ਬਾਰਸ਼ ਨੇ ਤੋੜੇ ਰਿਕਾਰਡ, ਪੰਜਾਬ 'ਚ ਫਸਲਾਂ ਦਾ ਵੱਡਾ ਨੁਕਸਾਨ
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਜਲੰਧਰ, ਮੋਗਾ, ਰੋਪੜ ਤੇ ਹੋਰਨਾਂ ਸ਼ਹਿਰਾਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ ਹੈ।
ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਬਾਰਸ਼ ਨੇ ਕਈ ਸਾਲਾਂ ਦੇ ਰਿਕਾਰਡ ਤੋੜ ਦਿੱਤੇ ਹਨ। ਭਾਰੀ ਬਾਰਸ਼ ਨਾਲ ਪੰਜਾਬ ਅੰਦਰ ਫਸਲਾਂ ਦਾ ਕਾਫੀ ਨੁਕਸਾਨ ਕੀਤਾ ਹੈ। ਮੁੱਖ ਫਸਲ ਕਣਕ, ਸਰੋਂ ਤੇ ਸਬਜ਼ੀਆਂ ਦਾ ਨੁਕਸਾਨ ਹੋਣ ਦੀਆਂ ਰਿਪੋਰਟਾਂ ਮਿਲੀਆਂ ਹਨ। ਖੇਤੀਬਾੜੀ ਵਿਭਾਗ ਦਾ ਮੰਨਣਾ ਹੈ ਕਿ ਮੀਂਹ ਜ਼ਿਆਦਾ ਪੈਣ ਕਰਕੇ ਆਲੂ ਸਣੇ ਹੋਰਨਾਂ ਕਈ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਬਾਰੇ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਪੰਜਾਬ ਸਣੇ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਮਗਰੋਂ ਤਾਪਮਾਨ ਵਿੱਚ ਗਿਰਾਵਟ ਆਉਣ ਕਾਰਨ ਠੰਢ ਵਧ ਗਈ ਹੈ। ਮੌਸਮ ਵਿਭਾਗ ਨੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਦਾ ਕਾਰਨ ਪੱਛਮੀ ਗੜਬੜੀ ਕਾਰਨ ਅਰਬ ਸਾਗਰ ਤੇ ਬੰਗਾਲ ਦੀ ਖਾੜੀ ਤੋਂ ਆ ਰਹੀਆਂ ਨਮ ਹਵਾਵਾਂ ਨੂੰ ਦੱਸਿਆ ਹੈ। ਮੌਸਮ ਵਿਭਾਗ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਮੌਸਮ ਸਾਫ਼ ਰਹੇਗਾ ਪਰ ਸੰਘਣੀ ਧੁੰਦ ਤੇ ਠੰਢੀਆਂ ਹਵਾਵਾਂ ਕਰਕੇ ਠੰਢ ਵੱਧ ਸਕਦੀ ਹੈ।
ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਜਲੰਧਰ, ਮੋਗਾ, ਰੋਪੜ ਤੇ ਹੋਰਨਾਂ ਸ਼ਹਿਰਾਂ ਵਿੱਚ ਭਾਰੀ ਮੀਂਹ ਦਰਜ ਕੀਤਾ ਗਿਆ ਹੈ। ਮੀਂਹ ਨਾਲ ਨੀਵੀਆਂ ਥਾਵਾਂ 'ਚ ਪਾਣੀ ਭਰ ਗਿਆ। ਇਸ ਨਾਲ ਫਸਲਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ।
ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 11.1 ਡਿਗਰੀ ਸੈਲਸੀਅਸ, ਅੰਮ੍ਰਿਤਸਰ, ਲੁਧਿਆਣਾ ’ਚ 10.2, ਪਟਿਆਲਾ ’ਚ 10.8, ਪਠਾਨਕੋਟ ’ਚ 8.5, ਬਠਿੰਡਾ ’ਚ 5.6, ਫਰੀਦਕੋਟ ’ਚ 7, ਗੁਰਦਾਸਪੁਰ ’ਚ 11.7, ਨਵਾਂ ਸ਼ਹਿਰ ’ਚ 9.5, ਬਰਨਾਲਾ ’ਚ 10.1, ਫਿਰੋਜ਼ਪੁਰ ’ਚ 8, ਹੁਸ਼ਿਆਰਪੁਰ ਅਤੇ ਕਪੂਰਥਲਾ ’ਚ 9, ਮੋਗਾ ’ਚ 7.5 ਤੇ ਮੁਕਤਸਰ ’ਚ ਘੱਟੋ ਘੱਟ ਤਾਪਮਾਨ 8.1 ਡਿਗਰੀ ਸੈਲਸੀਅਸ ਦਰਜ ਕੀਤਾ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin