Punjab News: ਕਾਂਗਰਸ ਨੇ ਗ਼ੈਰ ਕਾਨੂੰਨੀ ਮਾਇਨਿੰਗ 'ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਪਾਬੰਦੀ ਦੇ ਬਾਵਜੂਦ ਗ਼ੈਰਕਾਨੂੰਨੀ ਖਣਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਰੇਤਾ ਦਾ ਕੋਈ ਸਟਾਕ ਨਹੀਂ ਪਰ ਰੇਤਾ ਵੇਚਣ ਦੀਆਂ ਜਨਤਕ ਸੂਚਨਾਵਾਂ ਦੇ ਕੇ ਸਰਕਾਰ ਵੱਲੋਂ ਲੋਕਾਂ ਨੂੰ ਬੇਵਕੂਫ ਬਣਾਇਆ ਜਾ ਰਿਹਾ ਹੈ। 


ਰਾਜਾ ਵੜਿੰਗ ਨੇ ਕਿਹਾ ਹੈ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਸਿਰਫ ਰੇਤਾ-ਬੱਜਰੀ ਤੋਂ 20 ਹਜ਼ਾਰ ਕਰੋੜ ਰੁਪਏ ਕਮਾਉਣ ਦਾ ਦਾਅਵਾ ਕਰਦੇ ਸਨ। ਹੁਣ ਜਦੋਂ 'ਆਪ' ਦੀ ਸਰਕਾਰ ਬਣੀ ਨੂੰ 6 ਮਹੀਨੇ ਹੋ ਗਏ ਹਨ ਤਾਂ ਕੇਜਰੀਵਾਲ ਸਿਰਫ 10 ਹਜ਼ਾਰ ਕਰੋੜ ਦਾ ਹੀ ਹਿਸਾਬ ਦੇ ਦੇਣ।


ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਦੀ ਨੀਤੀ ਹੈ ਕਿ ਝੂਠ ਨੂੰ ਸੌ ਵਾਰ ਬੋਲੋ, ਜਿਸ ਨਾਲ ਲੋਕ ਉਸ ਨੂੰ ਸੱਚ ਮੰਨਣ ਲੱਗ ਪੈਂਦੇ ਹਨ। 'ਆਪ' ਨੇ ਰੇਤ-ਬੱਜਰੀ ਨੂੰ ਲੈ ਕੇ ਸਭ ਤੋਂ ਵੱਧ ਰੌਲਾ ਪਾਇਆ। ਕਾਂਗਰਸ ਦੇ ਕਾਰਜਕਾਲ ਦੌਰਾਨ ਜੋ ਰੇਤਾ 5 ਰੁਪਏ ਪ੍ਰਤੀ ਫੁੱਟ ਮਿਲਦਾ ਸੀ, ਉਹ ਹੁਣ 9 ਰੁਪਏ 'ਚ ਮਿਲ ਰਿਹਾ ਹੈ। ਇਸ ਤਰ੍ਹਾਂ ਕੇਜਰੀਵਾਲ ਰੇਟ ਵਧਾ ਕੇ 20 ਹਜ਼ਾਰ ਕਰੋੜ ਕਮਾਏਗਾ।


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਨਵੀਂ ਕਰੱਸ਼ਰ ਨੀਤੀ ਬਣਾਈ ਹੈ, ਉਸ ਵਿੱਚ ਨਿਯਮਾਂ ਦੀ ਉਲੰਘਣਾ ਕੀਤੀ ਗਈ ਹੈ ਤੇ ਠੱਗੀ ਮਾਰਨ ਲਈ ਰਾਹ ਖੁੱਲ੍ਹਾ ਰੱਖਿਆ ਗਿਆ ਹੈ। ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਮੁੱਦਿਆਂ ਦੀ ਥਾਂ ਭਰੋਸਗੀ ਮਤਾ ਲੈ ਆਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਸਰਕਾਰ ਜਨਤਕ ਮੁੱਦਿਆਂ ’ਤੇ ਬਹਿਸ ਕਰਨ ਤੋਂ ਭੱਜ ਰਹੀ ਹੈ।


ਇਹ ਵੀ ਪੜ੍ਹੋ:Punjab News: ਰਾਜੋਆਣਾ ਦੀ ਰਿਹਾਈ ਬਣਿਆ ਵੱਡਾ ਮੁੱਦਾ, ਸੁਪਰੀਮ ਕੋਰਟ ਦੀ ਕੇਂਦਰ ਨੂੰ ਝਾੜ, ਅਕਾਲੀ ਦਲ ਨੇ ਮੋਦੀ ਸਰਕਾਰ ਨੂੰ ਕੀਤੀ ਅਪੀਲ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।