Paddy Procurement: ਮੰਡੀਆਂ 'ਚ ਰੁਲ ਰਿਹਾ ਅੰਨ੍ਹਦਾਤਾ! ਰਾਜਾ ਵੜਿੰਗ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਲਿਖਿਆ ਲੈਟਰ
Raja Wrring: ਇਸ ਬਾਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਚਿੱਠੀ ਲਿਖ ਕੇ ਦਖਲ ਮੰਗਿਆ ਹੈ।
Raja Wrring: ਪੰਜਾਬ ਵਿੱਚ ਸੈਲਰ ਮਾਲਕਾਂ ਦੀ ਹੜਤਾਲ ਕਰਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਦਿੱਕਤਾਂ ਆ ਰਹੀਆਂ ਹਨ। ਇਸ ਬਾਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੂੰ ਚਿੱਠੀ ਲਿਖ ਕੇ ਦਖਲ ਮੰਗਿਆ ਹੈ।
ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ...ਕੇਂਦਰੀ ਮੰਤਰੀ ਪਿਯੂਸ਼ ਗੋਇਲ ਜੀ ਨੂੰ ਪੱਤਰ ਲਿਖ ਕੇ ਸੈਲਰ ਮਾਲਕਾਂ ਦੀ ਚੱਲ ਰਹੀ ਹੜਤਾਲ ਨੂੰ ਹੱਲ ਕਰਨ ਲਈ ਤੁਰੰਤ ਦਖਲ ਦੇਣ ਦੀ ਬੇਨਤੀ ਕੀਤੀ ਹੈ ਤਾਂ ਜੋ ਝੋਨੇ ਦੀ ਫਸਲ ਦੀ ਤੇਜ਼ੀ ਨਾਲ ਖਰੀਦ ਕੀਤੀ ਜਾ ਸਕੇਗੀ।
Wrote a letter to union minister @PiyushGoyal ji requesting his immediate intervention to resolve the ongoing strike of millers which would facilitate speedy procurement of the paddy crop. pic.twitter.com/6xWtFcXQRP
— Amarinder Singh Raja Warring (@RajaBrar_INC) October 20, 2023
ਦੱਸ ਦਈਏ ਕਿ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਵੱਡੀ ਪ੍ਰੇਸ਼ਾਨੀ ਬਣ ਗਈ ਹੈ। ਇਸ ਲਈ ਬੁੱਧਵਾਰ ਨੂੰ ਰਾਜਾ ਵੜਿੰਗ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਸੀ। ਰਾਜਾ ਵੜਿੰਗ ਨੇ ਕਿਹਾ ਸੀ ਕਿ ਜੇ 48 ਘੰਟਿਆਂ ਦੇ ਅੰਦਰ ਝੋਨੇ ਦੀ ਚੁਕਾਈ ਨਹੀਂ ਹੁੰਦੀ ਤਾਂ ਕਾਂਗਰਸ ਪਾਰਟੀ ਸੂਬੇ ਭਰ ਦੀਆਂ ਮੰਡੀਆਂ ਵਿੱਚ ਰੋਸ ਪ੍ਰਦਰਸ਼ਨ ਕਰੇਗੀ ਤੇ ਖਰੀਦ ਵਿੱਚ ਤੇਜ਼ੀ ਆਉਣ ਤੱਕ ਪਿੱਛੇ ਨਹੀਂ ਹਟੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਰਾਜਾ ਵੜਿੰਗ ਨੇ ਕਿਹਾ ਭਾਰਤੀ ਖੁਰਾਕ ਨਿਗਮ (ਐਫਸੀਆਈ) ਦੇ ਦਿਸ਼ਾ-ਨਿਰਦੇਸ਼ਾਂ ਦੇ ਵਿਰੋਧ ਵਿੱਚ ਚੌਲ ਮਿੱਲ ਮਾਲਕਾਂ ਵੱਲੋਂ ਲਗਾਤਾਰ ਹੜਤਾਲ ਦੇ ਨਤੀਜੇ ਵਜੋਂ ਰਾਜ ਭਰ ਵਿੱਚ ਲਗਪਗ 66 ਫ਼ੀਸਦੀ ਝੋਨਾ ਬਿਨਾ ਲਿਫਟਿੰਗ ਤੋਂ ਰਹਿ ਗਿਆ। 15 ਅਕਤੂਬਰ ਤੱਕ ਮਹਿਜ਼ 7.83 ਲੱਖ ਟਨ ਝੋਨੇ ਦੀ ਲਿਫਟਿੰਗ ਹੋਈ ਸੀ।