Ludhiana News : ਲੁਧਿਆਣਾ ਦੇ ਹਲਕਾ ਪੱਛਮੀ 'ਚ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਇੱਕ ਵਾਰ ਫਿਰ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਤਾਲਿਬਾਨੀ ਰਾਜ ਵਰਗੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਹ ਲਗਾਤਾਰ ਵਰਕਰਾਂ ਨਾਲ ਮੀਟਿੰਗਾਂ ਕਰ ਰਹੇ ਹਨ। 


 

ਉਨ੍ਹਾਂ ਕਿਹਾ ਕਿ ਇਸ ਵਾਰ ਜ਼ਮੀਨੀ ਪੱਧਰ 'ਤੇ ਜੁੜੇ ਵਰਕਰਾਂ ਨੂੰ ਹੀ ਟਿਕਟਾਂ ਦਿੱਤੀਆਂ ਜਾਣਗੀਆਂ ਅਤੇ ਕਿਹਾ ਕਿ ਇਸ ਵਾਰ ਕਿਸੇ ਵੀ ਚਹੇਤੇ ਨੂੰ ਟਿਕਟ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਰਾਜਾ ਵੜਿੰਗ ਨੇ ਗੁਜਰਾਤ ਅਤੇ ਹਿਮਾਚਲ ਚੋਣਾਂ ਬਾਰੇ ਕਿਹਾ ਕਿ ਪੰਜਾਬ ਦਾ ਪੈਸਾ ਇਸ਼ਤਿਹਾਰ ਨੀਤੀ 'ਤੇ ਖਰਚ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵੜਿੰਗ ਨੇ ਕਿਹਾ ਕਿ ਉਹ ਲਿਖਤੀ ਤੌਰ 'ਤੇ ਦੇਣ ਲਈ ਤਿਆਰ ਹਨ ਕਿ ਹਿਮਾਚਲ 'ਚ ਇਕ ਵੀ ਸੀਟ ਨਹੀਂ ਮਿਲੇਗੀ। ਹਰਿਆਣਾ ਚੋਣਾਂ 'ਚ ਹਾਰ ਨੂੰ ਲੈ ਕੇ ਕੇਜਰੀਵਾਲ 'ਤੇ ਵੀ ਨਿਸ਼ਾਨਾ ਸਾਧਿਆ ਗਿਆ ਹੈ।

ਡੀਜੀਪੀ.ਪੰਜਾਬ ਵੱਲੋਂ ਹਥਿਆਰਾਂ ਦੀਆਂ ਪੋਸਟਾਂ ਅਪਲੋਡ ਕਰਨ ਵਾਲਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਬਾਰੇ ਉਨ੍ਹਾਂ ਕਿਹਾ ਕਿ ਅਜਿਹੀ ਮੁਹਿੰਮ ਚਲਾਉਣ ਦਾ ਕੋਈ ਫਾਇਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਦਿਨੋ-ਦਿਨ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੈਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ। 

 

 ਇਹ ਵੀ ਪੜ੍ਹੋ : ਸਤੇਂਦਰ ਜੈਨ ਦੀ ਨਵੀਂ ਵੀਡੀਓ ਆਈ ਸਾਹਮਣੇ, ਮਸਾਜ ਤੋਂ ਬਾਅਦ ਹੁਣ ਹੋਟਲ ਦਾ ਖਾਣਾ ਖਾਂਦੇ ਆਏ ਨਜ਼ਰ , ਬੀਜੇਪੀ ਨੇ ਕਸਿਆ ਤੰਜ

ਦੂਜੇ ਪਾਸੇ ਅਜਨਾਲਾ 'ਚ 'ਆਪ' ਵਰਕਰ ਦੀ ਹਵਾਈ ਫਾਇਰਿੰਗ 'ਚ ਗੋਲੀ ਚਲਾਉਣ ਦੀ ਵੀਡੀਓ ਵਾਇਰਲ 'ਤੇ ਉਨ੍ਹਾਂ ਕਿਹਾ ਕਿ ਉਹ ਭਾਵੇਂ ਕਿਸੇ ਵੀ ਪਾਰਟੀ ਦਾ ਚਹੇਤਾ ਹੋਵੇ ਪਰ ਕਾਰਵਾਈ ਹੋਣੀ ਚਾਹੀਦੀ ਹੈ। ਕਾਨੂੰਨ ਸਭ ਲਈ ਇਕ ਹੈ। ਇਸ ਤੋਂ ਇਲਾਵਾ ਕਿਸਾਨਾਂ 'ਤੇ ਸਵਾਲ ਪੁੱਛੇ ਜਾਣ 'ਤੇ ਵੜਿੰਗ ਨੇ ਕਿਹਾ ਕਿ ਕਿਸਾਨਾਂ ਅਤੇ ਸਰਕਾਰ ਵਿਚਕਾਰ ਗੱਲਬਾਤ ਹੋਣੀ ਲਾਜ਼ਮੀ ਹੈ ਅਤੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਪਰ ਕਿਸਾਨਾਂ ਨੂੰ ਲੋਕਾਂ ਨੂੰ ਬਿਨਾਂ ਵਜ੍ਹਾ ਪਰੇਸ਼ਾਨ ਨਹੀਂ ਕਰਨਾ ਚਾਹੀਦਾ।