ਚੰਡੀਗੜ੍ਹ: ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਛੱਡ ਦਿੱਤਾ ਹੈ। ਉਹ ਹੁਣ ਕੈਪਟਨ ਨੂੰ ਸਲਾਹਾਂ ਨਹੀਂ ਦੇਣਗੇ। ਉਨ੍ਹਾਂ ਨੇ ਸਾਲਾਹਕਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਯਾਦ ਰਹੇ ਕੈਪਟਨ ਨੇ ਕੁਝ ਸਮਾਂ ਪਹਿਲਾਂ ਆਪਣੇ ਛੇ ਸਾਲਾਹਕਾਰ ਬਣਾਏ ਸੀ। ਇਨ੍ਹਾਂ ਵਿੱਚੋਂ ਰਾਜਾ ਵੜਿੰਗ ਨੇ ਆਪਣਾ ਨਵਾਂ ਅਹੁਦਾ ਨਹੀਂ ਸੀ ਸੰਭਾਲਿਆ। ਛੇ ਸਲਾਹਕਾਰਾਂ ’ਚੋਂ ਰਾਜਾ ਵੜਿੰਗ ਸਣੇ ਪੰਜ ਨੂੰ ਕੈਬਨਿਟ ਰੈਂਕ ਤੇ ਇੱਕ ਨੂੰ ਰਾਜ ਮੰਤਰੀ ਦੇ ਬਰਾਬਰ ਦਾ ਦਰਜਾ ਦਿੱਤਾ ਗਿਆ ਸੀ।

ਉਂਝ, ਪੰਜਾਬ ਦੇ ਰਾਜਪਾਲ ਨੇ ਵੀ ਸਲਾਹਕਾਰ ਲਾਉਣ ਲਈ ਪੰਜਾਬ ਸਰਕਾਰ ਵੱਲੋਂ ਭੇਜੀ ਫਾਈਲ ’ਤੇ ਅਜੇ ਤੱਕ ਪ੍ਰਵਾਨਗੀ ਦੀ ਮੋਹਰ ਨਹੀਂ ਲਾਈ। ਇਸ ਸਥਿਤੀ ਦੇ ਮੱਦੇਨਜ਼ਰ ਰਾਜਾ ਵੜਿੰਗ ਨੇ ਪਿਛਲੇ ਹਫ਼ਤੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਨੂੰ ਭੇਜ ਦਿੱਤਾ ਹੈ।