Punjab Women Commission: ਭਗਵੰਤ ਮਾਨ ਸਰਕਾਰ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੀ ਨਿਯੁਕਤੀ ਕਰ ਦਿੱਤੀ ਹੈ। ਮਾਨ ਸਰਕਾਰ ਨੇ ਰਾਜ ਲਾਲੀ ਗਿੱਲ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਣਾਇਆ ਹੈ।
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਪਰਸਨ ਦੀ ਨਿਯੁਕਤੀ ਐਕਟ ਦੀ ਧਾਰਾ 4 ਵਿੱਚ ਸ਼ਾਮਲ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਲਾਗੂ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 14 ਮਾਰਚ 2024 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬਣਨ ਤੋਂ ਬਾਅਦ ਰਾਜ ਲਾਲੀ ਗਿੱਲ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਧੰਨਵਾਦੀ ਕੀਤਾ ਹੈ ਉਹਨਾਂ ਨੇ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਮੈਨੂੰ ਦਿੱਤੀ ਹੈ ਮੈਂ ਉਸ ਨੂੰ ਪੂਰੀ ਇਮਾਨਦਾਰੀ ਦੇ ਨਾਲ ਨਿਭਾਵਾਂਗੀ।
ਰਾਜ ਲਾਲੀ ਗਿੱਲ ਆਮ ਆਦਮੀ ਪਾਰਟੀ ਦੇ ਸਭ ਤੋਂ ਪੁਰਾਣੇ ਵਰਕਰਾਂ ਵਿੱਚੋਂ ਇੱਕ ਹਨ। ਦੱਸਿਆ ਜਾਂਦਾ ਹੈ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਥਾਪਨਾ ਕੀਤੀ ਗਈ ਸੀ ਤਾਂ ਰਾਜ ਲਾਲੀ ਗਿੱਲ ਉਦੋਂ ਤੋਂ ਹੀ ਪਾਰਟੀ ਵਿੱਚ ਸਰਗਰਮ ਹਨ। ਰਾਜ ਲਾਲੀ ਗਿੱਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੀ ਬਹੁਤ ਕਰੀਬੀ ਹਨ। ਰਾਜ ਲਾਲੀ ਗਿੱਲ ਆਮ ਆਦਮੀ ਪਾਰਟੀ ਪੰਜਾਬ ਦੀ ਮਹਿਲਾ ਵਿੰਗ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ