Punjab News: ਪੰਜਾਬ ਵਿੱਚ ਨਸ਼ੇ ਨੇ ਕਈ ਸਰਕਾਰਾਂ ਬਣਾਈਆਂ ਤੇ ਕਈ ਸੁੱਟੀਆਂ ਪਰ ਹਾਲੇ ਤੱਕ ਇਸ ਦਾ ਕੋਈ ਢੁਕਵਾਂ ਹੱਲ ਨਹੀਂ ਨਿਕਲ ਸਕਿਆ ਹੈ। ਸ਼ਾਇਦ ਹੀ ਕੋਈ ਅਜਿਹਾ ਦਿਨ ਲੰਘਦਾ ਹੋਵੇ ਜਦੋਂ ਨਸ਼ੇ ਦੀ ਓਵਰਡੋਜ਼ ਨਾਲ ਕਿਸੇ ਨੌਜਵਾਨ ਦੀ ਮੌਤ ਨਾ ਹੁੰਦੀ ਹੋਵੇ। ਇਸ ਮੁੱਦੇ ਨੂੰ ਲੈ ਕੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਲੋਕ ਸਭਾ ਵਿੱਚ ਮੁੱਦਾ ਚੁੱਕਿਆ।
ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਵੱਧ ਰਹੇ ਨਸ਼ੇ ਦੇ ਪ੍ਰਕੋਪ ਦਾ ਭਖਦਾ ਮੁੱਦਾ ਲੋਕ ਸਭਾ ਵਿੱਚ ਉਠਾਇਆ। ਪੰਜਾਬ ਵਿੱਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕੇਂਦਰ ਵਿਚਲੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਵਿੱਚ ਨਸ਼ਿਆਂ ਦੀ ਵਿਆਪਕ ਉਪਲਬਧਤਾ ਲਈ ਬਰਾਬਰ ਜ਼ਿੰਮੇਵਾਰ ਹੈ।
ਵੜਿੰਗ ਨੇ ਕਿਹਾ ਕਿ ਅਸੀਂ ਪਾਕਿਸਤਾਨ ਦੇ ਨਾਲ 425 ਕਿਲੋਮੀਟਰ ਦੀ ਸਰਹੱਦ ਸਾਂਝੀ ਕਰਦੇ ਹਾਂ, ਬੀਐਸਐਫ ਜੋ ਹੁਣ ਪੰਜਾਬ ਦੀਆਂ ਸਰਹੱਦਾਂ ਦੇ ਅੰਦਰ 50 ਕਿਲੋਮੀਟਰ ਤੱਕ ਦਾ ਅਧਿਕਾਰ ਖੇਤਰ ਪ੍ਰਾਪਤ ਕਰਦੀ ਹੈ, ਅੰਤਰਰਾਸ਼ਟਰੀ ਡਰੱਗ ਸਪਲਾਈ ਨੂੰ ਰੋਕਣ ਵਿੱਚ ਵੀ ਅਸਫਲ ਰਹੀ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਇਹ ਦੇਸ਼ ਦੀ ਸਮੱਸਿਆ ਹੈ ਪਰ ਪੰਜਾਬ ਵਿੱਚ ਇਹ ਬਹੁਤ ਜ਼ਿਆਦਾ ਹੈ। ਪਿੰਡਾਂ ਦੇ ਪਿੰਡ ਖਾਲੀ ਹੋ ਗਏ ਹਨ, ਕਈ ਨੌਜਵਾਨ ਦੇਸ਼ ਛੱਡ ਗਏ ਹਨ ਜੋ ਇੱਥੇ ਰਹਿ ਗਏ ਉਹ ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਹਨ। ਵੜਿੰਗ ਨੇ ਕਿਹਾ ਕਿ ਬੀਐਸਐਫ਼ ਦਾ ਦਾਇਰਾ ਵਧਾ ਦਿੱਤਾ ਹੈ ਪਰ ਉਹ ਵੀ ਨਸ਼ੇ ਨੂੰ ਰੋਕ ਨਹੀਂ ਸਕੀ ਹੈ। ਇਸ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਨਸ਼ੇ ਮੁੱਦੇ ਉੱਤੇ ਬਹਿਸ ਹੋਣੀ ਚਾਹੀਦੀ ਹੈ ਤਾਂ ਜੋ ਪਤਾ ਲਾਇਆ ਜਾ ਸਕੇ ਇਸ ਦੇ ਲਈ ਕੌਣ ਜ਼ਿੰਮੇਵਾਰ