Punjab News: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਉਨ੍ਹਾਂ ਦੀ ਪਤਨੀ ਅਤੇ ਅਦਾਕਾਰਾ ਗੀਤਾ ਬਸਰਾ, ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਪੰਜਾਬ ਭਵਨ ਵਿਖੇ ਹੋਈ, ਜਿੱਥੇ ਸਾਰੇ ਕਲਾਕਾਰਾਂ ਤੇ ਸੀਐਮ ਮਾਨ ਵਿਚਕਾਰ ਦਿਲੋਂ ਗੱਲਬਾਤ ਹੋਈ।

ਪ੍ਰਾਪਤ ਜਾਣਕਾਰੀ ਅਨੁਸਾਰ, ਮੀਟਿੰਗ ਦਾ ਮੁੱਖ ਉਦੇਸ਼ ਉਨ੍ਹਾਂ ਦੀ ਆਉਣ ਵਾਲੀ ਫਿਲਮ ਦੇ ਪ੍ਰਚਾਰ ਨਾਲ ਸਬੰਧਤ ਸੀ। ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਸਾਰਿਆਂ ਦਾ ਪੰਜਾਬ ਵਿੱਚ ਸਵਾਗਤ ਕੀਤਾ ਤੇ ਉਨ੍ਹਾਂ ਦੇ ਪ੍ਰੋਜੈਕਟ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸੀਐਮ ਮਾਨ ਨੇ ਰਾਜ ਕੁੰਦਰਾ ਅਤੇ ਗੀਤਾ ਬਸਰਾ ਨੂੰ ਉਨ੍ਹਾਂ ਦੀ ਨਵੀਂ ਫਿਲਮ ਲਈ ਵਧਾਈ ਦਿੱਤੀ।

ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ, ਕ੍ਰਿਕਟਰ ਹਰਭਜਨ ਸਿੰਘ ਦੀ ਪਤਨੀ ਅਤੇ ਅਦਾਕਾਰਾ ਗੀਤਾ ਬਸਰਾ ਆਪਣੇ ਪਤੀ ਨਾਲ ਮੰਗਲਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ। ਨਵੀਂ ਪੰਜਾਬੀ ਫਿਲਮ ਮੇਹਰ ਦੀ ਰਿਲੀਜ਼ ਤੋਂ ਪਹਿਲਾਂ ਸਾਰੇ ਕਲਾਕਾਰ ਮੱਥਾ ਟੇਕਣ ਲਈ ਪਹੁੰਚੇ ਹਨ।

ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਆਪਣੀ ਨਵੀਂ ਪੰਜਾਬੀ ਫਿਲਮ ਮੇਹਰ ਨਾਲ ਪੰਜਾਬੀ ਇੰਡਸਟਰੀ ਵਿੱਚ ਡੈਬਿਊ ਕਰਨ ਜਾ ਰਹੇ ਹਨ। ਇਸ ਵਿੱਚ ਉਨ੍ਹਾਂ ਨੇ ਕਰਮਜੀਤ ਸਿੰਘ ਨਾਮ ਦਾ ਕਿਰਦਾਰ ਨਿਭਾਇਆ ਹੈ। ਇਸ ਫਿਲਮ ਦਾ ਨਿਰਦੇਸ਼ਨ ਰਾਕੇਸ਼ ਮਹਿਤਾ ਕਰ ਰਹੇ ਹਨ ਤੇ ਇਸਦੀ ਸ਼ੂਟਿੰਗ ਮੋਹਾਲੀ, ਚੰਡੀਗੜ੍ਹ ਵਿੱਚ ਹੋਈ ਹੈ।

ਰਾਜ ਦੇ ਅਨੁਸਾਰ, ਇਸ ਫਿਲਮ ਵਿੱਚ ਐਕਸ਼ਨ, ਕਾਮੇਡੀ ਅਤੇ ਡਰਾਮਾ ਦੇਖਣ ਨੂੰ ਮਿਲੇਗਾ। ਰਾਜ ਨੇ ਕਿਹਾ ਕਿ ਹਰ ਕੰਮ ਦੀ ਸ਼ੁਰੂਆਤ ਤੋਂ ਪਹਿਲਾਂ ਅਰਦਾਸ ਕੀਤੀ ਜਾਂਦੀ ਹੈ, ਇਸ ਲਈ ਉਹ ਵਾਹਿਗੁਰੂ ਅੱਗੇ ਅਰਦਾਸ ਕਰਨ ਵੀ ਆਏ ਹਨ। ਇਸ ਫਿਲਮ ਵਿੱਚ ਕ੍ਰਿਕਟਰ ਹਰਭਜਨ ਸਿੰਘ ਦੀ ਪਤਨੀ ਗੀਤਾ ਬਸਰਾ ਵੀ ਦਸ ਸਾਲਾਂ ਬਾਅਦ ਫਿਲਮ ਇੰਡਸਟਰੀ ਵਿੱਚ ਵਾਪਸੀ ਕਰ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।