Bathinda news: ਬਠਿੰਡਾ ਦੇ ਪਿੰਡ ਮਹਿਰਾਜ ਵਿਖੇ 17 ਦਸੰਬਰ ਨੂੰ ਨਵਜੋਤ ਸਿੱਧੂ ਦੀ ਰੈਲੀ ਹੋਵੇਗੀ। ਉੱਥੇ ਹੀ ਨਵਜੋਤ ਸਿੱਧੂ ਦੀ ਜਿੱਤੇਗਾ ਪੰਜਾਬ ਰੈਲੀ ਦੇ ਫਲੈਕਸ ਲਾਏ ਗਏ ਹਨ, ਜਿਸ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਫੋਟੋ ਨਹੀਂ ਨਜ਼ਰ ਆ ਰਹੀ ਹੈ।


ਦੱਸ ਦਈਏ ਕਿ ਪੰਜਾਬ ਵਿੱਚ ਹੁਣ ਨਵੀਂ ਸਿਆਸਤ ਭੱਖ ਰਹੀ ਹੈ, ਇੱਕ ਪਾਸੇ ਜਿੱਥੇ ਕਾਂਗਰਸ ਪੰਜਾਬ ਦੇ ਲੀਡਰ ਹੁਣ ਵੱਖ-ਵੱਖ ਰਾਹ ‘ਤੇ ਤੁਰੇ ਹੋਏ ਹਨ, ਉੱਥੇ ਹੀ ਨਵਜੋਤ ਸਿੰਘ ਸਿੱਧੂ ਦੀ ਰੈਲੀ ‘ਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਹੀਂ ਨਜ਼ਰ ਆ ਰਹੇ ਹਨ। ਉੱਥੇ ਹੀ ਇਨ੍ਹਾਂ ਫ਼ਲੈਕਸਾਂ ‘ਚ ਕੇਂਦਰ ਦੀ ਕਾਂਗਰਸ ਲੀਡਰਸ਼ਿਪ ਦੀ ਫੋਟੋ ਨਜ਼ਰ ਆ ਰਹੀ ਹੈ।


ਇਹ ਵੀ ਪੜ੍ਹੋ: Patiala News: ਨਸ਼ਾ ਤਸਕਰੀ ਕੇਸ 'ਚ ਬੋਨੀ ਅਜਨਾਲਾ, ਬਿੱਟੂ ਔਲਖ ਤੇ ਜਗਜੀਤ ਚਾਹਲ ਸਿੱਟ ਸਾਹਮਣੇ ਪੇਸ਼


ਇੱਥੇ ਤੁਹਾਨੂੰ ਦੱਸ ਦਈਏ ਕਿ ਬਠਿੰਡਾ ਵਿੱਚ 17 ਦਸੰਬਰ ਨੂੰ ਇੱਕ ਪਾਸੇ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹੇ ਅੰਦਰ ਰੈਲੀ ਕੀਤੀ ਜਾਣੀ ਹੈ, ਉੱਥੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਾਬਕਾ ਕੈਬਨਿਟ ਮੰਤਰੀ ਦੀ ਰੈਲੀ ਰੱਖੀ ਗਈ ਹੈ। ਮੌੜ ਮੰਡੀ 'ਚ ਆਮ ਆਦਮੀ ਪਾਰਟੀ ਵੱਲੋਂ ਰੱਖੀ ਗਈ ਰੈਲੀ ਨੂੰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਰੈਲੀ ਨੂੰ ਸੰਬੋਧਨ ਕਰਨਗੇ, ਉੱਥੇ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਵੱਖਰੇ ਤੌਰ 'ਤੇ ਰੈਲੀ ਕਰਨਗੇ। ਦੋਵਾਂ ਪਾਰਟੀਆਂ ਵੱਲੋਂ ਰੈਲੀ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Patiala News: ਫੁੱਲਾਂ, ਫ਼ਲਾਂ ਤੇ ਸਬਜ਼ੀਆਂ ਦੇ ਕਾਸ਼ਤਕਾਰਾਂ ਤੇ ਪਰਾਲੀ ਨਾ ਸਾੜਨ ਵਾਲੇ 39 ਅਗਾਂਹਵਧੂ ਕਿਸਾਨਾਂ ਦਾ ਸਨਮਾਨ