ਪੜਚੋਲ ਕਰੋ

Amritpal Singh :ਰਾਜਾ ਵੜਿੰਗ ਨੇ ਡੀਜੀਪੀ ਕੋਲ ਕੀਤੀ ਅੰਮ੍ਰਿਤਪਾਲ ਸਿੰਘ ਦੀ ਸ਼ਿਕਾਇਤ, ਤੁਰੰਤ ਐਕਸ਼ਨ ਲੈਣ ਲਈ ਕਿਹਾ

ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਨੂੰ ਅਤਿਵਾਦ ਤੇ ਬੇਰਹਿਮੀ ਨਾਲ ਕਤਲੇਆਮ ਦੇ ਇੱਕ ਹੋਰ ਪੜਾਅ ਵਿੱਚ ਧੱਕਣਾ ਬਰਦਾਸ਼ਤ ਨਹੀਂ ਕਰ ਸਕਦੇ।

Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja warring) ਵੀ 'ਵਾਰਿਸ ਪੰਜਾਬ ਦੇ( Waris Punjab De)' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ  (Amritpal Singh) ਦੇ ਵਿਰੋਧ ਵਿੱਚ ਨਿੱਤਰੇ ਹਨ। ਉਨ੍ਹਾਂ ਨੇ ਪੰਜਾਬ ਦੇ ਪੁਲਿਸ ਮੁਖੀ ਨੂੰ ਪੱਤਰ ਲਿਖ ਕੇ ਅੰਮ੍ਰਿਤਪਾਲ ਸਿੰਘ ਦੀਆਂ ਗਤਵਿਧੀਆਂ ਦਾ ਨੋਟਿਸ ਲੈਣ ਲਈ ਕਿਹਾ ਹੈ। ਅੰਮ੍ਰਿਤਪਾਲ ਸਿੰਘ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਉੱਪਰ ਕਾਫੀ ਚਰਚਾ ਵਿੱਚ ਹੈ।

ਇਸ ਬਾਰੇ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਦਾ ਨੋਟਿਸ ਲੈਣ ਲਈ ਡੀਜੀਪੀ ਪੰਜਾਬ ਪੁਲਿਸ ਨੂੰ ਲਿਖਿਆ ਹੈ। ਅਸੀਂ ਪੰਜਾਬ ਨੂੰ ਅਤਿਵਾਦ ਤੇ ਬੇਰਹਿਮੀ ਨਾਲ ਕਤਲੇਆਮ ਦੇ ਇੱਕ ਹੋਰ ਪੜਾਅ ਵਿੱਚ ਧੱਕਣਾ ਬਰਦਾਸ਼ਤ ਨਹੀਂ ਕਰ ਸਕਦੇ। ਸਾਡੇ ਨੌਜਵਾਨਾਂ ਦਾ ਜੀਵਨ ਤੇ ਖੂਨ ਇੰਨਾ ਪਵਿੱਤਰ ਹੈ ਕਿ ਇਹ ਕਾਲਪਨਿਕ ਸ਼ਿਕਵਿਆਂ ਲਈ ਵਹਾਇਆ ਤੇ ਬਰਬਾਦ ਨਹੀਂ ਕੀਤਾ ਜਾ ਸਕਦਾ।

ਅੰਮ੍ਰਿਤਪਾਲ ਸਿੰਘ ਦੀ ਸਰਗਰਮੀ ਨੇ ਕੇਂਦਰੀ ਖੁਫੀਆ ਏਜੰਸੀਆਂ ਨੂੰ ਪਾਇਆ ਭੜਥੂ, ਪੰਜਾਬ ਸਰਕਾਰ ਨੂੰ ਚੌਕਸ ਕਰਦਿਆਂ ਮੰਗੀ ਪੂਰੀ ਡਿਟੇਲ

ਇੱਕੋ ਦਮ ਚਰਚਾ ਵਿੱਚ ਆਏ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਨਵ-ਨਿਯੁਕਤ ਜਥੇਦਾਰ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਨੂੰ ਲੈ ਕੇ ਕੇਂਦਰੀ ਖੁਫੀਆ ਏਜੰਸੀਆਂ ਚੌਕਸ ਹੋ ਗਈਆਂ ਹਨ। ਏਜੰਸੀਆਂ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਸੁਚੇਤ ਕਰਦਿਆਂ ਅੰਮ੍ਰਿਤਪਾਲ ਨਾਲ ਸਬੰਧਤ ਜਾਣਕਾਰੀ ਮੰਗੀ ਹੈ। 

ਦੱਸ ਦਈਏ ਕਿ ਮੋਗਾ ਦੇ ਪਿੰਡ ਰੋਡੇ ਵਿੱਚ ਕੁਝ ਦਿਨ ਪਹਿਲਾਂ 20 ਸਾਲਾਂ ਬਾਅਦ ਦੁਬਈ ਤੋਂ ਪਰਤੇ ਅੰਮ੍ਰਿਤਪਾਲ ਸਿੰਘ ਦੀ ‘ਵਾਰਿਸ ਪੰਜਾਬ ਦੀ’ ਸੰਸਥਾ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਕੀਤੀ ਗਈ ਹੈ, ਜਿਸ ਨੂੰ ਕੇਂਦਰ ਤੇ ਰਾਜ ਦੀਆਂ ਖੁਫੀਆ ਏਜੰਸੀਆਂ ਨੇ ਬਹੁਤ ਗੰਭੀਰਤਾ ਨਾਲ ਲਿਆ ਹੈ। ਇੱਕ ਕੇਂਦਰੀ ਏਜੰਸੀ ਨੇ ਆਪਣੇ ਹੈੱਡਕੁਆਰਟਰ ਨੂੰ ਭੇਜੀ ਰਿਪੋਰਟ ਵਿੱਚ ਸਾਫ਼ ਲਿਖਿਆ ਹੈ ਕਿ ਇਸ ਪ੍ਰੋਗਰਾਮ ਵਿੱਚ ਦੇਸ਼ ਵਿਰੋਧੀ ਗੱਲਾਂ ਕਹੀਆਂ ਗਈਆਂ, ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਤੇ ਪ੍ਰਸ਼ਾਸਨ ਦੀ ਸਹਿਮਤੀ ਤੋਂ ਬਿਨਾਂ ਪ੍ਰੋਗਰਾਮ ਵਿੱਚ 20 ਹਜ਼ਾਰ ਤੋਂ ਵੱਧ ਲੋਕਾਂ ਦੀ ਭੀੜ ਨਹੀਂ ਹੋ ਸਕਦੀ।

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget