ਬਠਿੰਡਾ: ਮੁਕਤਸਰ ਜ਼ਿਲ੍ਹੇ ਦੇ ਪਿੰਡ ਗੁਰੂਸਰ ਦੇ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਪਿੰਡ ਵਿੱਚ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਫੇਰੀ ਦਾ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਉਸ ਨੂੰ ਕਾਲੇ ਝੰਡੇ ਦਿਖਾਏ ਅਤੇ ਨਾਅਰੇਬਾਜ਼ੀ ਕੀਤੀ।

ਪਿੰਡ ਵਾਸੀਆਂ ਨੇ ਪਿੰਡ ਵਿਚ ਕਿਸੇ ਵੀ ਧਿਰ ਤੋਂ ਰਾਜਨੀਤਿਕ ਨੇਤਾਵਾਂ ਦੀ ਐਂਟਰੀ ਵਿਰੋਧ ਵਿਚ ਬੈਨਰ ਲਗਾ ਦਿੱਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤਕ ਤਿੰਨ ਵਿਵਾਦਪੂਰਨ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ ਤੇ ਕਿਸੇ ਵੀ ਨੇਤਾ ਨੂੰ ਪਿੰਡ 'ਚ ਦਾਖਲ ਨਹੀਂ ਹੋਣ ਦਿੱਤਾ ਜਾਏਗਾ। ਦੱਸ ਦਈਏ ਕਿ ਗਿੱਦੜਬਾਹਾ ਦੇ ਵਿਧਾਇਕ ਪਿੰਡ ਵਿੱਚ ਪਾਰਟੀ ਕਾਰਕੁਨਾਂ ਨੂੰ ਮਿਲਣ ਗਏ ਹੋਏ ਸੀ।



ਇਸ ਤੋਂ ਪਹਿਲਾਂ ਭੁੱਚੋ ਕਾਂਗਰਸ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੂੰ ਬਠਿੰਡਾ ਦੇ ਪਿੰਡ ਗੋਨਿਆਣਾ ਵਿਖੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ‘ਤੇ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਕਿਸਾਨ ਬਰਨਾਲਾ ਦੇ ਰਾਇਸਰ ਪਿੰਡ ਵਿਖੇ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਖਿਲਾਫ ਰੋਸ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ ਸੀ। ਕਾਂਗਰਸ ਦੀ ਸਾਬਕਾ ਵਿਧਾਇਕ ਹਰਚੰਦ ਕੌਰ ਨੂੰ ਵੀ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ।

ਇਹੀ ਨਹੀਂ ਪਿੰਡ ਵਾਸੀਆਂ ਨੇ ‘ਆਪ’ ਵਿਧਾਇਕ ਬੁੱਧ ਰਾਮ ਨੂੰ ਬੜੇ ਪਿੰਡ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਸੀ ਅਤੇ ‘ਆਪ’ ਵਿਧਾਇਕ ਗੁਰਮੀਤ ਸਿੰਘ ਹੇਅਰ ਨੂੰ ਮਿਲ ਕੇ ਬਰਨਾਲਾ ਵਿਖੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਮੌਕੇ ਸਟੇਜ ਸਾਂਝੇ ਨਹੀਂ ਕਰਨ ਦਿੱਤੀ ਸੀ।

ਖੇਤੀ ਕਾਨੂੰਨ ਖ਼ਿਲਾਫ਼ ਕਿਸਾਨਾਂ ਦਾ ਅੱਜ ਮਾਰਚ, ਕੇਂਦਰ ਦੇ ਫੂਕਣਗੇ ਪੁਤਲੇ

ਹੁਣ ਆਲੂ ਦੇ ਵਧੇ ਨਖ਼ਰੇ, 50 ਰੁਪਏ ਪ੍ਰਤੀ ਕਿੱਲੋ ਤੋਂ ਵੱਧ 'ਤੇ ਵਿਕ ਰਿਹਾ ਆਲੂ, ਜਾਣੋ - ਕੀਮਤਾਂ ਵਿੱਚ ਵਾਧੇ ਦਾ ਕਾਰਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904