ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਵੱਲੋਂ ਭੇਜੇ ਗਏ ਸੱਦੇ ਤੋਂ ਬਾਅਦ ਭਾਰਤ ਦੀ ਰਾਜਨੀਤੀ ਗਰਮਾ ਗਈ ਹੈ। ਇਸ ਮੁੱਦੇ 'ਤੇ ਕੁਝ ਸਮਾਂ ਪਹਿਲਾਂ ਹੀ ਪੰਜਾਬ ਜਾਂਗਰਸ ਸੁਨੀਲ ਜਾਖੜ ਦਾ ਬਿਆਨ ਸਾਹਮਣੇ ਆਇਆ ਹੈ। ਜਿਸ 'ਚ ਉਨ੍ਹਾਂ ਨੇ ਕਿਹਾ ਕਿ ਕਰਤਾਰਪੁਰ ਕੌਰੀਡੌਰ ਨੂੰ ਲੈ ਕੇ ਸਿੱਧੂ ਦਾ ਵੱਡਾ ਯੋਗਦਾਨ ਹੈ ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਕਿਸ ਨੂੰ ਸੱਦਾ ਭੇਜਿਆ ਗਿਆ ਹੈ ਕਿਸ ਨੂੰ ਨਹੀਂ ਇਹ ਉਨ੍ਹਾਂ ਦਾ ਫੈਸਲਾ ਹੈ।

ਇਸ ਤੋਂ ਬਾਅਦ ਹੁਣ ਕੈਪਟਨ ਦੇ ਜੂਨੀਅਰ ਰਾਜਾ ਵੜਿੰਗ ਨੇ ਵੀ ਸਿੱਧੂ ਦਾ ਪੱਖ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਪਾਕਿਸਤਾਨ ਨੇ ਉਨ੍ਹਾਂ ਨੂੰ ਬੁਲਾਇਆ ਹੈ ਤਾਂ ਸਿੱਧੂ ਨੂੰ ਜ਼ਰੂਰ ਜਾਣਾ ਚਾਹਿਦਾ ਹੈ। ਇਸ ਦੇ ਨਾਲ ਹੀ ਵੜਿੰਗ ਨੇ ਕਿਹਾ ਕਿ ਕੌਰੀਡੌਰ ਖੁਲਵਾਉਣ 'ਚ ਸਿੱਧੂ ਦਾ ਅਹਿਮ ਯੋਗਦਾਨ ਰਿਹਾ ਹੈ।

ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਅਕਾਲੀ ਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਬਾਰੇ ਬੋਲਦਿਆਂ ਕਿਹਾ ਕਿ ਇਹ ਸਿਰਫ ਸਿਆਸਤ ਕਰ ਰਹੇ ਹਨ। ਇਸ ਮੌਕੇ ਵੜਿੰਗ ਨੇ ਕਿਹਾ ਕਿ ਜੱਥੇ ਦੀ ਨੁਮਾਇੰਦਗੀ ਕੈਪਟਨ ਅਮਰਿੰਦਰ ਨੂੰ ਹੀ ਕਰਨੀ ਚਾਹਿਦੀ ਹੈ।