ਪੜਚੋਲ ਕਰੋ
Advertisement
ਜਾਖੜ ਤੋਂ ਬਾਅਦ ਰਾਜਾ ਵੜਿੰਗ ਨੇ ਲਿਆ ਸਿੱਧੂ ਦਾ ਪੱਖ
ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਵੱਲੋਂ ਭੇਜੇ ਗਏ ਸੱਦੇ ਤੋਂ ਬਾਅਦ ਭਾਰਤ ਦੀ ਰਾਜਨੀਤੀ ਗਰਮਾ ਗਈ ਹੈ। ਹੁਣ ਕੈਪਟਨ ਦੇ ਜੂਨੀਅਰ ਰਾਜਾ ਵੜਿੰਗ ਨੇ ਵੀ ਸਿੱਧੂ ਦਾ ਪੱਖ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਪਾਕਿਸਤਾਨ ਨੇ ਉਨ੍ਹਾਂ ਨੂੰ ਬੁਲਾਇਆ ਹੈ ਤਾਂ ਸਿੱਧੂ ਨੂੰ ਜ਼ਰੂਰ ਜਾਣਾ ਚਾਹਿਦਾ ਹੈ।
ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਵੱਲੋਂ ਭੇਜੇ ਗਏ ਸੱਦੇ ਤੋਂ ਬਾਅਦ ਭਾਰਤ ਦੀ ਰਾਜਨੀਤੀ ਗਰਮਾ ਗਈ ਹੈ। ਇਸ ਮੁੱਦੇ 'ਤੇ ਕੁਝ ਸਮਾਂ ਪਹਿਲਾਂ ਹੀ ਪੰਜਾਬ ਜਾਂਗਰਸ ਸੁਨੀਲ ਜਾਖੜ ਦਾ ਬਿਆਨ ਸਾਹਮਣੇ ਆਇਆ ਹੈ। ਜਿਸ 'ਚ ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਕੌਰੀਡੌਰ ਨੂੰ ਲੈ ਕੇ ਸਿੱਧੂ ਦਾ ਵੱਡਾ ਯੋਗਦਾਨ ਹੈ ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਕਿਸ ਨੂੰ ਸੱਦਾ ਭੇਜਿਆ ਗਿਆ ਹੈ ਕਿਸ ਨੂੰ ਨਹੀਂ ਇਹ ਉਨ੍ਹਾਂ ਦਾ ਫੈਸਲਾ ਹੈ।
ਇਸ ਤੋਂ ਬਾਅਦ ਹੁਣ ਕੈਪਟਨ ਦੇ ਜੂਨੀਅਰ ਰਾਜਾ ਵੜਿੰਗ ਨੇ ਵੀ ਸਿੱਧੂ ਦਾ ਪੱਖ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਪਾਕਿਸਤਾਨ ਨੇ ਉਨ੍ਹਾਂ ਨੂੰ ਬੁਲਾਇਆ ਹੈ ਤਾਂ ਸਿੱਧੂ ਨੂੰ ਜ਼ਰੂਰ ਜਾਣਾ ਚਾਹਿਦਾ ਹੈ। ਇਸ ਦੇ ਨਾਲ ਹੀ ਵੜਿੰਗ ਨੇ ਕਿਹਾ ਕਿ ਕੌਰੀਡੌਰ ਖੁਲਵਾਉਣ 'ਚ ਸਿੱਧੂ ਦਾ ਅਹਿਮ ਯੋਗਦਾਨ ਰਿਹਾ ਹੈ।
ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਅਕਾਲੀ ਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਬਾਰੇ ਬੋਲਦਿਆਂ ਕਿਹਾ ਕਿ ਇਹ ਸਿਰਫ ਸਿਆਸਤ ਕਰ ਰਹੇ ਹਨ। ਇਸ ਮੌਕੇ ਵੜਿੰਗ ਨੇ ਕਿਹਾ ਕਿ ਜੱਥੇ ਦੀ ਨੁਮਾਇੰਦਗੀ ਕੈਪਟਨ ਅਮਰਿੰਦਰ ਨੂੰ ਹੀ ਕਰਨੀ ਚਾਹਿਦੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement