ਪੜਚੋਲ ਕਰੋ
ਬਾਗੀਆਂ 'ਤੇ ਸਖਤ ਹੋਏ ਰਾਜਾ ਵੜਿੰਗ, ਸਾਬਕਾ ਵਿਧਾਇਕਾ ਨੂੰ ਪਾਰਟੀ ’ਚੋਂ ਕੱਢਿਆ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਾਗੀਆਂ ਖਿਲਾਫ ਸਖਤ ਰੁਖ ਅਖਤਿਆਰ ਕੀਤਾ ਹੈ।

Raja Warring
ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਾਗੀਆਂ ਖਿਲਾਫ ਸਖਤ ਰੁਖ ਅਖਤਿਆਰ ਕੀਤਾ ਹੈ। ਉਨ੍ਹਾਂ ਨੇ ਸੰਗਰੂਰ ਲੋਕ ਸਭਾ ਹਲਕੇ ਵਿਚਲੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਪਾਰਟੀ ਦੀ ਸਾਬਕਾ ਵਿਧਾਇਕਾ ਹਰਚੰਦ ਕੌਰ ਘਨੌਰੀ ਕਲਾਂ ਨੂੰ ਪਾਰਟੀ ’ਚੋਂ ਕੱਢ ਦਿੱਤਾ ਹੈ।
ਹਰਚੰਦ ਕੌਰ ਘਨੌਰੀ ਕਲਾਂ ਉਤੇ ਪਾਰਟੀ ਵਿਰੋਧੀ ਕਾਰਵਾਈਆਂ ਦੇ ਦੋਸ਼ ਲੱਗੇ ਹਨ। ਉਨ੍ਹਾਂ ਨੇ ਹਾਲ ਵਿਚ ਹੀ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਮਹਿਲ ਕਲਾਂ (ਰਿਜ਼ਰਵ) ਤੋਂ ਚੋਣ ਲੜੀ ਸੀ ਤੇ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਪੰਡੋਰੀ ਤੋਂ ਚੋਣ ਹਾਰ ਗਏ ਸਨ। ਰਾਜਾ ਵੜਿੰਗ ਨੇ ਇਹ ਕਾਰਵਾਈ ਕਰਕੇ ਬਾਗੀਆਂ ਨੂੰ ਸਖਤ ਸੁਨੇਹਾ ਦਿੱਤਾ ਹੈ।
ਟ੍ਰੈਂਡਿੰਗ ਟੌਪਿਕ






















