ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਤਵਾਰ ਨੂੰ ‘ਆਪ’ ਦੀ ਅਗਵਾਈ ਵਾਲੀ ਸਰਕਾਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ 2015 ਦੀਆਂ ਘਟਨਾਵਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ।ਵੜਿੰਗ ਦਾ ਇਹ ਬਿਆਨ 2015 ਦੇ ਬੇਅਦਬੀ ਮਾਮਲਿਆਂ ਦੀ ਪੰਜਾਬ ਪੁਲਿਸ ਦੀ ਅੰਤਿਮ ਰਿਪੋਰਟ ਵਿੱਚ ਸਿਰਸਾ ਸਥਿਤ ਡੇਰਾ ਸੱਚਾ ਸੌਦਾ 'ਤੇ ਦੋਸ਼ ਲਗਾਏ ਜਾਣ ਤੋਂ ਇੱਕ ਦਿਨ ਬਾਅਦ ਆਇਆ ਹੈ।


ਕਾਂਗਰਸੀ ਪ੍ਰਧਾਨ ਨੇ ਕਿਹਾ, “ਰਿਪੋਰਟ ਨੂੰ ਧਾਰਮਿਕ ਨੇਤਾਵਾਂ ਨੂੰ ਸੌਂਪਣਾ ਇਸਦੀ ਕਿਸੇ ਵੀ ਪਵਿੱਤਰਤਾ ਜਾਂ ਸੱਚਾਈ ਦੀ ਪੁਸ਼ਟੀ ਨਹੀਂ ਕਰਦਾ ਹੈ ਅਤੇ ਅਸਲ ਗੱਲ ਇਹ ਹੈ ਕਿ ਤੁਸੀਂ ਉਨ੍ਹਾਂ ਕਾਰਨਾਂ ਕਰਕੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹੋ ਜੋ ਤੁਸੀਂ ਬਾਖੂਬੀ ਜਾਣਦੇ ਹੋ।"


ਵੜਿੰਗ ਨੇ ਸਰਕਾਰ ਨੂੰ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੰਦੇ ਹੋਏ ਕਿਹਾ, “ਆਪ ਸਰਕਾਰ ਨੇ ਉਨ੍ਹਾਂ ਲੋਕਾਂ ਦੀਆਂ ਸਾਰੀਆਂ ਉਮੀਦਾਂ ਨਾਲ ਧੋਖਾ ਕੀਤਾ ਹੈ, ਜਿਨ੍ਹਾਂ ਨੇ ਇਸ ਨੂੰ ਸੱਤਾ ਵਿਚ ਲਿਆਂਦਾ, ਕਿਉਂਕਿ ਇਹ ਮੁੱਦਾ ਲੱਖਾਂ-ਕਰੋੜਾਂ ਸਿੱਖਾਂ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪੈਰੋਕਾਰਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।"


ਵੜਿੰਗ, " ਜੋ ਗਿੱਦੜਬਾਹਾ ਤੋਂ ਵਿਧਾਇਕ ਹਨ, ਨੇ ਕਿਹਾ ਕਿ 'ਆਪ' ਸਰਕਾਰ ਉਸ ਵੇਲੇ ਦੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੀ 'ਸਕ੍ਰਿਪਟ' 'ਤੇ ਚੱਲ ਰਹੀ ਹੈ, ਜਿਸ ਨੇ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਸੀ।"


 









ਅਕਾਲੀ ਦਲ ਨੇ ਟਵੀਟ ਕਰਕੇ ਕਿਹਾ ਕਿ,"ਮੰਤਰੀ ਮੰਡਲ ਦੇ ਵਿਸਥਾਰ ਦਾ ਸਮਾਂ ਮੀਡੀਆ ਅਤੇ ਜਨਤਾ ਦਾ ਧਿਆਨ ਬੇਅਦਬੀ ਮੁੱਦੇ 'ਤੇ ਵੱਡੀ ਸ਼ਰਮ ਅਤੇ ਤੋਂ ਬੱਚਣ ਲਈ ਤੈਅ ਕੀਤਾ ਗਿਆ ਹੈ, ਜਿਸ ਵਿੱਚ ਉਹਨਾਂ ਦਾ ਝੂਠ ਪੂਰੀ ਤਰ੍ਹਾਂ ਬੇਨਕਾਬ ਹੋ ਗਿਆ ਹੈ।"


ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਮਾਮਲੇ ਦੀ ਰਿਪੋਰਟ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਜਥੇਬੰਦੀਆਂ ਨੂੰ ਸੌਂਪੀ ਗਈ। 2021 ਵਿੱਚ ਆਈ. ਪੀ. ਐਸ ਅਧਿਕਾਰੀ ਸੁਰਿੰਦਰ ਪਾਲ ਪਰਮਾਰ ਦੀ ਅਗਵਾਈ ਹੇਠ ਬਣਾਈ ਗਈ ਐਸ. ਆਈ. ਟੀ ਵੱਲੋਂ ਇਹ ਰਿਪੋਰਟ ਤਿਆਰ ਕੀਤੀ ਗਈ ਹੈ।ਬਰਗਾੜੀ ਬੇਅਦਬੀ ਮਾਮਲੇ 'ਤੇ SIT ਦੀ 467 ਪੰਨਿਆਂ ਦੀ ਅੰਤਿਮ ਰਿਪੋਰਟ ਨੇ ਸਾਰੀਆਂ ਘਟਨਾਵਾਂ ਲਈ ਡੇਰਾ ਸੱਚਾ ਸੌਦਾ ਨੂੰ ਜ਼ਿੰਮੇਵਾਰ ਠਹਿਰਾਇਆ ਹੈ।ਇਸ ਦੇ ਰਾਮ ਰਹੀਮ ਨੂੰ ਸਾਜ਼ਿਸ਼ਕਰਤਾ ਦੱਸਿਆ ਗਿਆ ਹੈ।ਰਿਪੋਰਟ ਮੁਤਾਬਿਕ ਕੋਈ ਸਿਆਸੀ ਸ਼ਮੂਲੀਅਤ ਨਹੀਂ।