Punjab News: ਰਾਜਾ ਵੜਿੰਗ ਦਾ ਦਾਅਵਾ, ਅਕਾਲ ਤਖ਼ਤ ਤੋਂ ਸੁਖਬੀਰ ਬਾਦਲ ਨੂੰ ਬਚਾਉਣ ਦੀ ਚੱਲ ਰਹੀ ਸਾਜਿਸ਼, 'ਸਜ਼ਾ ਦੇਣੀ ਤਾਂ ਚਾਰ ਸਾਲਾਂ ਲਈ ਦਿਓ'
ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਸਿਰੇ ਨਹੀਂ ਚੜ੍ਹ ਸਕਿਆ। ਸੀਟਾਂ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਅਜਿਹੀ ਖਿੱਚੋਤਾਣ ਸੀ ਕਿ ਦੋਵਾਂ ਨੇ ਆਪੋ-ਆਪਣੇ ਉਮੀਦਵਾਰ
ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਗਠਜੋੜ ਸਿਰੇ ਨਹੀਂ ਚੜ੍ਹ ਸਕਿਆ। ਸੀਟਾਂ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਅਜਿਹੀ ਖਿੱਚੋਤਾਣ ਸੀ ਕਿ ਦੋਵਾਂ ਨੇ ਆਪੋ-ਆਪਣੇ ਉਮੀਦਵਾਰ ਵੱਖਰੇ ਤੌਰ 'ਤੇ ਚੋਣ ਲੜਨ ਲਈ ਉਤਾਰ ਦਿੱਤੇ ਹਨ। ਆਮ ਆਦਮੀ ਪਾਰਟੀ ਨੇ 41 ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕਰ ਦਿੱਤੀ ਹੈ।
ਇਸ 'ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਨੂੰ ਕਾਂਗਰਸ ਦਾ ਚੰਗਾ ਫੈਸਲਾ ਦੱਸਿਆ ਹੈ। ਵੜਿੰਗ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਕਾਂਗਰਸ ਹਾਈਕਮਾਂਡ ਦਾ ਆਮ ਆਦਮੀ ਪਾਰਟੀ ਨਾਲ ਸਮਝੌਤਾ ਨਾ ਕਰਨਾ ਕਾਂਗਰਸ ਲਈ ਸ਼ੁੱਭ ਸੰਕੇਤ ਹੈ। ਵੜਿੰਗ ਨੇ ਕਿਹਾ ਕਿ 'ਆਪ' ਹਰਿਆਣਾ 'ਚ ਕਾਂਗਰਸ ਦੀ ਮਦਦ ਨਾਲ ਇਕ-ਦੋ ਸੀਟਾਂ ਜਿੱਤਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਸੱਚਾਈ ਇਹ ਹੈ ਕਿ 'ਆਪ' ਨੂੰ ਹਰਿਆਣਾ ਦੀ ਕਿਸੇ ਵੀ ਸੀਟ 'ਤੇ ਦੋ ਹਜ਼ਾਰ ਤੋਂ ਵੱਧ ਵੋਟਾਂ ਨਹੀਂ ਮਿਲਣਗੀਆਂ।
ਇਸ ਦੌਰਾਨ ਵੜਿੰਗ ਨੇ ਅਕਾਲੀ ਆਗੂ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਚਾਉਣ ਦੇ ਯਤਨ ਕੀਤੇ ਜਾ ਰਹੇ ਹਨ। ਚਰਚਾ ਹੈ ਕਿ ਅਕਾਲ ਤਖ਼ਤ ਸਾਹਿਬ ਤੋਂ ਸੁਖਬੀਰ ਬਾਦਲ ਨੂੰ ਅਗਲੇ ਦੋ ਸਾਲ ਚੋਣ ਨਾ ਲੜਨ ਦੀ ਸਜ਼ਾ ਹੋ ਸਕਦੀ ਹੈ। ਵੜਿੰਗ ਨੇ ਕਿਹਾ ਕਿ ਜੇਕਰ ਸਜ਼ਾ ਦੇਣੀ ਹੀ ਹੈ ਤਾਂ ਅਗਲੇ ਚਾਰ ਸਾਲਾਂ ਲਈ ਚੋਣ ਲੜਨ 'ਤੇ ਪਾਬੰਦੀ ਲਗਾਈ ਜਾਵੇ। ਗਲਤੀਆਂ ਮਾਫ਼ ਕੀਤੀਆਂ ਜਾਂਦੀਆਂ ਹਨ, ਅਪਰਾਧ ਨਹੀਂ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ