Rain in Punjab: ਬੇਮੌਸਮੀ ਬਾਰਸ਼ ਨੇ ਰਿਕਾਰਡ ਤੋੜ ਦਿੱਤੇ ਹਨ। ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਮੀਂਹ ਕਾਰਨ ਸਬਜ਼ੀਆਂ ਦੀਆਂ ਫਸਲਾਂ ਵੀ ਨੁਕਸਾਨੀਆਂ ਗਈਆਂ ਹਨ। ਕੈਬਨਿਟ ਮੰਤਰੀ ਇੰਦਰਬੀਰ ਨਿੱਝਰ ਨੇ ਬਾਰਸ਼ ਕਾਰਨ ਹੋਏ ਨੁਕਸਾਨ ਬਾਰੇ ਕਿਹਾ ਹੈ ਕਿ ਕਿਸਾਨਾਂ ਨਾਲ ਉਨ੍ਹਾਂ ਦੀ ਸਰਕਾਰ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਨੁਕਸਾਨ ਹੋਇਆ ਹੈ, ਉਸ ਨੂੰ ਲੈ ਕੇ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਲਾ ਗਿਰਦਾਵਰੀ ਕਰਵਾਈ ਜਾਵੇਗੀ।


ਦੱਸ ਦਈਏ ਕਿ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਕਾਰਨ ਪਾਰਾ ਹੇਠਾਂ ਡਿੱਗ ਗਿਆ ਹੈ। ਚੰਡੀਗੜ੍ਹ ’ਚ ਵੀ ਸ਼ਨਿਚਰਵਾਰ ਸਵੇਰ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਤੇ ਇਥੇ 24 ਘੰਟਿਆਂ ’ਚ 120.6 ਮਿਲੀਮੀਟਰ ਮੀਂਹ ਪਿਆ। 


ਇਹ ਵੀ ਪੜ੍ਹੋ- Gangster in Punjab: ਕੈਨੇਡਾ ਬੈਠਾ ਗੈਂਗਸਟਰ ਗੋਲਡੀ ਬਰਾੜ ਨਹੀਂ ਆ ਰਿਹਾ ਬਾਜ, ਸ਼ਰੇਆਮ ਧਮਕੀਆਂ ਦੇ ਮੰਗ ਰਿਹਾ ਫਿਰੌਤੀਆ


ਉਧਰ, ਪੰਜਾਬ ਵਿੱਚ ਅੰਮ੍ਰਿਤਸਰ ਵਿੱਚ 17.8 ਮਿਲੀਮੀਟਰ, ਲੁਧਿਆਣਾ ਵਿੱਚ 148.4 ਮਿਲੀਮੀਟਰ, ਪਟਿਆਲਾ ਵਿੱਚ 99.7 ਮਿਲੀਮੀਟਰ, ਪਠਾਨਕੋਟ ਵਿੱਚ 76.7 ਮਿਲੀਮੀਟਰ, ਬਠਿੰਡਾ ਵਿੱਚ 51.4 ਮਿਲੀਮੀਟਰ, ਫਰੀਦਕੋਟ ਵਿੱਚ 36.4 ਮਿਲੀਮੀਟਰ, ਗੁਰਦਾਸਪੁਰ ਵਿੱਚ 76 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 130.5 ਮਿਲੀਮੀਟਰ ਮੀਂਹ ਪਿਆ।


ਦੱਸ ਦਈਏ ਕਿ ਸ਼ੁੱਕਰਵਾਰ ਤੋਂ ਸ਼ੁਰੂ ਹੋਏ ਮੀਂਹ ਨੇ ਸਮੁੱਚੇ ਸੂਬੇ ਨੂੰ ਜਲ-ਥਲ ਕਰ ਦਿੱਤਾ ਹੈ। ਮੌਸਮ ਵਿਭਾਗ ਨੇ ਐਤਵਾਰ ਤੇ ਸੋਮਵਾਰ ਨੂੰ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ ਜਦੋਂ ਕਿ 27 ਤੇ 28 ਸਤੰਬਰ ਨੂੰ ਮੌਸਮ ਖੁਸ਼ਕ ਰਹਿ ਸਕਦਾ ਹੈ। ਉਸ ਦਾ ਅਨੁਮਾਨ ਹੈ ਕਿ ਪੱਛਮੀ ਮਾਲਵੇ ਨੂੰ ਛੱਡ ਕੇ ਬਾਕੀ ਸੂਬੇ ਵਿਚ ਬੱਦਲਾਂ ਦੀ ਗਰਜ ਤੇ ਚਮਕ ਬਣੀ ਰਹੇਗੀ। ਇਸੇ ਤਰ੍ਹਾਂ ਮਾਝੇ ਵਿਚ ਹਲਕੀ ਤੇ ਦੋਆਬੇ ਤੇ ਮਾਲਵੇ ਵਿਚ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। 



ਇਹ ਵੀ ਪੜ੍ਹੋ-Punjab Breaking News LIVE: ਪੀਐਮ ਮੋਦੀ ਨੇ 'ਮਨ ਕੀ ਬਾਤ' 'ਚ ਪੰਜਾਬੀਆਂ ਲਈ ਕੀਤਾ ਵੱਡਾ ਐਲਾਨ, ਕਿਸਾਨ 3 ਅਕਤੂਬਰ ਨੂੰ ਸੜਕਾਂ 'ਤੇ ਵਿਖਾਉਣਗੇ ਦਮ, ਮੀਂਹ ਨੇ ਪੰਜਾਬ 'ਚ ਮਚਾਇਆ ਕਹਿਰ, 28 ਹਜ਼ਾਰ ਹੋਰ ਮੁਲਾਜ਼ਮ ਹੋਣਗੇ ਪੱਕੇ



ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।