Punjab News: ਸੰਗਰੂਰ ਚੋਣਾਂ ਲਈ ਕਾਂਗਰਸ ਵੱਲੋਂ ਤਿਆਰੀ ਖਿੱਚੀ ਜਾ ਰਹੀ ਹੈ ਇਸ ਨੂੰ ਲੈ ਕੇ  ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕਾਂਗਰਸ ਉਮੀਦਵਾਰ ਦਲਵੀਰ ਗੋਲਡੀ  'ਤੇ ਗਾਣਾ ਰਿਲੀਜ ਕੀਤਾ ਗਿਆ ਹੈ ਜਿਸ 'ਚ ਉਹਨਾਂ ਨੇ 'ਆਪ' ਸਰਕਾਰ  'ਤੇ ਤੰਜ ਕਸਿਆ ਗਿਆ ਹੈ। ਗਾਣੇ ਦੇ ਪੋਸਟਰ  'ਤੇ ਲਿਖਿਆ ਹੈ ਕਿ ਇੱਕ ਮੌਕਾ ਪਿਆ ਪੰਜਾਬ ਨੂੰ ਭਾਰੀ, ਇਸ ਵਾਰ ਗੋਲਡੀ ਨੂੰ ਦਿਓ ਜਿੰਮੇਵਾਰੀ 



ਦਸ ਦਈਏ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਵੱਲੋਂ ਇੱਕ ਪੋਸਟ ਪਾ ਕੇ ਸਰਪ੍ਰਾਈਜ਼ ਦੇਣ ਦਾ ਐਲਾਨ ਕੀਤਾ ਗਿਆ ਸੀ। ਵੜਿੰਗ ਨੇ ਲਿਖਿਆ ਸੀ ਕਿ ਪੰਜਾਬ ਕੋਲ ਆਪਣੇ ਹੱਕਾਂ ਅਤੇ ਭਵਿੱਖ ਦੀ ਰਾਖੀ ਲਈ ਇੱਕ ਮੌਕਾ ਹੈ। ਜਿਸ ਤੋਂ ਬਾਅਦ ਹੁਣ ਇੱਕ ਹੋਰ ਪੋਸਟ ਪਾ ਕੇ ਉਮੀਦਵਾਰ ਦਲਵੀਰ ਗੋਲਡੀ ਦੇ ਹੱਕ 'ਚ ਗਾਣਾ ਰਿਲੀਜ਼ ਕੀਤਾ ਗਿਆ ਹੈ ਅਤੇ 'ਆਪ' ਸਰਕਾਰ 'ਤੇ ਹਮਲਾ ਬੋਲਿਆ ਗਿਆ।


ਗੌਰਤਲਬ ਹੈ ਕਿ 23 ਜੂਨ ਨੂੰ ਸੰਗਰੂਰ ਜ਼ਿਮਨੀ ਚੋਣ ਹੋਣ ਵਾਲੀ ਹੈ ਜਿਸ ਨੂੰ ਲੈ ਕੇ ਸਾਰੀਆਂ ਪਾਰਟੀਆਂ ਪੱਬਾਂ ਭਾਰ ਹੈ। ਸਾਰੀੀਆਂ ਪਾਰਟੀਆਂ ਵੱਲੋਂ ਸੀਟ  'ਤੇ ਕਬਜ਼ਾ ਕਰਨ ਲਈ ਪ੍ਰਚਾਰ ਤੋਂ ਕੋਈ ਕਸਰ ਨਹੀਂ ਛੱਡੀ ਜਾ ਰਹੀ। 


ਸੰਗਰੂਰ ਲੋਕ ਸਭਾ ਸੀਟ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਐੱਮ ਦੇ ਅਹੁਦੇ ਦੀ ਸਹੁੰ ਚੁੱਕੀ ਜਿਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ ਅਤੇ ਹੁਣ ਇਸ ਸੀਟ ਲਈ 23 ਜੂਨ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ । 


 ਸ਼੍ਰੋਮਣੀ ਅਕਾਲੀ ਦਲ ਨੇ ਬਲਵੰਤ ਸਿੰਘ ਰਾਜੋਆਣਾ , ਜੋ ਬੇਅੰਤ ਸਿੰਘ ਦੇ ਕਤਲ ਮਾਮਲੇ 'ਚ ਸਜ਼ਾ ਕੱਟ ਰਹੇ ਹਨ ਦੀ ਭੈਣ ਕਮਲਦੀਪ ਕੌਰ ਨੂੰ ਟਿਕਟ ਦਿੱਤੀ ਗਈ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਜਿਹੜੇ ਸਿੱਖ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਹੁਣ ਵੀ ਉਹ ਵੱਖ-ਵੱਖ ਜੇਲ੍ਹਾਂ 'ਚ ਬੰਦ, ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਉਹਨਾਂ ਦਾ ਕਹਿਣਾ ਹੈ ਕਿ ਰਾਜੋਆਣਾ ਦੀ ਭੈਣ ਦੇ ਲੋਕ ਸਭਾ ਜਿੱਤਣ 'ਤੇ ਇਹ ਮੰਗ ਵੱਡੇ ਪੱਧਰ 'ਤੇ ਜਾ ਸਕਦੀ ਹੈ।


ਉੱਥੇ ਹੀ ਕਾਂਗਰਸ ਨੇ ਧੂਰੀ ਤੋਂ ਸਾਬਕਾ ਵਿਧਾਇਕ ਦਲਵੀਰ ਗੋਲਡੀ ਨੂੰ ਟਿਕਟ ਦਿੱਤੀ ਹੈ। ਕਾਂਗਰਸ ਦਾ ਕਹਿਣਾ ਹੈ ਕਿ ਗੋਲਡੀ ਨੇ ਭਗਵੰਤ ਮਾਨ ਦਾ ਚੰਗੀ ਤਰ੍ਹਾਂ ਮੁਕਾਬਲਾ ਕੀਤਾ ਸੀ ਇਸ ਲਈ ਉਸ ਨੂੰ ਟਿਕਟ ਦਿੱਤੀ ਗਈ ਹੈ। 


ਜੇਕਰ ਭਾਜਪਾ ਦੀ ਗੱਲ ਕਰੀਏ ਤਾਂ ਭਾਜਪਾ ਨੇ ਇਸ ਵਾਰ ਭਾਜਪਾ 'ਚ ਕੁਝ ਦਿਨ ਪਹਿਲਾਂ ਸ਼ਾਮਲ ਹੋਏ ਪੁਰਾਣੇ ਕਾਂਗਰਸੀ ਆਗੂ ਕੇਵਲ ਢਿੱਲੋਂ ਨੂੰ ਟਿਕਟ ਦਿੱਤੀ ਹੈ। 




ਉੱਥੇ ਹੀ ਜੇਕਰ ਗੱਲ ਆਮ ਆਦਮੀ ਪਾਰਟੀ ਦੀ ਕੀਤੀ ਜਾਵੇ ਤਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੇ ਵੀ ਆਪਣਾ ਦਮ ਭਰ ਦਿੱਤਾ।