ਲੁਧਿਆਣਾ: ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਈ ਅਜਿਹਾ ਕੰਮ ਨਾ ਕਰਨ ਜਿਸ ਕਾਰਨ ਪੰਜਾਬ ਦੇ ਲੋਕ ਉਨ੍ਹਾਂ ਨੂੰ ਕੋਸਣ। ਵੜਿੰਗ ਲੁਧਿਆਣਾ ਦੇ ਬੱਸ ਸਟੈਂਡ ਦਾ ਨਿਰੀਖਣ ਕਰਨ ਪਹੁੰਚੇ ਸਨ, ਜਿਥੇ ਉਨ੍ਹਾਂ ਨੇ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵੜਿੰਗ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਹੀ ਖਰਾਬ ਹਨ, ਜਿਹੜੇ ਉਨ੍ਹਾਂ ਨੂੰ ਗਲਤ ਸਲਾਹਾਂ ਦੇ ਰਹੇ ਹਨ। ਲੇਕਿਨ ਉਨ੍ਹਾਂ ਨੂੰ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ। ਜਿਸ ਕਾਰਨ ਉਨ੍ਹਾਂ ਨੂੰ ਪੰਜਾਬ ਲੋਕ ਕੋਸਣ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਲੈ ਕੇ ਕਿਹਾ ਕਿ ਲੋਕ ਉਨ੍ਹਾਂ ਦੇ ਟਵੀਟ ਦਾ ਗਲਤ ਅਰਥ ਕੱਢ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਲੁਧਿਆਣਾ ਦੇ ਬੱਸ ਸਟੈਂਡ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਕਿ ਜੇ ਉਹ ਸਫ਼ਾਈ ਵਿੱਚ ਯੋਗਦਾਨ ਪਾ ਸਕਦੇ ਹਨ ਤਾਂ ਫਿਰ ਅਫ਼ਸਰਾਂ ਨੂੰ ਕੀ ਦਿੱਕਤ ਹੈ। ਉਨ੍ਹਾਂ ਨੇ ਪ੍ਰਾਈਵੇਟ ਬੱਸ ਮਾਫੀਆ 'ਤੇ ਵੀ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਪ੍ਰਾਈਵੇਟ ਬੱਸਾਂ ਦੀ ਧੱਕੇਸ਼ਾਹੀ ਨਹੀਂ ਚੱਲਣ ਦੇਵੇਗੀ।
ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ ਉਹ ਆਪਣਾ ਨੰਬਰ ਜਾਰੀ ਕਰਨਗੇ, ਜਿਸ 'ਤੇ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਨੇ ਆਰਟੀਏ ਵਿੱਚੋਂ ਮਾਫੀਆ ਦਾ ਖਾਤਮਾ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਜਲਦ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਨੂੰ ਲੈ ਕੇ ਮੀਟਿੰਗ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Third Wave of Coronavirus: ਅਗਲੇ 6 ਤੋਂ 8 ਹਫ਼ਤੇ ਅਹਿਮ, ਪੜ੍ਹੋ ਏਮਜ਼ ਦੇ ਨਿਰਦੇਸ਼ਕ ਡਾ: ਰਣਦੀਪ ਗੁਲੇਰੀਆ ਨੇ ਕੋਰੋਨਾ 'ਤੇ ਕੀ ਕਿਹਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/