ਆਮ ਆਦਮੀ ਪਾਰਟੀ ਦਾ ਉਹ ਹਾਲ...'ਪੱਲੇ ਨਹੀਂ ਆਟਾ ਤੇ ਹਿਣਕਦੀ ਦਾ ਸੰਘ ਪਾਟਾ': ਵੇਰਕਾ
ਕਾਂਗਰਸ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਡਾਕਟਰ ਰਾਜ ਕੁਮਾਰ ਵੇਰਕਾ ਨੇ ਆਮ ਆਦਮੀ ਪਾਰਟੀ 'ਤੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਬਾਅਦ ਵਿੱਚ ਵੇਖੇ ਪਹਿਲਾਂ ਪੰਜਾਬ ਵਿੱਚ ਤਾਂ ਸਰਕਾਰ ਚਲਾ ਲਵੇ।
ਅੰਮ੍ਰਿਤਸਰ: ਕਾਂਗਰਸ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਡਾਕਟਰ ਰਾਜ ਕੁਮਾਰ ਵੇਰਕਾ ਨੇ ਆਮ ਆਦਮੀ ਪਾਰਟੀ 'ਤੇ ਤੰਜ ਕੱਸਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਬਾਅਦ ਵਿੱਚ ਵੇਖੇ, ਪਹਿਲਾਂ ਪੰਜਾਬ ਵਿੱਚ ਤਾਂ ਸਰਕਾਰ ਚਲਾ ਲਵੇ। ਉਨ੍ਹਾਂ ਵਿਅੰਗ ਕੀਤਾ ਕਿ "ਪੱਲੇ ਨਹੀਂ ਆਟਾ ਤੇ ਹਿਣਕਦੀ ਦਾ ਸੰਘ ਪਾਟਾ"।
ਦੱਸ ਦਈਏ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਤੋਂ ਲੈ ਕੇ ਮਹਾਤਮਾ ਗਾਂਧੀ ਦੇ ਜਨਮ ਦਿਨ ਤੱਕ ਪੂਰੇ ਦੇਸ਼ ਦੇ ਅੰਦਰ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਅੱਜ ਅੰਮ੍ਰਿਤਸਰ ਦੇ ਮਸ਼ਹੂਰ ਬੀਬੀਕੇ ਡੀਏ ਵੀ ਕਾਲਜ ਵਿਖੇ ਵੀ ਪਾਣੀ ਦੀ ਸੰਭਾਲ ਲਈ ਵਿਸ਼ੇਸ਼ ਪ੍ਰੋਗਰਾਮ ਕਕਰਵਾਇਆ ਗਿਆ। ਇਸ ਵਿੱਚ ਕਾਂਗਰਸ ਛੱਡ ਕੇ ਬਾਜਪਾ ਵਿੱਚ ਸ਼ਾਮਲ ਹੋਏ ਡਾਕਟਰ ਰਾਜ ਕੁਮਾਰ ਵੇਰਕਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਦਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਜਨਮ ਦਿਵਸ 16 ਸਤੰਬਰ ਤੋਂ ਲੇ ਕੇ ਮਹਾਤਮਾ ਗਾਂਧੀ ਦੇ ਜਨਮ ਦਿਨ 2 ਅਕਤੂਬਰ ਤੱਕ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਸ ਤਹਿਤ ਪੂਰੇ ਦੇਸ਼ ਸਮੇਤ ਅੰਮ੍ਰਿਤਸਰ ਵਿੱਚ ਵੀ ਪਾਣੀ ਨੂੰ ਬਚਾਉਣ ਲਈ ਅੱਜ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਆਮ ਆਦਮੀ ਪਾਰਟੀ ਵੱਲੋਂ ਭਾਜਪਾ ਉੱਤੇ ਉਨ੍ਹਾਂ ਦੇ ਐਮਐਲਏ ਨੂੰ ਖਰੀਦਣ ਦੇ ਜੀ ਇਲਜ਼ਾਮ ਲਗਾਏ ਜਾ ਰਹੇ ਹਨ, ਉਨ੍ਹਾਂ ਦੇ ਜਵਾਬ ਵਿੱਚ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਥਿਤੀ ਡਾਵਾਂਡੋਲ ਬਣੀ ਹੋਈ ਹੈ ਜਿਸ ਦੇ ਚੱਲਦਿਆਂ ਉਹ ਅਜਿਹੇ ਘਟੀਆ ਤੇ ਬੇਤੁਕੇ ਇਲਜ਼ਾਮ ਲਗਾ ਰਹੀ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਗੁਜਰਾਤ ਅੰਦਰ ਸਰਕਾਰ ਬਣਾਉਣ ਦੇ ਸੁਪਨੇ ਵੇਖ ਰਹੀ ਹੈ ਪਰ ਉਸ ਨੂੰ ਚਾਹੀਦਾ ਹੈ ਕੇ ਪਹਿਲਾਂ ਉਹ ਪੰਜਾਬ ਵਿੱਚ ਚੰਗੀ ਤਰ੍ਹਾਂ ਸਰਕਾਰ ਚਲਾ ਲਵੇ ਤੇ ਬਾਅਦ ਵਿੱਚ ਗੁਜਰਾਤ ਦੇ ਸੁਪਨੇ ਵੀ ਵੇਖ ਲਵੇ। ਰਾਜਪਾਲ ਵੱਲੋਂ ਸ਼ੈਸ਼ਨ ਰੱਦ ਕਰਨ ਦੇ ਮਾਮਲੇ ਵਿੱਚ ਬੋਲਦਿਆਂ ਡਾਕਟਰ ਵੇਰਕਾ ਨੇ ਕਿਹਾ ਕਿ ਇਹ ਸ਼ੈਸ਼ਨ ਲੋਕਾਂ ਦੀਆਂ ਮੁਸ਼ਕਲ ਨੂੰ ਹੱਲ ਕਰਨ ਲਈ ਹੁੰਦਾ ਨਾ ਕੇ ਸਗੋਂ ਆਪਣੀ ਪਾਰਟੀ ਦੀਆਂ ਗੱਲਾਂ ਰੱਖਣ ਲਈ।