Punjab News: ਰਾਜਾ ਵੜਿੰਗ ਦਾ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੋੜਵਾਂ ਜਵਾਬ, ਚਿੱਟਾ ਇਕੱਲੇ ਮੇਰੇ ਹਲਕੇ 'ਚ ਨਹੀਂ ਵਿਕਦਾ, ਇਹ ਤਾਂ ਪੂਰੇ ਪੰਜਾਬ 'ਚ ਹੀ ਵਿਕ ਰਿਹਾ...
ਰਾਜਾ ਵੜਿੰਗ ਨੇ ਕਿਹਾ ਕਿ ਮੇਰੇ ਇਲਾਕੇ ਵਿੱਚ ਬਾਕੀ ਇਲਾਕਿਆਂ ਦੇ ਮੁਕਾਬਲੇ ਘੱਟ ਚਿੱਟਾ ਵਿਕਦਾ ਹੋਏਗਾ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਇਸ ਤਰ੍ਹਾਂ ਬੋਲਣ ਨਾਲ ਉਹ ਵਿਧਾਨ ਸਭਾ 'ਚ ਆਪਣਾ ਮੁੱਦਾ ਚੁੱਕਣ ਤੋਂ ਰੁਕਣ ਵਾਲੇ ਨਹੀਂ।
Punjab News: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਗਿੱਦੜਬਾਹ ਹਲਕੇ 'ਚ ਚਿੱਟਾ ਵਿਕਣ ਦੇ ਦੋਸ਼ਾਂ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਬਿਨਾਂ ਸ਼ੱਕ ਉਨ੍ਹਾਂ ਦੇ ਇਲਾਕੇ 'ਚ ਚਿੱਟਾ ਵਿਕ ਰਿਹਾ ਹੋਏਗਾ ਕਿਉਂਕਿ ਇਹ ਪੂਰੇ ਪੰਜਾਬ 'ਚ ਵਿਕ ਰਿਹਾ ਹੈ ਪਰ ਇਸ ਨਾਲ ਉਹ ਵਿਧਾਨ ਸਭਾ 'ਚ ਅੰਮ੍ਰਿਤਪਾਲ ਸਿੰਘ ਦੇ ਮੁੱਦੇ 'ਤੇ ਬੋਲਣ ਤੋਂ ਨਹੀਂ ਰੁਕਣਗੇ ਕਿਉਂਕਿ ਲਾਅ ਤੇ ਆਰਡਰ ਵੀ ਇੱਕ ਗੰਭੀਰ ਮਸਲਾ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਮੇਰੇ ਇਲਾਕੇ ਵਿੱਚ ਬਾਕੀ ਇਲਾਕਿਆਂ ਦੇ ਮੁਕਾਬਲੇ ਘੱਟ ਚਿੱਟਾ ਵਿਕਦਾ ਹੋਏਗਾ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਇਸ ਤਰ੍ਹਾਂ ਬੋਲਣ ਨਾਲ ਉਹ ਵਿਧਾਨ ਸਭਾ 'ਚ ਆਪਣਾ ਮੁੱਦਾ ਚੁੱਕਣ ਤੋਂ ਰੁਕਣ ਵਾਲੇ ਨਹੀਂ।
ਦਰਅਸਲ ਭਾਈ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਗੜ੍ਹ ਵਿੱਚ ਜਾ ਕੇ ਉਨ੍ਹਾਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਹੈ। ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਰਾਜਾ ਵੜਿੰਗ ਵਿਧਾਨ ਸਭਾ ਵਿੱਚ ਮੇਰੀ ਗ੍ਰਿਫਤਾਰੀ ਦੀ ਮੰਗ ਕਰ ਰਿਹਾ ਹੈ। ਉਸ ਦੇ ਆਪਣੇ ਇਲਾਕੇ ਵਿੱਚ ਚਿੱਟਾ ਵਿਕ ਰਿਹਾ ਹੈ। ਮੇਰੀ ਗ੍ਰਿਫਤਾਰੀ ਦੀ ਮੰਗ ਤੋਂ ਪਹਿਲਾਂ ਉਹ ਆਪਣੇ ਇਲਾਕੇ ਵਿੱਚ ਆ ਕੇ ਚਿੱਟਾ ਵਿਕਣਾ ਬੰਦ ਕਰਾਵੇ। ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਸ ਨੂੰ ਮੁਆਫੀ ਮੰਗਣੀ ਚਾਹਦੀ ਹੈ ਕਿ ਆਪਣੇ ਇਲਾਕੇ ਵਿੱਚ ਚਿੱਟੇ ਤੇ ਕੰਟਰੋਲ ਨਹੀਂ ਕਰ ਸਕਿਆ।
ਹੋਲੀ ਵਾਲੇ ਦਿਨ ਬੁੱਧਵਾਰ ਨੂੰ ਗਿੱਦੜਬਾਹਾ ਪਹੁੰਚੇ ਭਾਈ ਅੰਮ੍ਰਿਤਪਾਲ ਸਿੰਘ ਤੋਂ ਸਵਾਲ ਪੁੱਛਿਆ ਗਿਆ ਕਿ ਅਜਨਾਲਾ ਦਾ ਮੁੱਦਾ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਗੁੰਜਿਆ ਹੈ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਕਿਉਂ ਲਾਂਉਦੇ ਹਨ। ਜੇ ਮੇਰੀ ਗ੍ਰਿਫਤਾਰੀ ਕਰਕੇ ਲਾ ਰਹੇ ਹਨ ਤਾਂ ਉਸ ਦਾ ਨਾਮ ਬਦਲ ਦੇਣ। ਲੋਕਾਂ ਨੇ ਵੋਟ ਪਾਈ ਹੈ, ਉਨ੍ਹਾਂ ਦੇ ਮੁੱਦੇ ਛੱਡ ਕੇ ਹੋਰ ਮੁੱਦੇ 'ਤੇ ਗੱਲ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ