Punjab Politics: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਵਿਵਾਦ ਵਧਦਾ ਜਾ ਰਿਹਾ ਹੈ। ਹਾਲ ਹੀ 'ਚ ਸਿੱਧੂ ਦਾ ਨਾਂ ਲਏ ਬਿਨਾਂ ਵੜਿੰਗ ਨੇ ਕਿਹਾ ਸੀ ਕਿ ਜਿਸ ਨੇ ਵੀ ਆਪਣੀ ਨਿੱਜੀ ਰਾਏ ਜ਼ਾਹਰ ਕਰਨੀ ਹੈ ਉਸ ਨੂੰ ਪਾਰਟੀ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਇਸ ਸਭ ਤੋਂ ਬਾਅਦ ਸਿੱਧੂ ਨੇ 7 ਜਨਵਰੀ ਨੂੰ ਬਠਿੰਡਾ ਵਿੱਚ ਰੈਲੀ ਰੱਖ ਲਈ ਹੈ। ਉਨ੍ਹਾਂ ਇਸ ਰੈਲੀ ਦਾ ਨਾਂ ਲੋਕ ਮਿਲਨੀ ਰੱਖਿਆ ਹੈ।


ਇਸ ਦੀ ਜਾਣਕਾਰੀ ਖੁਦ ਸਿੱਧੂ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਦਿੱਤੀ। ਨਾਲ ਹੀ ਸਾਰੇ ਆਗੂਆਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਹਾਲਾਂਕਿ ਇਸ ਵਾਰ ਰੈਲੀ ਦੇ ਪੋਸਟਰ 'ਚ ਪਾਰਟੀ ਪ੍ਰਧਾਨ ਦੀ ਤਸਵੀਰ ਨੂੰ ਜਗ੍ਹਾ ਦਿੱਤੀ ਗਈ ਹੈ, ਜਦਕਿ ਸੂਬੇ ਦੇ ਕਿਸੇ ਵੀ ਨੇਤਾ ਨੂੰ ਜਗ੍ਹਾ ਨਹੀਂ ਦਿੱਤੀ ਗਈ ਹੈ।






ਸਿੱਧੂ ਦੀ ਇਹ ਰੈਲੀ ਕੋਟ ਸ਼ਮੀਰ ਬਠਿੰਡਾ ਵਿੱਚ ਹੋਵੇਗੀ। ਪੋਸਟਰ 'ਤੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਪਾਰਟੀ ਦੇ ਨਵੇਂ ਨਿਯੁਕਤ ਇੰਚਾਰਜ ਦੇਵੇਂਦਰ ਸਿੰਘ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਤਸਵੀਰਾਂ ਹਨ। ਇਸ ਪੋਸਟਰ ਵਿੱਚ ਬਠਿੰਡਾ ਦੇ ਦੋ ਸਥਾਨਕ ਆਗੂਆਂ ਦੀਆਂ ਫੋਟੋਆਂ ਵੀ ਹਨ।


ਇਸ ਤੋਂ ਪਹਿਲਾਂ ਦਿੱਲੀ 'ਚ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੇ ਨਵੇਂ ਇੰਚਾਰਜ ਦਵਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਸੀ। ਦੋਵਾਂ ਦੀ ਮੁਲਾਕਾਤ ਹਿਮਾਚਲ ਸਦਨ 'ਚ ਹੋਈ ਸੀ। ਇਸ ਤੋਂ ਬਾਅਦ ਸਿੱਧੂ ਨੇ ਕਿਹਾ ਸੀ ਕਿ ਪਾਰਟੀ ਹਾਈਕਮਾਂਡ ਨਾਲ ਮੀਟਿੰਗ ਤੋਂ ਬਾਅਦ ਦਵਿੰਦਰ ਸਿੰਘ ਨੇ ਉਨ੍ਹਾਂ ਨੂੰ ਉਥੇ ਹੀ ਰਹਿਣ ਲਈ ਕਿਹਾ ਸੀ। ਮੀਟਿੰਗ 'ਚ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ। ਉਹ ਪਾਰਟੀ ਦੀ ਬਿਹਤਰੀ ਲਈ ਕੰਮ ਕਰਨਗੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।