ਪੰਜਾਬ ਵਿੱਚ ਅੱਜ ਯਾਨੀਕਿ 10 ਅਗਸਤ ਨੂੰ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਇਸ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ, ਇਸਦਾ ਵੱਧ ਅਸਰ ਸਿਰਫ਼ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਹੀ ਵੇਖਣ ਨੂੰ ਮਿਲੇਗਾ। ਕੱਲ੍ਹ ਕੁਝ ਜ਼ਿਲ੍ਹਿਆਂ ਵਿੱਚ ਹੀ ਹਲਕੀ ਵਰਖਾ ਹੋਈ ਸੀ। ਇਸ ਤੋਂ ਬਾਅਦ ਰਾਜ ਦੇ ਔਸਤ ਤਾਪਮਾਨ ਵਿੱਚ ਹਲਕੀ ਕਮੀ ਆਈ ਹੈ। ਉੱਥੇ ਹੀ, ਅੱਜ ਤੋਂ ਬਾਅਦ ਮੀਂਹ ਦਾ ਅਗਲਾ ਦੌਰ 14 ਅਗਸਤ ਤੋਂ ਸ਼ੁਰੂ ਹੋਣ ਦਾ ਅਨੁਮਾਨ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ, ਅੱਜ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤ 1.6 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ, ਹਾਲਾਂਕਿ ਇਹ ਰਾਜ ਵਿੱਚ ਆਮ ਪੱਧਰ ਦੇ ਨੇੜੇ ਹੈ। ਮੌਸਮ ਵਿਭਾਗ ਮੁਤਾਬਕ, ਰਾਜ ਵਿੱਚ ਸਭ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਅਬੋਹਰ ਵਿੱਚ ਰਿਕਾਰਡ ਹੋਇਆ।

 

ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ, ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 33.1 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 35.4 ਡਿਗਰੀ, ਲੁਧਿਆਣਾ ਵਿੱਚ 33.0 ਡਿਗਰੀ, ਪਟਿਆਲਾ ਵਿੱਚ 31.8 ਡਿਗਰੀ, ਗੁਰਦਾਸਪੁਰ ਵਿੱਚ 33.5 ਡਿਗਰੀ ਅਤੇ ਬਠਿੰਡਾ ਵਿੱਚ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਵਰਖਾ ਦੇ ਅੰਕੜਿਆਂ ਵਿੱਚ, ਲੁਧਿਆਣਾ ਵਿੱਚ 1.2 ਮਿ.ਮੀ., ਪਟਿਆਲਾ ਵਿੱਚ 0.5 ਮਿ.ਮੀ., ਹੋਸ਼ਿਆਰਪੁਰ ਵਿੱਚ 0.5 ਮਿ.ਮੀ. ਅਤੇ ਹੋਰ ਥਾਵਾਂ ‘ਤੇ ਨਾਮਾਤਰ ਜਾਂ ਬਿਲਕੁਲ ਮੀਂਹ ਨਹੀਂ ਹੋਇਆ।

 

11 ਤੋਂ 13 ਅਗਸਤ ਤੱਕ ਮੌਸਮ ਰਹੇਗਾ ਆਮ

ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਚੇਤਾਵਨੀ ਅਨੁਸਾਰ, 10 ਅਗਸਤ ਨੂੰ ਪੰਜਾਬ ਦੇ ਕੁੱਝ ਉੱਤਰੀ ਅਤੇ ਵਿਚਾਲੇ ਜ਼ਿਲ੍ਹਿਆਂ — ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ — ਵਿੱਚ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 11 ਤੋਂ 13 ਅਗਸਤ ਤੱਕ ਸਾਰੇ ਰਾਜ ਵਿੱਚ ਮੌਸਮ ਆਮ ਰਹਿਣ ਦਾ ਅਨੁਮਾਨ ਹੈ ਅਤੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਚੇਤਾਵਨੀ ਨਹੀਂ ਹੈ। ਇਸਦੇ ਨਾਲ ਹੀ 14 ਅਗਸਤ ਤੋਂ ਦੁਬਾਰਾ ਰਾਜ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸਦਾ ਮਤਲਬ ਹੈ ਕਿ 14 ਅਗਸਤ ਤੱਕ ਮਾਨਸੂਨ ਸੁਸਤ ਰਹਿਣ ਤੋਂ ਬਾਅਦ ਫਿਰ ਸਰਗਰਮ ਹੋਵੇਗਾ।

ਪੰਜਾਬ ਦੇ ਮੁੱਖ ਸ਼ਹਿਰਾਂ ਵਿੱਚ ਅੱਜ ਦਾ ਮੌਸਮ

ਅੰਮ੍ਰਿਤਸਰ: ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।ਜਲੰਧਰ: ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।ਲੁਧਿਆਣਾ: ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।ਪਟਿਆਲਾ: ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 26 ਤੋਂ 35 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।ਮੋਹਾਲੀ: ਅੱਜ ਹਲਕੇ ਬੱਦਲ ਛਾਏ ਰਹਿਣਗੇ ਅਤੇ ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।