Punjab Weather News : ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਥਾਵਾਂ ’ਤੇ ਪੈ ਰਿਹਾ ਮੀਂਹ
Punjab Weather News : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਸੰਗਰੂਰ ਵਿੱਚ ਦੁਪਹਿਰ ਤੋਂ ਬਾਅਦ ਸ਼ੁਰੂ ਹੋਈ ਬਾਰਿਸ਼ ਕਾਰਨ ਮੌਸਮ ਸੁਹਾਵਣਾ
Punjab Weather News : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਸੰਗਰੂਰ ਵਿੱਚ ਦੁਪਹਿਰ ਤੋਂ ਬਾਅਦ ਸ਼ੁਰੂ ਹੋਈ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ ਅਤੇ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ।
ਇਸ ਤੋਂ ਇਲਾਵਾ ਪੰਜਾਬ ਦੇ ਹੋਰ ਕਈ ਹਿੱਸਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀਆਂ ਖ਼ਬਰਾਂ ਹਨ। ਮੀਂਹ ਪੈਣ ਨਾਲ ਪਿਛਲੇ ਕੁਝ ਸਮੇਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਅਗਲੇ ਕੁਝ ਘੰਟਿਆਂ ਲਈ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ।
ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਮੀਂਹ ਦੀ ਸੰਭਾਵਨਾ
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਕੁਝ ਹੌਲੀ ਹੋ ਗਈ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਸੂਬੇ ਦੇ ਤਾਪਮਾਨ ਵਿੱਚ ਇੱਕ ਦਿਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਮੰਗਲਵਾਰ ਨੂੰ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਮੀਂਹ ਪੈ ਸਕਦਾ ਹੈ। ਸੋਮਵਾਰ ਨੂੰ ਮੀਂਹ ਨਾ ਪੈਣ ਕਾਰਨ ਕਈ ਇਲਾਕਿਆਂ ਵਿੱਚ ਗਰਮੀ ਅਤੇ ਹੁੰਮਸ ਵਧੀ, ਜਿਸ ਨਾਲ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ ਮਾਨਸੂਨ ਟਰਫ ਇਸ ਸਮੇਂ ਅੰਮ੍ਰਿਤਸਰ ਤੋਂ ਲੰਘ ਰਹੀ ਹੈ। ਇਸ ਕਾਰਨ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ-ਚਮਕ ਨਾਲ ਛਿੱਟੇ ਪੈ ਸਕਦੇ ਹਨ। ਉੱਤਰੀ ਹਰਿਆਣਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਉੱਪਰੀ ਹਵਾਵਾਂ ਦਾ ਚੱਕਰਵਾਤੀ ਸਿਸਟਮ ਵੀ ਬਣਿਆ ਹੋਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
27 ਅਗਸਤ ਤੱਕ ਦੱਖਣ-ਪੱਛਮੀ ਪੰਜਾਬ ਵਿੱਚ ਹਲਕੀ ਅਤੇ ਬਾਕੀ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਸੂਬੇ ਵਿੱਚ ਹੁਣ ਤੱਕ 239.6 ਐਮਐਮ ਮੀਂਹ ਦਰਜ ਹੋਇਆ ਹੈ, ਜੋ ਆਮ ਨਾਲੋਂ 29 ਫੀਸਦੀ ਘੱਟ ਹੈ। ਫਿਰੋਜ਼ਪੁਰ ਵਿੱਚ ਸਭ ਤੋਂ ਵੱਧ 37 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਟ੍ਰੈਂਡਿੰਗ ਟੌਪਿਕ















