ ਲੈ ਕੇ ਪੁੱਜੇ ਸੈਂਕੜੇ ਪੰਜਾਬੀ ਵਿਦਿਆਰਥੀਆਂ ਵੱਲੋਂ ਵਰਤੇ ਗਏ ਦਸਤਾਵੇਜ਼ ਜਾਅਲੀ ਸਾਬਤ ਹੋਣ ਮਗਰੋਂ ਸਰਹੱਦੀ ਸੇਵਾਵਾਂ ਵਿਭਾਗ (ਸੀਬੀਐਸਏ) ਨੇ ਉਨ੍ਹਾਂ ਨੂੰ ਡਿਪੋਰਟ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ 722 ਵਿਦਿਆਰਥੀਆਂ ਵਿੱਚੋਂ ਬਹੁਗਿਣਤੀ ਉਹ ਵਿਦਿਆਰਥੀ ਹਨ ਜਿਨ੍ਹਾਂ ਨੂੰ ਜਲੰਧਰ ਦੇ ਇੱਕ ਏਜੰਟ ਨੇ ਭੇਜਿਆ ਸੀ ਤੇ ਉਹ ਤਿੰਨ-ਚਾਰ ਸਾਲ ਤੋਂ ਕੈਨੇਡਾ ਰਹਿ ਰਹੇ ਸਨ।
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ’ਚ ਕਿਸਾਨਾਂ ਨੂੰ ਕਣਕ ਦੀ ਸੁਚਾਰੂ ਖਰੀਦ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਫ਼ਸਲ ਦੀ ਖਰੀਦ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ। ਉਹ ਵੀਰਵਾਰ ਨੂੰ ਅੰਮ੍ਰਿਤਸਰ ਵਿਖੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਸੀਸੀ ਫਲੋਰਿੰਗ ਕਰਨ ਤੇ ਸੜਕਾਂ ਦੀ ਮੁਰੰਮਤ ਦੇ ਕੰਮਾਂ ਦੀ ਸ਼ੁਰੂਆਤ ਕਰਨ ਮੌਕੇ ਸੰਬੋਧਨ ਕਰ ਰਹੇ ਸਨ।
ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ਵਿੱਚ ਲਗਾਤਾਰ ਬਦਲਾਅ ਹੋ ਰਿਹਾ ਹੈ। ਹੁਣ ਮੌਸਮ ਵਿਭਾਗ ਨੇ 17 ਤੋਂ 21 ਮਾਰਚ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਨਾਲ ਹੀ ਹਰਿਆਣਾ ਦੇ 18 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਯੈਲੋ ਅਲਰਟ ਅੰਬਾਲਾ, ਪੰਚਕੂਲਾ, ਕਰਨਾਲ, ਯਮੁਨਾਨਗਰ, ਰੇਵਾੜੀ, ਝੱਜਰ, ਗੁਰੂਗ੍ਰਾਮ, ਮਹਿੰਦਰਗੜ੍ਹ, ਫਤਿਹਾਬਾਦ, ਨੂਹ, ਸਿਰਸਾ, ਪਲਵਲ, ਰੋਹਤਕ, ਸੋਨੀਪਤ, ਪਾਣੀਪਤ, ਫਰੀਦਾਬਾਦ, ਹਿਸਾਰ ਅਤੇ ਚਰਖੀ ਦਾਦਰੀ ਜ਼ਿਲ੍ਹਿਆਂ ਵਿੱਚ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਗਰਜ ਅਤੇ ਬਿਜਲੀ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ।
ਪੰਜਾਬ-ਰਾਜਸਥਾਨ ਦੀ ਸਰਹੱਦ ਨੇੜੇ ਸਾਧੂਵਾਲੀ ਵਿਖੇ ਪੁਲਿਸ ਤੇ ਲਾਰੈਂਸ ਬਿਸ਼ਨੋਈ ਦੇ ਗੁਰਗਿਆਂ ਦਰਮਿਆਨ ਮੁੱਠਭੇੜ ਹੋਈ ਹੈ। ਇਸ ਵਿੱਚ ਪੁਲਿਸ ਨੇ ਤਿੰਨ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਇੱਕ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ ਹੈ। ਪੁਲਿਸ ਮੁਤਾਬਕ ਗੈਂਗਸਟਰਾਂ ਵੱਲੋਂ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦੇ ਨਾਂ 'ਤੇ ਗੰਗਾਨਗਰ ਦੇ ਇੱਕ ਵਪਾਰੀ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਸੀ। ਇਸ ਮਾਮਲੇ 'ਚ ਰਾਜਸਥਾਨ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ। ਬੀਤੀ ਰਾਤ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦੇ ਗੁਰਗਿਆਂ ਬਾਰੇ ਸੂਚਨਾ ਮਿਲੀ।
ਪਿਛੋਕੜ
Weather Update Today : ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਦੇ ਮੌਸਮ ਵਿੱਚ ਲਗਾਤਾਰ ਬਦਲਾਅ ਹੋ ਰਿਹਾ ਹੈ। ਹੁਣ ਮੌਸਮ ਵਿਭਾਗ ਨੇ 17 ਤੋਂ 21 ਮਾਰਚ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਨਾਲ ਹੀ ਹਰਿਆਣਾ ਦੇ 18 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਯੈਲੋ ਅਲਰਟ ਅੰਬਾਲਾ, ਪੰਚਕੂਲਾ, ਕਰਨਾਲ, ਯਮੁਨਾਨਗਰ, ਰੇਵਾੜੀ, ਝੱਜਰ, ਗੁਰੂਗ੍ਰਾਮ, ਮਹਿੰਦਰਗੜ੍ਹ, ਫਤਿਹਾਬਾਦ, ਨੂਹ, ਸਿਰਸਾ, ਪਲਵਲ, ਰੋਹਤਕ, ਸੋਨੀਪਤ, ਪਾਣੀਪਤ, ਫਰੀਦਾਬਾਦ, ਹਿਸਾਰ ਅਤੇ ਚਰਖੀ ਦਾਦਰੀ ਜ਼ਿਲ੍ਹਿਆਂ ਵਿੱਚ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਗਰਜ ਅਤੇ ਬਿਜਲੀ ਦੇ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਘਟ ਜਾਵੇਗਾ ਤਾਪਮਾਨ
ਮੌਸਮ ਵਿਭਾਗ ਅਨੁਸਾਰ ਅਗਲੇ ਪੰਜ ਦਿਨਾਂ ਵਿੱਚ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਤਾਪਮਾਨ ਵਿੱਚ ਕਰੀਬ 3 ਤੋਂ 5 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ। ਮੌਸਮ ਵਿੱਚ ਸਾਰੇ ਬਦਲਾਅ ਵੈਸਟਰਨ ਡਿਸਟਰਬੈਂਸ ਦੇ ਕਾਰਨ ਹੋਣਗੇ। ਇਸ ਦਾ ਸਰ੍ਹੋਂ ਦੀ ਖਰੀਦ 'ਤੇ ਅਸਰ ਪੈਣ ਦੀ ਉਮੀਦ ਹੈ ਕਿਉਂਕਿ ਜਿਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਕਈ ਸਰ੍ਹੋਂ ਦੀ ਖੇਤੀ ਲਈ ਜਾਣੇ ਜਾਂਦੇ ਹਨ। ਇਸ ਤੋਂ ਇਲਾਵਾ ਮੌਸਮ ਵਿੱਚ ਆਈ ਤਬਦੀਲੀ ਨੂੰ ਦੇਖਦੇ ਹੋਏ ਮੌਸਮ ਵਿਭਾਗ ਵੱਲੋਂ ਕਿਸਾਨਾਂ ਨੂੰ ਕੁਝ ਦਿਨਾਂ ਤੱਕ ਕਣਕ ਦੀ ਫ਼ਸਲ ਵਿੱਚ ਸਿੰਚਾਈ, ਖਾਦਾਂ ਅਤੇ ਕੀਟਨਾਸ਼ਕਾਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕਿਹਾ ਹੈ ਕਿ ਯੈਲੋ ਅਲਰਟ ਦੇ ਮੱਦੇਨਜ਼ਰ ਥੋੜ੍ਹੇ ਸਮੇਂ ਲਈ ਫ਼ਸਲ ਦੀ ਕਟਾਈ ਨਾ ਕਰੋ, ਜੇਕਰ ਫ਼ਸਲ ਦੀ ਕਟਾਈ ਹੋ ਚੁੱਕੀ ਹੈ ਤਾਂ ਇਸ ਨੂੰ ਸੁਰੱਖਿਅਤ ਥਾਂ 'ਤੇ ਰੱਖੋ।
ਬਠਿੰਡਾ ਦੀ ਕੇਂਦਰੀ ਜੇਲ੍ਹ 'ਚੋਂ ਫਿਰ ਮਿਲੇ ਮੋਬਾਈਲ ਫੋਨ
ਪੰਜਾਬ ਦੀਆਂ ਜੇਲ੍ਹਾਂ ਕੈਦੀਆਂ ਕੋਲ ਮੋਬਾਈਲ ਪਹੁੰਚਣ ਦਾ ਸਿਲਸਿਲਾ ਨਹੀਂ ਰੁਕ ਰਿਹਾ। ਸਭ ਤੋਂ ਵੱਧ ਚਰਚਾ ਵਿੱਚ ਰਹਿੰਦੀ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚੋਂ ਫਿਰ ਮੋਬਾਈਲ ਬਰਾਮਦ ਹੋਏ ਹਨ। ਇਹ ਫੋਨ ਤਲਾਸ਼ੀ ਮੁਹਿੰਮ ਦੌਰਾਨ ਮਿਲੇ ਹਨ।
ਹਾਸਲ ਜਾਣਕਾਰੀ ਮੁਤਾਬਕ ਜੇਲ੍ਹ ਪ੍ਰਸ਼ਾਸਨ ਨੇ ਚਾਰ ਮੋਬਾਈਲ ਫੋਨ ਬਰਾਮਦ ਕੀਤੇ ਹਨ। ਜੇਲ੍ਹ ਪ੍ਰਸ਼ਾਸਨ ਦਾ ਦਾਅਵਾ ਹੈ ਕਿ ਦੋ ਫੋਨ ਖਰਾਬ ਹਨ। ਪੁਲਿਸ ਵੱਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਤੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਅਹਿਮ ਗੱਲ ਹੈ ਕਿ ਜੇਲ੍ਹ ਪ੍ਰਸਾਸ਼ਨ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਜੈਮਰ ਲੱਗੇ ਹੋਏ ਹਨ। ਇਸ ਲਈ ਜੇਲ੍ਹ ਅੰਦਰ ਕਿਸੇ ਵੀ ਹਾਲਾਤ ਵਿੱਚ ਕੋਈ ਵੀ ਫੋਨ ਨਹੀਂ ਚੱਲਦਾ। ਹੁਣ ਸਵਾਲ ਇਹ ਹੈ ਕਿ ਜੇਕਰ ਫੋਨ ਨਹੀਂ ਚੱਲਦੇ ਤਾਂ ਕੈਦ ਜੇਲ੍ਹ ਅੰਦਰ ਇਨ੍ਹਾਂ ਫੋਨਾਂ ਦਾ ਕੀ ਕਰਦੇ ਹਨ।
- - - - - - - - - Advertisement - - - - - - - - -