Punjab News: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਇੱਕ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਮਰਥਕਾ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।


ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਵਿੱਚ ਚਿੱਠੀ ਸਾਂਝੀ ਕਰਕੇ ਲਿਖਿਆ, ਅਜਨਾਲਾ ਵਿਖੇ ਥਾਣੇ ਦੀ ਘੇਰਾਬੰਦੀ ਅਤੇ ਹਮਲਾ ਹੋਣਾ ਬਹੁਤ ਹੀ ਮੰਦਭਾਗੀ ਘਟਨਾ ਹੈ। ਦੋਸ਼ੀ ਤੁਰੰਤ ਸਲਾਖਾਂ ਪਿੱਛੇ ਹੋਣੇ ਚਾਹੀਦੇ ਹਨ।  ਪੰਜਾਬ ਸਰਕਾਰ ਦੀ ਅਣਗਹਿਲੀ ਨੇ ਸਾਡੀ ਪੰਜਾਬ ਪੁਲਿਸ ਦਾ ਮਨੋਬਲ ਢਾਹ ਦਿੱਤਾ ਹੈ। ਮੈਂ ਪੰਜਾਬ ਪੁਲਿਸ ਦੇ DGP ਨੂੰ ਪੱਤਰ ਲਿਖ ਕੇ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਹੈ।



ਜ਼ਿਕਰ ਕਰ ਦਈਏ ਕਿ ਖ਼ਾਲਿਸਤਾਨ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਬੀਤੇ ਦਿਨੀਂ ਪੁਲਿਸ ਵੱਲੋਂ ਫੜੇ ਇਕ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਛੁਡਾਉਣ ਲਈ ਥਾਣੇ ’ਤੇ ਕੀਤੇ ਹਮਲੇ ਅਤੇ ਕਬਜ਼ੇ ਦੌਰਾਨ ਇਕ ਕੌਮਾਂਤਰੀ ਪੱਧਰ ਦੇ ਹਾਕੀ ਖ਼ਿਡਾਰੀ ਅਤੇ ਐੱਸ.ਪੀ. ਜੁਗਰਾਜ ਸਿੰਘ ਸਣੇ 6 ਪੁਲਿਸ ਕਰਮੀ ਜ਼ਖ਼ਮੀ ਹੋਏ ਸਨ। ਇਸ ਨੂੰ ਲੈ ਕੇ ਪੰਜਾਬ ਪੁਲਿਸ ਤੇ ਸਰਕਾਰ ਦੀ ਸਾਰੇ ਪਾਸੇ ਫਜ਼ੀਹਤ ਹੋਈ ਸੀ।


ਕਾਰਵਾਈ ਦਾ ਦਿੱਤਾ ਸੀ ਭਰੋਸਾ


ਜ਼ਿਕਰਯੋਗ ਹੈ ਕਿ ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੀਆਂ ਸਰਗਰਮੀਆਂ ਦੇ ਹਵਾਲੇ ਨਾਲ ਭਾਜਪਾ ਸਣੇ ਸਾਰੀਆਂ ਵਿਰੋਧੀ ਪਾਰਟੀਆਂ ਪੰਜਾਬ ਸਰਕਾਰ ’ਤੇ ਕਾਰਵਾਈ ਲਈ ਦਬਾਅ ਬਣਾਏ ਹੋਏ ਹਨ ਹਾਲਾਂਕਿ ਨਾ ਕੇਵਲ ਮੁੱਖ ਮੰਤਰੀ ਨੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਨੂੰ ਪੰਜਾਬ ਦੇ ‘ਵਾਰਿਸ’ ਨਾ ਹੋਣ ਦਾ ਤਨਜ਼ ਕੱਸਦਿਆਂ ਸਰਕਾਰ ਦਾ ਇਰਾਦਾ ਜ਼ਾਹਿਰ ਕੀਤਾ ਸੀ। ਇਸ ਤੋਂ ਇਲਾਵਾ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਵੀ ਕਾਰਵਾਈ ਦੀ ਗੱਲ ਕਹੀ ਗਈ ਸੀ ਪਰ ਹਾਲੇ ਤੱਕ ਕਿਸੇ ਉੱਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।