ਪੜਚੋਲ ਕਰੋ

ਚਰਚ ਬੇਅਦਬੀ ਘਟਨਾ ਨੂੰ ਹਲਕੇ ਨਾ ਲਵੇ ਭਗਵੰਤ ਮਾਨ ਸਰਕਾਰ, ਰਾਜਾ ਵੜਿੰਗ ਨੇ ਬਰਗਾੜੀ ਘਟਨਾ ਯਾਦ ਕਰਵਾਈ

ਜਿਸ ਤਰ੍ਹਾਂ ਅਕਾਲੀ ਸਰਕਾਰ ਨੇ ਬਰਗਾੜੀ ਵਾਲੀ ਘਟਨਾ ਨੂੰ ਪਹਿਲਾਂ ਨਜ਼ਰਅੰਦਾਜ ਕੀਤਾ ਸੀ ਤੇ ਬਾਅਦ ਵਿੱਚ ਸੂਬੇ ਦੇ ਹਾਲਾਤ ਕਿੰਨਾ ਸਮਾਂ ਵਿਗੜੇ ਰਹੇ ਸੀ। ਮੌਜੂਦਾ ਸਰਕਾਰ ਨੂੰ ਇਹ ਗ਼ਲਤੀ ਨਹੀਂ ਕਰਨੀ ਚਾਹੀਦੀ।

ਅੰਮ੍ਰਿਤਸਰ: ਤਰਨ ਤਾਰਨ ਜ਼ਿਲ੍ਹੇ ਦੇ ਪੱਟੀ ਨੇੜਲੇ ਪਿੰਡ ਠੱਕਰਪੁਰਾ 'ਚ ਸਥਿਤ ਚਰਚ 'ਚ ਵਾਪਰੀ ਬੇਅਦਬੀ ਦੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੀ ਕਾਰਗੁਜਾਰੀ ਸਿਆਸੀ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਕਾਂਗਰਸੀ ਲੀਡਰਾਂ ਨੇ ਘਟਨਾ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਵੀ ਘੇਰਿਆ ਹੈ। 

ਪਿੰਡ ਠੱਕਰਪੁਰਾ ਵਿਖੇ ਘਟਨਾ ਸਥਾਨ ਦਾ ਜਾਇਜਾ ਲੈਣ ਤੇ ਇਸਾਈ ਭਾਈਚਾਰੇ ਦੇ ਨੁਮਾਇੰਦਿਆਂ ਨੂੰ ਮਿਲਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਮੈੰਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਓਪੀ ਸੋਨੀ ਤੇ ਹਰਮਿੰਦਰ ਸਿੰਘ ਗਿੱਲ ਪੁੱਜੇ। 

ਇਸ ਮੌਕੇ ਸਾਰੇ ਆਗੂਆਂ ਨੇ ਘਟਨਾ ਦੀ ਨਿਖੇਧੀ ਕੀਤੀ ਤੇ ਪੰਜਾਬ ਸਰਕਾਰ ਨੂੰ ਤੁਰੰਤ ਕਾਰਵਾਈ ਕਰਕੇ ਮੁਲਜਮਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਘਟਨਾ ਨੂੰ ਹਲਕੇ 'ਚ ਨਹੀ ਲੈਣਾ ਚਾਹੀਦਾ ਸਗੋਂ ਗੰਭੀਰਤਾ ਨਾਲ ਜਾਂਚ ਕਰਵਾਉਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਇਸ ਸਾਜਿਸ਼ ਨੂੰ ਬੇਨਕਾਬ ਕਰਨਾ ਚਾਹੀਦਾ ਹੈ, ਨਹੀਂ ਤਾਂ ਜਿਸ ਤਰ੍ਹਾਂ ਅਕਾਲੀ ਸਰਕਾਰ ਨੇ ਬਰਗਾੜੀ ਵਾਲੀ ਘਟਨਾ ਨੂੰ ਪਹਿਲਾਂ ਨਜ਼ਰਅੰਦਾਜ ਕੀਤਾ ਸੀ ਤੇ ਬਾਅਦ ਵਿੱਚ ਸੂਬੇ ਦੇ ਹਾਲਾਤ ਕਿੰਨਾ ਸਮਾਂ ਵਿਗੜੇ ਰਹੇ ਸੀ। ਮੌਜੂਦਾ ਸਰਕਾਰ ਨੂੰ ਇਹ ਗ਼ਲਤੀ ਨਹੀਂ ਕਰਨੀ ਚਾਹੀਦੀ। ਵੜਿੰਗ ਨੇ ਕਿਹਾ ਸਰਕਾਰ ਨੂੰ ਆਈਜੀ ਪੱਧਰ ਦੇ ਅਧਿਕਾਰੀ ਦੀ ਅਗਵਾਈ 'ਚ ਸਿੱਟ ਦਾ ਗਠਨ ਕਰਨਾ ਚਾਹੀਦਾ ਹੈ।

ਇਹ ਕੰਮ ਕੋਈ ਪੰਜਾਬੀ ਨਹੀਂ ਕਰ ਸਕਦਾ, ਦੇਸ਼ ਵਿਰੋਧੀ ਤਾਕਤਾਂ ਦਾ ਹੱਥ ਹੋ ਸਕਦਾ: ਬਾਜਵਾ

ਇਸ ਦੌਰਾਨ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੋਈ ਪੰਜਾਬੀ ਬੇਅਦਬੀ ਵਰਗੀ ਅਜਿਹੀ ਘਟਨਾ ਨੂੰ ਅੰਜਾਮ ਨਹੀਂ ਦੇ ਸਕਦਾ। ਇਸ ਪਿੱਛੇ ਜ਼ਰੂਰ ਦੇਸ਼ ਵਿਰੋਧੀ ਤਾਕਤਾਂ ਦਾ ਹੱਥ ਹੋ ਸਕਦਾ ਹੈ। ਪੰਜਾਬ ਸਰਕਾਰ ਨੂੰ ਤੁਰੰਤ ਇਸ ਬਾਬਤ ਗੰਭੀਰਤਾ ਨਾਲ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ। ਬਾਜਵਾ ਪੱਟੀ ਦੇ ਠਕਰਪੁਰਾ ਚਰਚ 'ਚ ਬੇਅਦਬੀ ਵਾਲੀ ਥਾਂ ਦਾ ਨਿਰੀਖਣ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। 

ਬਾਜਵਾ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਰੁਝੇਵੇਂ ਹੋਣ ਕਰਕੇ ਇੱਥੇ ਨਹੀਂ ਆਏ ਪਰ ਘੱਟੋ-ਘੱਟ ਡੀਜੀਪੀ ਨੂੰ ਤਾਂ ਆਉਣਾ ਚਾਹੀਦਾ ਸੀ। ਬਾਜਵਾ ਨੇ ਕਿਹਾ ਪੰਜਾਬ 'ਚ ਸਾਰੇ ਧਰਮਾਂ ਦੇ ਲੋਕਾਂ ਦਾ ਆਪਸੀ ਨਹੁੰ ਮਾਸ ਦਾ ਰਿਸ਼ਤਾ ਹੈ। ਬਾਜਵਾ ਨੇ ਅੱਜ ਸਰਕਾਰ ਨੂੰ ਚੌਕਸ ਹੋਣ ਦੀ ਜ਼ਰੂਰਤ ਹੈ ਕਿਉਂਕਿ ਪਹਿਲਾਂ ਸੂਬੇ ਦਾ ਮਾਹੌਲ ਖਰਾਬ ਹੋਇਆ ਸੀ ਤਾਂ ਉਸ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ ਸੀ ਤੇ ਹੁਣ ਵੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ, ਇੱਥੇ ਵੀ ਸੱਚ ਬਾਹਰ ਆ ਜਾਵੇਗਾ। 

ਟਾਪ ਹੈਡਲਾਈਨ

ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
Daljit Singh Death Case : ਭਲਕੇ PGI ਚੰਡੀਗੜ੍ਹ 'ਚ ਹੋਵੇਗਾ ਪੋਸਟਮਾਰਟਮ, ਹਾਈਕੋਰਟ ਨੇ ਦਿੱਤਾ ਹੁਕਮ 
Daljit Singh Death Case : ਭਲਕੇ PGI ਚੰਡੀਗੜ੍ਹ 'ਚ ਹੋਵੇਗਾ ਪੋਸਟਮਾਰਟਮ, ਹਾਈਕੋਰਟ ਨੇ ਦਿੱਤਾ ਹੁਕਮ 
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Punjab News: ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 5 ਸੀਨੀਅਰ IAS ਅਫਸਰਾਂ ਦੇ ਤਬਾਦਲੇ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ...
ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 5 ਸੀਨੀਅਰ IAS ਅਫਸਰਾਂ ਦੇ ਤਬਾਦਲੇ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਪੁਲਿਸ ਮੁਲਾਜ਼ਮਾਂ ਦੀ ਛੁੱਟੀ ਹੋਈ ਰੱਦ, ਸਰਕਾਰ ਨੇ ਲਿਆ ਵੱਡਾ ਫੈਸਲਾ; ਜਾਣੋ ਵਜ੍ਹਾ
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਜਾਣੋ ਪੂਰਾ ਸ਼ਡਿਊਲ; ਕਿੱਥੇ-ਕਿੱਥੇ ਜਾਣਗੇ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਨਵੰਬਰ 2026
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Embed widget