Sidhu vs Bajwa: ਸਿੱਧੂ-ਬਾਜਵਾ ਦੇ ਕਲੇਸ਼ ਵਿੱਚ ਰਾਜਾ ਵੜਿੰਗ ਦੀ ਐਂਟਰੀ ! ਕਿਹਾ- ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਨੁਸ਼ਾਸਨਹੀਣਤਾ
Punjab News: ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸੀ ਆਗੂਆਂ ਨੂੰ ਚੇਤਾਵਨੀ ਵੀ ਦਿੱਤੀ ਕਿ ਜੇਕਰ ਕੋਈ ਆਗੂ ਪਾਰਟੀ ਵਿੱਚ ਅਨੁਸ਼ਾਸਨਹੀਣਤਾ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
Punjab News: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਕਾਂਗਰਸ 'ਚ ਸਾਬਕਾ ਮੰਤਰੀ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਚੱਲ ਰਹੀ ਖਿੱਚੋਤਾਣ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਵੜਿੰਗ ਨੇ ਕਿਹਾ ਕਿ ਕਾਂਗਰਸ ਵਿੱਚ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੋ ਵੀ ਹੈ, ਉਸ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। 'ਆਪ' ਸਰਕਾਰ ਵਿਰੁੱਧ ਸੂਬਾ ਕਾਂਗਰਸ ਵੱਲੋਂ ਚੱਲ ਰਹੇ ਪ੍ਰਦਰਸ਼ਨ ਦੇ ਹਿੱਸੇ ਵਜੋਂ ਵੜਿੰਗ ਸ਼ੁੱਕਰਵਾਰ ਨੂੰ ਕਪੂਰਥਲਾ ਪਹੁੰਚੇ ਸੀ।
ਕੋਈ ਕਾਨੂੰਨ ਨਹੀਂ, ਪੰਜਾਬ ਦੀ ਹਾਲਤ ਵਿਗੜ ਗਈ ਹੈ, ਪੰਜਾਬ ਕਾਂਗਰਸ ਵੱਲੋਂ ਪੂਰੇ ਸੂਬੇ ਵਿੱਚ ‘ਆਪ’ ਸਰਕਾਰ ਖ਼ਿਲਾਫ਼ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ ਜਾ ਰਹੇ ਹਨ। ਕਪੂਰਥਲਾ ਦੇ ਸ਼ਾਲੀਮਾਰ ਬਾਗ ਵਿੱਚ ਕਾਂਗਰਸੀਆਂ ਨੇ ਪ੍ਰਦਰਸ਼ਨ ਕੀਤਾ। ਜਿੱਥੇ ਸੂਬੇ ਦੇ ਕਈ ਸੀਨੀਅਰ ਆਗੂਆਂ ਤੇ ਵਰਕਰਾਂ ਨੇ ਸ਼ਿਰਕਤ ਕੀਤੀ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਵੜਿੰਗ ਨੇ ਪੰਜਾਬ ਸਰਕਾਰ ਨੂੰ ਬੇਰੁਜ਼ਗਾਰੀ, ਨਸ਼ਾਖੋਰੀ, ਅਮਨ-ਕਾਨੂੰਨ ਅਤੇ ਵਿਕਾਸ ਵਰਗੇ ਮੁੱਦਿਆਂ ਨੂੰ ਲੈ ਕੇ ਘੇਰਿਆ ਹੈ।
ਧਰਨੇ ਤੋਂ ਬਾਅਦ ਵੜਿੰਗ ਨੇ ਸਾਬਕਾ ਮੰਤਰੀ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਰਮਿਆਨ ਚੱਲ ਰਹੀ ਜ਼ੁਬਾਨੀ ਜੰਗ ਬਾਰੇ ਤਿੱਖਾ ਪ੍ਰਤੀਕਰਮ ਦਿੱਤਾ। ਉਨ੍ਹਾਂ ਕਾਂਗਰਸੀ ਆਗੂਆਂ ਨੂੰ ਚੇਤਾਵਨੀ ਵੀ ਦਿੱਤੀ ਕਿ ਜੇਕਰ ਕੋਈ ਆਗੂ ਪਾਰਟੀ ਵਿੱਚ ਅਨੁਸ਼ਾਸਨਹੀਣਤਾ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ